Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਨਵਜਾਤ ਬੱਚਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

ਪੰਜ ਮੈਂਬਰ ਗ੍ਰਿਫ਼ਤਾਰ, ਤਿੰਨ ਦਿਨ ਦੀ ਨਵਜਾਤ ਬੱਚੀ ਬਰਾਮਦ

Web Admin

Web Admin

5 Dariya News

ਜਗਰਾਂਉ , 17 Sep 2018

ਲੁਧਿਆਣਾ (ਦਿਹਾਤੀ) ਪੁਲਿਸ ਨੇ ਨਵਜਾਤ ਬੱਚਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਤਿੰਨ ਦਿਨ ਦੀ ਨਵਜਾਤ ਬੱਚੀ ਨੂੰ ਵੀ ਬਰਾਮਦ ਕੀਤਾ ਗਿਆ ਹੈ। ਰਣਬੀਰ ਸਿੰਘ ਖੱਟੜਾ, ਆਈ.ਪੀ.ਐਸ, ਡੀ.ਆਈ.ਜੀ, ਲੁਧਿਆਣਾ ਰੇਂਜ, ਲੁਧਿਆਣਾ ਵੱਲੋਂ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਮਿਤੀ 16.09.2018 ਨੂੰ ਇੰਸਪੈਕਟਰ ਜਸਪਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ ਜਗਰਾਂਉ ਨੂੰ ਖੂਫੀਆ ਇਤਲਾਹ ਮਿਲੀ ਸੀ ਕਿ ਲਾਭ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਸਾਧੂ ਵਾਲਾ ਜ਼ਿਲ੍ਹਾ ਫਿਰੋਜ਼ਪੁਰ, ਰਚਨਾ ਪਤਨੀ ਨਰਿੰਦਰ ਕੁਮਾਰ ਵਾਸੀ ਜਗਤ ਸਿੰਘ ਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਰਮਨਦੀਪ ਕੌਰ ਪਤਨੀ ਸਵਰਗੀਨਿਸ਼ਾਨ ਸਿੰਘ ਵਾਸੀ ਨਾਜੂਸ਼ਾਹ ਵਾਲਾ ਜ਼ਿਲ੍ਹਾ ਫਿਰੋਜ਼ਪੁਰ, ਰਾਜਵੰਤ ਕੌਰ ਪਤਨੀ ਚਰਨਜੀਤ ਸਿੰਘ ਵਾਸੀ ਪਿੰਡ ਨਾਜੂਸ਼ਾਹ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਅਤੇ ਸੁਮਨ ਵਾਸੀ ਫਾਜ਼ਿਲਕਾ, ਜੋ ਛੋਟੇ ਬੱਚਿਆਂ ਦੇ ਮਾਂ-ਬਾਪ ਪਾਸੋਂ ਗੈਰ ਕਾਨੂੰਨੀ ਤਰੀਕੇ ਨਾਲ ਪੈਸੇ ਦਾ ਲਾਲਚ ਦੇ ਕੇ ਬੱਚੇ ਪ੍ਰਾਪਤ ਕਰਕੇ ਬੱਚਿਆਂ ਦੀ ਤਸਕਰੀ ਦਾ ਧੰਦਾ ਕਰਦੇ ਸਨ, ਜੋ ਇੰਡੀਕਾ ਕਾਰ ਨੰਬਰ ਪੀ.ਬੀ-10.ਸੀ.ਬੀ-1037 ਵਿੱਚ ਸਵਾਰ ਹੋ ਕੇ ਨਵਜੰਮੀ ਬੱਚੀ ਨੂੰ ਪੈਸੇ ਲੈ ਕੇ ਅੱਗੇ ਮੁੱਲ ਵੇਚਣ ਦੀ ਭਾਲ ਵਿੱਚ ਜਗਰਾਂਉ ਸ਼ਹਿਰ ਵਿੱਚ ਘੁੰਮ ਰਹੇ ਹਨ।ਮਾਮਲੇ ਸੰਬੰਧੀ ਮੁਕੱਦਮਾ ਨੰਬਰ 259 ਮਿਤੀ 16.09.2018 ਅ/ਧ 370 ਭ/ਦ ਥਾਣਾ ਸਿਟੀ ਜਗਰਾਉ ਦਰਜ ਰਜਿਸਟਰ ਕੀਤਾ ਗਿਆ। ਸ਼ੇਰਪੁਰ ਚੌਕ ਜਗਰਾਉ ਕੋਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਤਿੰਨ ਦਿਨ ਦੀ ਨਵਜੰਮੀ ਬੱਚੀ ਬਰਾਮਦ ਕੀਤੀ ਗਈ। ਬਰਾਮਦ ਕੀਤੇ ਗਏ ਬੱਚੇ ਨੂੰ ਯੋਗ ਪ੍ਰਣਾਲੀ ਰਾਂਹੀ ਚਾਈਲਡ ਵੈਲਫੇਅਰ ਕਮੇਟੀ ਦੇ ਸਹਿਯੋਗ ਨਾਲ ਰਜਿਸਟਰਡ ਚਿਲਡਰਨ ਹੋਮ ਦੇ ਮੈਨੇਜਰ ਦੇ ਹਵਾਲੇ ਕੀਤਾ ਗਿਆ ਹੈ।ਗ੍ਰਿਫ਼ਤਾਰ ਕੀਤੇ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਮੰਨਿਆਂ ਕਿ ਉਹ ਵੱਖ-ਵੱਖ ਜ਼ਿਲ੍ਹਿਆਂ ਜਲੰਧਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਲੁਧਿਆਣਾ ਅਤੇ ਆਸ ਪਾਸ ਦੇ ਰਾਜਾਂ ਹਰਿਆਣਾ, ਰਾਜਸਥਾਨ ਆਦਿ ਵਿਖੇ ਬੱਚਿਆਂ ਨੂੰ ਪੈਸੇ ਦੇ ਲਾਲਚ ਵਿੱਚ ਵੇਚ ਦਿੰਦੇ ਹਨ।ਗ੍ਰਿਫ਼ਤਾਰ ਕੀਤੇ ਗੈਗ ਦੇ ਮੈਬਰਾਂ ਪਾਸੋਂ ਹੋਰ ਵੀ ਪੁੱਛ-ਗਿੱਛ ਕੀਤੀ ਜਾ ਰਹੀ ਹੈ,ਜਿਹਨਾਂ ਪਾਸੋਂ ਹੋਰ ਕਰਾਇਮ ਬਾਰੇ ਵੀ ਪਤਾ ਲਗਾਇਆ ਜਾਵੇਗਾ।ਇਸ ਮੌਕੇ ਸ੍ਰੀ ਵਰਿੰਦਰ ਸਿੰਘ ਬਰਾੜ,ਪੀ.ਪੀ.ਐਸ, ਐਸ.ਐਸ.ਪੀ, ਲੁਧਿਆਣਾ(ਦਿਹਾਤੀ), ਸ੍ਰੀ ਤਰੁਨ ਰਤਨ ਪੀ.ਪੀ.ਐਸ,ਪੁਲਿਸ ਕਪਤਾਨ (ਜਾਂਚ), ਸ੍ਰੀ ਅਮਨਦੀਪ ਸਿੰਘ,ਪੀ.ਪੀ.ਐਸ, ਉਪ ਕਪਤਾਨ ਪੁਲਿਸ(ਜਾਂਚ), ਮਿਸ ਪ੍ਰਭਜੋਤ ਕੌਰ, ਪੀ.ਪੀ.ਐਸ ਉਪ ਕਪਤਾਨ ਪੁਲਿਸ ਜਗਰਾਉ ਅਤੇ ਇੰਸਪੈਕਟਰ ਲਖਬੀਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜਗਰਾਉ, ਇੰਸਪੈਕਟਰ ਜਸਪਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ ਜਗਰਾਂਉ ਅਤੇ ਹੋਰ ਹਾਜ਼ਰ ਸਨ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD