Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

2 ਅਕਤੂਬਰ ਤੱਕ ਮਨਾਇਆ ਜਾਵੇਗਾ 'ਸਵੱਛਤਾ ਹੀ ਸੇਵਾ' ਪੰਦਰਵਾੜਾ- ਕਾਰਜ ਸਾਧਕ ਅਫ਼ਸਰ

'ਸਵੱਛਤਾ ਹੀ ਸੇਵਾ' ਪੰਦਰਵਾੜਾ ਮੁਹਿੰਮ ਤਹਿਤ ਲਗਾਏ ਗਏ ਬੂਟੇ

Web Admin

Web Admin

5 Dariya News

ਬਰਨਾਲਾ , 20 Sep 2018

Last updated on: Sep 20, 2018, 00:00 IST

'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਨਗਰ ਕੌਂਸਲ ਬਰਨਾਲਾ ਵਿਖੇ ਸਾਫ਼-ਸਫਾਈ ਕੀਤੀ ਗਈ ਅਤੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਵੀ ਲਗਾਏ ਗਏ। ਕਾਰਜ ਸਾਧਕ ਅਫ਼ਸਰ ਬਰਨਾਲਾ ਸ. ਪਰਵਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 15 ਸਤੰਬਰ ਤੋਂ 2 ਅਕਤੂਬਰ ਤੱਕ 'ਸਫ਼ਾਈ ਹੀ ਸੇਵਾ' ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਚੱਲਣ ਵਾਲੇ ਪੰਦਰਵਾੜੇ ਨੂੰ ਪੰਦਰਵਾੜੇ ਤੱਕ ਸੀਮਤ ਨਾ ਰੱਖਦਿਆਂ ਹਮੇਸ਼ਾ ਜਾਰੀ ਰੱਖਣ ਦੀ ਲੋੜ ਹੈ ਅਤੇ ਸ਼ਹਿਰ ਵਾਸੀਆਂ ਨੂੰ ਆਪਣੇ ਸ਼ਹਿਰ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਰਗ ਦੇ ਲੋਕਾਂ ਅੰਦਰ ਸਫ਼ਾਈ ਰੱਖਣ ਲਈ ਸਮਰਪਣ ਭਾਵਨਾ ਹੋਣਾ ਜਰੂਰੀ ਹੈ ਅਤੇ ਸਾਫ਼ ਸੁਥਰੇ ਮਾਹੌਲ ਨੂੰ ਜ਼ਿੰਦਗੀ ਦਾ ਹਿੱਸਾ ਬਣਾਉਣ ਵੱਲ ਜ਼ੋਰ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਲੋਕਾਂ ਨੂੰ  ਨਗਰ ਕੌਂਸਲ ਵੱਲੋਂ ਲਗਾਏ ਕੂੜਾਦਾਨ ਵਿੱਚ ਕੂੜਾ ਕਰਕਟ ਸੁੱਟਣਾ ਚਾਹੀਦਾ ਹੈ ਅਤੇ ਘਰਾਂ ਦੇ ਬਾਹਰ ਕੂੜਾ ਜਾਂ ਹੋਰ ਕੋਈ ਵੀ ਗੰਦਗੀ ਫੈਲਾਉਣ ਵਾਲੀ ਵਸਤੂ ਸੁੱਟਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਘਾਹ,  ਬੂਟਿਆਂ ਦੇ ਪੱਤਿਆਂ ਵਗੈਰਾ ਨੂੰ ਬਿਲਕੁੱਲ ਵੀ ਅੱਗ ਨਾ ਲਾ ਕੇ ਟੋਇਆ ਪੁੱਟ ਕੇ ਦਬਾਉਣਾ ਚਾਹੀਦਾ ਹੈ ਜਿਸ ਨਾਲ ਵਾਤਾਵਰਣ ਵੀ ਦੂਸ਼ਤ ਨਹੀ ਹੋਵਗਾ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਗੰਦਗੀ ਤੋਂ ਵੀ ਨਿਜ਼ਾਤ ਮਿਲੇਗੀ। ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਦੀ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਘਰਾਂ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਤਲਾਬਾਂ ਅਤੇ ਹੋਰ ਜਨਤਕ ਥਾਵਾਂ ਦੀ ਸਫ਼ਾਈ ਵੱਲ ਵੀ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਖਾਨਿਆਂ ਦੀ ਵਰਤੋਂ ਕਰਨ ਤੋਂ ਬਾਅਦ ਹੱਥ ਧੋਣ ਲਈ ਹਰੇਕ ਵਿਅਕਤੀ ਨੂੰ ਜਾਗਰੂਕ ਕੀਤਾ ਜਾਵੇ ਅਤੇ ਗੰਦੇ ਪਾਣੀ ਅਤੇ ਕੂੜੇ ਕਰਕਟ ਲਈ ਪੁਖਤਾ ਪ੍ਰਬੰਧ ਕਰਨ ਲਈ ਵੱਧ ਤੋਂ ਵੱਧ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼ ਸੁਥਰਾ ਮਾਹੌਲ ਸਿਰਜਣ ਲਈ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਆਪਣਾ ਯੋਗਦਾਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਫ਼ਾਈ ਲਈ ਹਰੇਕ ਨਾਗਰਿਕ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਅਜਿਹੇ ਸਮਾਜਕ ਕੰਮਾਂ ਨੂੰ ਉਹ ਆਪਣਾ ਫਰਜ਼ ਸਮਝ ਕੇ ਹਮੇਸ਼ਾ ਨਿਭਾਉਣਗੇ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD