Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ 60.83 ਫ਼ੀਸਦੀ ਮਤਦਾਨ- ਡੀ.ਸੀ. ਵਿਨੈ ਬਬਲਾਨੀ

ਡੀ.ਸੀ. ਤੇ ਐਸ.ਐਸ.ਪੀ. ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਖੁਦ ਫ਼ੀਲਡ ’ਚ ਰਹੇ, ਮਤਦਾਤਾਵਾਂ ਵੱਲੋਂ ਅਮਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ’ਤੇ ਧੰਨਵਾਦ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 19 Sep 2018

Last updated on: Sep 19, 2018, 00:00 IST

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਅੱਜ 636 ਚੋਣ ਬੂਥਾਂ ’ਤੇ ਮਤਦਾਨ ਅਮਲ ਨਿਰਵਿਘਨ ਅਤੇ ਸ਼ਾਂਤੀਪੂਰਣ ਢੰਗ ਨਾਲ ਨੇਪਰੇ ਚੜ੍ਹਿਆ। ਜ਼ਿਲ੍ਹੇ ਵਿੱਚ 10 ’ਚੋਂ 9 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਅਤੇ 89 ’ਚੋਂ 88 ਪੰਚਾਇਤ ਸਮਿਤੀ ਸੀਟਾਂ ਲਈ 60.83 ਫ਼ੀਸਦੀ ਲੋਕਾਂ ਨੇ ਮਤਦਾਨ ਕੀਤਾ। ਜ਼ਿਲ੍ਹਾ ਪ੍ਰੀਸ਼ਦ ਦੇ ਪੋਜੇਵਾਲ ਜ਼ੋਨ ਅਤੇ ਪੰਚਾਇਤ ਸਮਿਤੀ ਬਲਾਚੌਰ ਦੇ ਟਕਾਰਲਾ ਜ਼ੋਨ ਦੀ ਚੋਣ ਨਿਰਵਿਰੋਧ ਹੋ ਚੁੱਕੀ ਹੈ।ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ਦੇ ਲੋਕਾਂ ਵੱਲੋਂ ਚੋਣ ਅਮਲ ਦੌਰਾਨ ਦਿਖਾਈ ਸਦਭਾਵਨਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਤੇ ਐਸ.ਐਸ.ਪੀ. ਦੀਪਕ ਹਿਲੌਰੀ ਚੋਣ ਅਮਲ ਦੌਰਾਨ ਫ਼ੀਲਡ ਵਿੱਚ ਰਹੇ ਅਤੇ ਇਸ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ।ਉਨ੍ਹਾਂ ਦੱਸਿਆ ਕਿ ਬਲਾਕ ਵਾਰ ਮਤਦਾਨ ਪ੍ਰਤੀਸ਼ਤਤਾ ਵਿੱਚ ਔੜ ਦੀ 55.97, ਬੰਗਾ ਦੀ 56.91, ਬਲਾਚੌਰ ਦੀ 68.20, ਨਵਾਂਸ਼ਹਿਰ ਦੀ 58.95 ਅਤੇ ਸੜੋਆ ਦੀ 64.16 ਫ਼ੀਸਦੀ ਦਰਜ ਕੀਤੀ ਗਈ। ਸਵੇਰੇ ਪਹਿਲੇ ਦੋ ਘੰਟਿਆਂ ਵਿੱਚ ਮਤਦਾਨ ਦੀ ਰਫ਼ਤਾਰ ਮੱਠੀ ਰਹੀ ਅਤੇ ਸਵੇਰੇ 10 ਵਜੇ ਤੱਕ 13 ਫ਼ੀਸਦੀ ਲੋਕਾਂ ਨੇ ਹੀ ਵੋਟ ਪਾਏ। ਦੁਪਹਿਰ 12 ਵਜੇ ਤੱਕ ਮਤਦਾਨ ਨੇ ਕੁੱਝ ਤੇਜ਼ੀ ਫੜੀ ਅਤੇ ਪ੍ਰਤੀਸ਼ਤਤਾ 30.92 ਫ਼ੀਸਦੀ ’ਤੇ ਪੁੱਜ ਗਈ। ਦੁਪਹਿਰ 2 ਵਜੇ ਤੱਕ ਜ਼ਿਲ੍ਹੇ ਵਿੱਚ ਮਤਦਾਨ 45.34 ਫ਼ੀਸਦੀ ਹੋ ਗਿਆ ਸੀ। ਇਨ੍ਹਾਂ ਚੋਣਾਂ ਵਾਸਤੇ ਜ਼ਿਲ੍ਹੇ ਵਿੱਚ ਕੁੱਲ 400008 ਮਤਦਾਤਾ ਸਨ।

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਤੇ ਐਸ.ਐਸ.ਪੀ. ਦੀਪਕ ਹਿਲੌਰੀ ਵੱਲੋਂ ਸਾਂਝੇ ਤੌਰ ’ਤੇ ਬਲਾਚੌਰ ਤੇ ਸੜੋਆ ਬਲਾਕਾਂ ’ਚ ਰੱਤੇਵਾਲ, ਬੂਲੇਵਾਲ, ਕਰੀਮਪੁਰ ਧਿਆਨੀ, ਪੋਜੇਵਾਲ ਤੇ ਨਵਾਂਸ਼ਹਿਰ ਬਲਾਕ ’ਚ ਅਲਾਚੌਰ ਬੂਥਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਪੋਜੇਵਾਲ ਵਿਖੇ ਬਣਾਏ ਗਏ ਗਿਣਤੀ ਕੇਂਦਰ ਦਾ ਜਾਇਜ਼ਾ ਵੀ ਲਿਆ।ਉਨ੍ਹਾਂ ਦੱਸਿਆ ਕਿ ਬੈਲੇਟ ਬਕਸੇ ਗਿਣਤੀ ਕੇਂਦਰਾਂ ’ਤੇ ਹੀ ਬਣਾਏ ਗਏ ਸਟਰਾਂਗ ਰੂਮਜ਼ ਵਿੱਚ ਹਿਫ਼ਾਜ਼ਤ ਨਾਲ ਰਖਵਾ ਦਿੱਤੇ ਗਏ ਹਨ ਜਿੱਥੇ 22 ਸਤੰਬਰ ਨੂੰ ਇਨ੍ਹਾਂ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਬਲਾਕ ਵਾਸਤੇ ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ, ਬੰਗਾ ਲਈ ਜੀ.ਐਨ. ਕਾਲਜ ਫ਼ਾਰ ਵਿਮੈਨ ਬੰਗਾ ਵਿਖੇ, ਔੜ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ ਵਿਖੇ, ਬਲਾਚੌਰ ਵਾਸਤੇ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਅਤੇ ਸੜੋਆ ਬਲਾਕ ਸਮਿਤੀ ਵਾਸਤੇ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਗਿਣਤੀ ਕੇਂਦਰ ਬਣਾਇਆ ਗਿਆ ਹੈ।ਡਿਪਟੀ ਕਮਿਸ਼ਨਰ ਸ੍ਰੀ ਬਬਲਾਨੀ ਨੇ ਮਤਦਾਨ ਅਮਲ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਸਮੁੱਚੇ ਚੋਣ ਅਮਲੇ, ਆਰ.ਓਜ਼ ਏ.ਡੀ.ਸੀ. (ਜ) ਅਮਿ੍ਰਤ ਸਿੰਘ, ਡਾ. ਵਿਨੀਤ ਕੁਮਾਰ ਐਸ.ਡੀ.ਐਮ. ਨਵਾਂਸ਼ਹਿਰ, ਜਗਜੀਤ ਸਿੰਘ ਐਸ.ਡੀ.ਐਮ. ਬਲਾਚੌਰ, ਅਨਮਜੋਤ ਕੌਰ ਐਸ.ਡੀ.ਐਮ. ਬੰਗਾ, ਤਹਿਸੀਲਦਾਰ ਅਰਵਿੰਦ ਪ੍ਰਕਾਸ਼ ਵਰਮਾ ਆਰ.ਓ. ਔੜ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਆਰ.ਓ. ਸੜੋਆ ਅਤੇ ਉਨ੍ਹਾਂ ਦੇ ਨਾਲ ਲਾਏ ਗਏ ਸਹਾਇਕ ਆਰ.ਓਜ਼ ਅਤੇ ਸ਼ਾਂਤੀ ਵਿਵਸਥਾ ਕਾਇਮ ਰੱਖਣ ਲਈ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਵਧਾਈ ਵੀ ਦਿੱਤੀ।

 

Tags: DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD