Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਦਰਾਸਉਂਦੀ ਵੈਨ ਨੂੰ ਕੀਤਾ ਰਵਾਨਾ

Web Admin

Web Admin

5 Dariya News

ਬਠਿੰਡਾ , 20 Sep 2018

Last updated on: Sep 20, 2018, 00:00 IST

ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਵਲੋਂ ਵਾਤਾਵਰਣ ਨੂੰ ਬਚਾਉਣ, ਮਿੱਟੀ ਦੀ ਸਾਂਭ-ਸੰਭਾਲ ਹਿੱਤ ਅਤੇ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਦਰਾਸਉਂਦੀ ਵੈਨ ਨੂੰ ਪਹਿਲੇ ਫੇਸ ਤਹਿਤ ਅੱਜ ਦਫ਼ਤਰ ਖੇਤੀ ਭਵਨ, ਬਠਿੰਡਾ ਤੋਂ ਝੰਡੀ ਦੇ ਕੇ ਰਵਾਨਾਕੀਤਾ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਲੋਂ ਤੰਦਰੁਸਤ ਮਿਸ਼ਨ ਤਹਿਤ ਖੇਤੀਬਾੜੀ ਦਫ਼ਤਰ ਵਿਖੇ ਇੱਕ ਪੌਦਾ ਵੀ ਲਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਹਿਲੇ ਫੇਸ ਦੌਰਾਨ 20 ਸਤੰਬਰ ਤੋਂ 24 ਸਤੰਬਰ ਤੱਕ ਲਗਾਤਾਰ 3 ਵੈਨਾਂ ਰਾਹੀਂ ਵਾਤਾਵਰਣ ਨੂੰ ਬਚਾਉਣ ਅਤੇ ਝੋਨੇ ਦੀ ਪਰਾਲੀ ਦੀ ਸਾਭ-ਸੰਭਾਲ ਅਤੇ ਇਸ ਦੀ ਰਹਿੰਦ ਖੂਦ ਨੂੰ ਅੱਗ ਨਾ ਲਾਉਣ ਸਬੰਧੀ ਕੈਸਟ ਰਿਕਾਰਡ ਕਰਕੇ ਜ਼ਿਲੇ ਦੇ ਸਮੂੰਹ ਪਿੰਡਾਂ ਵਿੱਚ ਪਿੰਡ ਵਾਰ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤੋ ਇਲਾਵਾ ਵਿਭਾਗ ਵਲੋਂ ਲਗਾਤਾਰ ਪਿੰਡ-ਵਾਰ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਵੀ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਵਲੋਂ ਖੇਤੀਬਾੜੀ ਵਿਭਾਗ ਦੁਆਰਾ ਸਟਰਾ ਮੈਨੇਜਮੈਂਟ ਤਹਿਤ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਇਸ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਬਾਰੇ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਸੈਲਫ ਹੈਲਪ ਗਰੁੱਪ ਦੇ ਨੁਮਾਇੰਦਿਆਂ ਨਾਲ ਵੀ ਬਹੁਤ ਹੀ ਸੰਜੀਦਗੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਮਸ਼ੀਨਾਂ ਕਿਸਾਨਾਂ ਨੂੰ ਜ਼ਮੀਨ ਨੂੰ ਵਾਹੁਣ ਲਈ ਸਬਸਿਡੀ 'ਤੇ ਦਿੱਤੀਆਂ ਜਾਂਦੀਆਂ ਹਨ ਉਹ ਇਨਾਂ ਮਸ਼ੀਨਾਂ ਨਾਲ ਵੱਧ ਤੋਂ ਵੱਧ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਅਤੇ ਦੂਜੇ ਕਿਸਾਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ। 

ਉਨਾਂ ਦੱਸਿਆ ਪੰਜਾਬ ਸਰਕਾਰ ਅਤੇ ਗਰੀਨ ਟ੍ਰਿਬਿਊਨਲ ਦੇ ਸਖ਼ਤ ਆਦੇਸ਼ਾ ਅਨੁਸਾਰ ਇਸ ਵਾਰ ਕਿਸੇ ਵੀ ਖੇਤ ਵਿੱਚ ਝੌਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਉਣ ਦਿੱਤੀ ਜਾਵੇਗੀ। ਇਸ ਸਮੇਂ ਉਨਾਂ ਵਲੋਂ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਦੁਆਰਾ ਖਰੀਦੀ ਗਈ ਮਸ਼ੀਨਰੀ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਡਾ.ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਜ਼ਿਲੇ ਵਿੱਚ 10 ਲੱਖ ਵਾਲੇ 25 ਅਤੇ 25 ਲੱਖ ਰੂਪੈ ਵਾਲੇ 3 ਸੈਲਫ ਹੈਲਪ ਗੁਰੱਪ ਦਾ ਬਣਦੀ  ਸਬਸਿਡੀ ਦੀ ਰਕਮ ਉਨਾਂ ਦੇ ਖਾਤਿਆਂ ਵਿੱਚ ਡੀ.ਬੀ.ਟੀ ਰਾਹੀਂ ਟਰਾਂਸਫਰ ਕੀਤੀ ਜਾ ਚੁੱਕੀ ਹੈ।ਇਸ ਸਮੇਂ ਡਾ. ਗੁਰਦਿੱਤਾ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਿਸਾਨਾਂ ਨੂੰ ਪੈਂਫਲੈਂਟ ਅਤੇ ਅਤੇ ਸਾਂਝੀਆਂ ਥਾਂਵਾਂ 'ਤੇ ਪੋਸਟਰ ਆਦਿ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਵੀ ਵਾਤਾਵਰਣ ਨੂੰ ਬਚਾਉਣ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਬੱਚਿਆਂ ਦੀ ਸਿਹਤ ਉਪਰ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾਜਾਵੇਗਾ। ਡਾ. ਸਿੱਧੂ ਨੇ ਦੱਸਿਆ ਕਿ ਦੂਜੇ ਫੇਸ ਦੌਰਾਨ 27 ਸਤੰਬਰ ਤੋ 31 ਸਤੰਬਰ ਤੱਕ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਇੱਕ ਹੋਰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।ਇਸ ਮੌਕੇ ਸ਼੍ਰੀ ਗੁਰਤੇਜ ਸਿੰਘ ਸਿੱਧੂ ਖੇਤੀਬਾੜੀ ਸੂਚਨਾ ਅਫ਼ਸਰ, ਬਠਿੰਡਾ ਨੇ ਖੇਤੀ ਮਸ਼ੀਨਰੀ ਦੇ ਸੰਦਾ ਬਾਬਤ ਇਨਾਂ ਦੀ ਕਾਰਜ ਕੁਸ਼ਲਤਾ ਸਬੰਧੀ  ਡਿਪਟੀ ਕਮਿਸ਼ਨਰ ਨੂੰ ਪਰੋਜੈਕਟਰ ਰਾਹੀਂ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆ ਤੋ ਇਲਾਵਾ ਵੱਖ-ਵੱਖ ਸੈਲਫ ਹੈਲਪ ਗਰੁੱਪ ਦੇ ਕਿਸਾਨ ਵੀਰ ਵੀ ਹਾਜ਼ਰ ਸਨ।

 

Tags: Tandarust Punjab , DC Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD