Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜ਼ਿਲ੍ਹੇ ਅੰਦਰ ਸ਼ਾਂਤੀਪੂਰਵਕ ਨੇਪਰੇ ਚੜ੍ਹੀਆਂ ਚੋਣਾ-ਡਿਪਟੀ ਕਮਿਸ਼ਨਰ

65.67 ਫੀਸਦੀ ਹੋਈ ਵੋਟਿੰਗ, 22 ਸਤੰਬਰ ਨੂੰ ਹੋਵੇਗੀ ਗਿਣਤੀ, 311 ਉਮੀਦਵਾਰਾਂ ਦੀ ਕਿਸਮਤ ਹੋਈ ਬੈਲਟ ਬਕਸਿਆਂ ਵਿੱਚ ਬੰਦ

Web Admin

Web Admin

5 Dariya News

ਫਾਜ਼ਿਲਕਾ , 19 Sep 2018

Last updated on: Sep 19, 2018, 00:00 IST

ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ  ਚੋਣਾਂ ਜ਼ਿਲ੍ਹੇ ਅੰਦਰ ਪੂਰੀ ਤਰ੍ਹਾਂ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀਆਂ।  5 ਪੰਚਾਇਤ ਸਮਿਤੀਆਂ ਦੇ 108 ਅਤੇ ਜ਼ਿਲ੍ਹਾ ਪ੍ਰੀਸ਼ਦ ਦੇ 15 ਜ਼ੋਨਾਂ ਤੇ ਪਈਆਂ ਵੋਟਾਂ ਦੌਰਾਨ ਲਗਪਗ 65.67 ਫੀਸਦੀ ਪੋਲਿੰਗ ਹੋਈ। ਵੋਟਾਂ ਦੀ ਗਿਣਤੀ 22 ਸਤੰਬਰ 2018 ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਬਣਾਏ ਗਏ ਕਾਊਂਟਿੰਗ ਸੈਂਟਰਾਂ ਵਿਖੇ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਰਾਮਪੁਰਾ, ਖੂਈ ਖੇੜਾ, ਨਿਹਾਲ ਖੇੜਾ ਤੇ ਚੂਹੜੀ ਵਾਲਾ ਧੰਨਾ ਆਦਿ ਪਿੰਡਾਂ ਦੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੱਲ ਰਹੀ ਚੋਣ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਚੋਣ ਅਬਜ਼ਰਵਰ ਸ੍ਰੀ ਜੇ.ਕੇ. ਜੈਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਫਾਜ਼ਿਲਕਾ ਬਲਾਕ ਵਿੱਚ 68.19 ਫੀਸਦੀ, ਅਬੋਹਰ ਬਲਾਕ ਵਿੱਚ  60.60  ਫੀਸਦੀ, ਅਰਨੀਵਾਲਾ ਬਲਾਕ ਵਿੱਚ  70.15   ਫੀਸਦੀ, ਜਲਾਲਾਬਾਦ ਬਲਾਕ ਵਿੱਚ 68 ਫੀਸਦੀ ਤੇ ਖੂਈਆਂ ਸਰਵਰ ਬਲਾਕ ਵਿੱਚ  61.41  ਫੀਸਦੀ ਪੋਲਿੰਗ ਹੋਈ। ਜ਼ਿਲ੍ਹੇ ਦੇ ਜਲਾਲਾਬਾਦ ਬਲਾਕ ਦੇ ਪਿੰਡ ਚੱਕ ਅਰਨੀ ਵਾਲਾ (ਜੋਨ ਅਰਾਂਈਆ ਵਾਲਾ) ਦੇ ਬੂਥ ਨੰਬਰ 29 ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਬੂਥ ਕੈਪਚਰ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਕਾਰਨ ਇਸ ਬੂਥ ਵਿਖੇ ਦੁਬਾਰਾ ਪੋਲਿੰਗ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਸਿਫਾਰਸ਼ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 310 ਪਿੰਡ ਤੇ 435 ਪੰਚਾਇਤਾਂ ਪੈਂਦੀਆਂ ਹਨ। ਇਨ੍ਹਾਂ ਵੋਟਾਂ ਲਈ 689 ਪੋਲਿੰਗ ਬੂਥ ਬਣਾਏ ਗਏ। ਇਨ੍ਹਾਂ ਵੋਟਾਂ ਦੌਰਾਨ ਚੋਣ ਲੜਣ ਵਾਲੇ  ਕੁੱਲ 311 (ਪੰਚਾਇਤ ਸਮਿਤੀ ਦੇ 273 ਅਤੇ ਜ਼ਿਲ੍ਹਾ ਪਰਿਸ਼ਦ ਦੇ 38) ਉਮੀਦਵਾਰਾਂ ਦੀ ਕਿਸਮਤ ਬੈਲਟ ਬਕਸਿਆ ਵਿੱਚ ਬੰਦ ਹੋ ਗਈ ਹੈ ਜੋ ਕਿ 22 ਸਤੰਬਰ ਨੂੰ ਖੁੱਲੇਗੀ। ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਇਨ੍ਹਾਂ ਚੋਣਾਂ ਨੂੰ ਪੂਰੀ ਜ਼ਿੰਮੇਵਾਰੀ ਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਉਣ 'ਤੇ ਜਿਥੇ ਸਮੁੱਚੇ ਚੋਣ ਅਮਲੇ ਨੂੰ ਵਧਾਈ ਦਿੱਤੀ ਹੈ ਉਥੇ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ ਵੱਲੋਂ ਭਰਪੂਰ ਸਹਿਯੋਗ ਦੇਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ।

 

Tags: DC Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD