ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਵਲੋਂ ਵਾਤਾਵਰਣ ਨੂੰ ਬਚਾਉਣ, ਮਿੱਟੀ ਦੀ ਸਾਂਭ-ਸੰਭਾਲ ਹਿੱਤ ਅਤੇ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਦਰਾਸਉਂਦੀ ਵੈਨ ਨੂੰ ਪਹਿਲੇ ਫੇਸ ਤਹਿਤ ਅੱਜ ਦਫ਼ਤਰ ਖੇਤੀ ਭਵਨ, ਬਠਿੰਡਾ ਤੋਂ ਝੰਡੀ ਦੇ ਕੇ ਰਵਾਨਾਕੀਤਾ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਲੋਂ ਤੰਦਰੁਸਤ ਮਿਸ਼ਨ ਤਹਿਤ ਖੇਤੀਬਾੜੀ ਦਫ਼ਤਰ ਵਿਖੇ ਇੱਕ ਪੌਦਾ ਵੀ ਲਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਹਿਲੇ ਫੇਸ ਦੌਰਾਨ 20 ਸਤੰਬਰ ਤੋਂ 24 ਸਤੰਬਰ ਤੱਕ ਲਗਾਤਾਰ 3 ਵੈਨਾਂ ਰਾਹੀਂ ਵਾਤਾਵਰਣ ਨੂੰ ਬਚਾਉਣ ਅਤੇ ਝੋਨੇ ਦੀ ਪਰਾਲੀ ਦੀ ਸਾਭ-ਸੰਭਾਲ ਅਤੇ ਇਸ ਦੀ ਰਹਿੰਦ ਖੂਦ ਨੂੰ ਅੱਗ ਨਾ ਲਾਉਣ ਸਬੰਧੀ ਕੈਸਟ ਰਿਕਾਰਡ ਕਰਕੇ ਜ਼ਿਲੇ ਦੇ ਸਮੂੰਹ ਪਿੰਡਾਂ ਵਿੱਚ ਪਿੰਡ ਵਾਰ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤੋ ਇਲਾਵਾ ਵਿਭਾਗ ਵਲੋਂ ਲਗਾਤਾਰ ਪਿੰਡ-ਵਾਰ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਵੀ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਵਲੋਂ ਖੇਤੀਬਾੜੀ ਵਿਭਾਗ ਦੁਆਰਾ ਸਟਰਾ ਮੈਨੇਜਮੈਂਟ ਤਹਿਤ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਇਸ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਬਾਰੇ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਸੈਲਫ ਹੈਲਪ ਗਰੁੱਪ ਦੇ ਨੁਮਾਇੰਦਿਆਂ ਨਾਲ ਵੀ ਬਹੁਤ ਹੀ ਸੰਜੀਦਗੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਮਸ਼ੀਨਾਂ ਕਿਸਾਨਾਂ ਨੂੰ ਜ਼ਮੀਨ ਨੂੰ ਵਾਹੁਣ ਲਈ ਸਬਸਿਡੀ 'ਤੇ ਦਿੱਤੀਆਂ ਜਾਂਦੀਆਂ ਹਨ ਉਹ ਇਨਾਂ ਮਸ਼ੀਨਾਂ ਨਾਲ ਵੱਧ ਤੋਂ ਵੱਧ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਅਤੇ ਦੂਜੇ ਕਿਸਾਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ।
ਉਨਾਂ ਦੱਸਿਆ ਪੰਜਾਬ ਸਰਕਾਰ ਅਤੇ ਗਰੀਨ ਟ੍ਰਿਬਿਊਨਲ ਦੇ ਸਖ਼ਤ ਆਦੇਸ਼ਾ ਅਨੁਸਾਰ ਇਸ ਵਾਰ ਕਿਸੇ ਵੀ ਖੇਤ ਵਿੱਚ ਝੌਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਉਣ ਦਿੱਤੀ ਜਾਵੇਗੀ। ਇਸ ਸਮੇਂ ਉਨਾਂ ਵਲੋਂ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਦੁਆਰਾ ਖਰੀਦੀ ਗਈ ਮਸ਼ੀਨਰੀ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਡਾ.ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਜ਼ਿਲੇ ਵਿੱਚ 10 ਲੱਖ ਵਾਲੇ 25 ਅਤੇ 25 ਲੱਖ ਰੂਪੈ ਵਾਲੇ 3 ਸੈਲਫ ਹੈਲਪ ਗੁਰੱਪ ਦਾ ਬਣਦੀ ਸਬਸਿਡੀ ਦੀ ਰਕਮ ਉਨਾਂ ਦੇ ਖਾਤਿਆਂ ਵਿੱਚ ਡੀ.ਬੀ.ਟੀ ਰਾਹੀਂ ਟਰਾਂਸਫਰ ਕੀਤੀ ਜਾ ਚੁੱਕੀ ਹੈ।ਇਸ ਸਮੇਂ ਡਾ. ਗੁਰਦਿੱਤਾ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਿਸਾਨਾਂ ਨੂੰ ਪੈਂਫਲੈਂਟ ਅਤੇ ਅਤੇ ਸਾਂਝੀਆਂ ਥਾਂਵਾਂ 'ਤੇ ਪੋਸਟਰ ਆਦਿ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਵੀ ਵਾਤਾਵਰਣ ਨੂੰ ਬਚਾਉਣ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਬੱਚਿਆਂ ਦੀ ਸਿਹਤ ਉਪਰ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾਜਾਵੇਗਾ। ਡਾ. ਸਿੱਧੂ ਨੇ ਦੱਸਿਆ ਕਿ ਦੂਜੇ ਫੇਸ ਦੌਰਾਨ 27 ਸਤੰਬਰ ਤੋ 31 ਸਤੰਬਰ ਤੱਕ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਇੱਕ ਹੋਰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।ਇਸ ਮੌਕੇ ਸ਼੍ਰੀ ਗੁਰਤੇਜ ਸਿੰਘ ਸਿੱਧੂ ਖੇਤੀਬਾੜੀ ਸੂਚਨਾ ਅਫ਼ਸਰ, ਬਠਿੰਡਾ ਨੇ ਖੇਤੀ ਮਸ਼ੀਨਰੀ ਦੇ ਸੰਦਾ ਬਾਬਤ ਇਨਾਂ ਦੀ ਕਾਰਜ ਕੁਸ਼ਲਤਾ ਸਬੰਧੀ ਡਿਪਟੀ ਕਮਿਸ਼ਨਰ ਨੂੰ ਪਰੋਜੈਕਟਰ ਰਾਹੀਂ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆ ਤੋ ਇਲਾਵਾ ਵੱਖ-ਵੱਖ ਸੈਲਫ ਹੈਲਪ ਗਰੁੱਪ ਦੇ ਕਿਸਾਨ ਵੀਰ ਵੀ ਹਾਜ਼ਰ ਸਨ।