ਨਹਿਰੂ ਯੁਵਾ ਕੇਂਦਰ ਵੱਲੋਂ ਸ਼ੁਰੂ ਕੀਤੇ ਹਿੰਦੀ ਪੰਦ੍ਹਰਵਾੜੇ ਤਹਿਤ ਸਰਕਾਰੀ ਹਾਈ ਸਕੂਲ ਪਿੰਡ ਪੱਲਾਂ ਮੇਘਾ ਵਿਖੇ ਇੰਦਰਪਾਲ ਸਿੰਘ ਅਧਿਆਪਕ ਦੀ ਰਹਿਨੁਮਾਈ ਹੇਠ ਹਿੰਦੀ ਵਿਸ਼ੇ ਤੇ ਭਾਸ਼ਣ, ਡਰਾਇੰਗ ਮੁਕਾਬਲੇ ਅਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ।ਪ੍ਰੋਗਰਾਮ ਵਿਚ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰ ਯੁਵਾ ਕੇਂਦਰ ਫ਼ਿਰੋਜ਼ਪੁਰ ਸਰਬਜੀਤ ਸਿੰਘ ਬੇਦੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੀ ਪ੍ਰਧਾਨਗੀ ਸ਼੍ਰੀਮਤੀ ਟਵਿੰਕਲ ਪ੍ਰਿੰਸੀਪਲ ਨੇ ਕੀਤੀ। ਪ੍ਰੋਗਰਾਮ ਦੇ ਪਹਿਲੇ ਪੜਾਅ ਵਿਚ ਵੱਖ ਵੱਖ ਮੁਕਾਬਲੇ ਕਰਵਾਏ ਗਏ ਅਤੇ ਦੂਸਰੇ ਪੜਾਅ ਵਿਚ ਸੈਮੀਨਾਰ ਕਰਵਾਏ ਗਏ । ਇਸ ਦੌਰਾਨ ਇੰਦਰਪਾਲ ਸਿੰਘ ਅਤੇ ਸ਼੍ਰੀਮਤੀ ਟਵਿੰਕਲ ਨੇ ਹਿੰਦੀ ਦੇ ਮਹੱਤਵ ਬਾਰੇ ਵਿਸਥਾਰ ਨਾਲ ਚਰਚਾ ਕੀਤੀ।ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨੇ ਕਿਹਾ ਕਿ ਹਿੰਦੀ ਸਾਡੀ ਰਾਸ਼ਟਰ ਭਾਸ਼ਾ ਹੈ ਅਤੇ ਸਾਨੂੰ ਮਾਨ ਅਤੇ ਸਤਿਕਾਰ ਦੇ ਨਾਲ ਇਸ ਦਾ ਪ੍ਰਯੋਗ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਹਿੰਦੀ ਪੰਦ੍ਹਰਵਾੜਾ ਮਨਾਉਣ ਦਾ ਉਦੇਸ਼ ਨੌਜਵਾਨਾ ਨੂੰ ਹਿੰਦੀ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਣਾ ਹੈ ਅਤੇ ਆਪਣੇ ਰੋਜ਼ਾਨਾ ਜੀਵਨ ਵਿਚ ਵੱਧ ਤੋਂ ਵੱਧ ਪ੍ਰਯੋਗ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਪੰਦ੍ਹਰਵਾੜੇ ਦੌਰਾਨ ਵੱਖ-ਵੱਖ ਕਲੱਬਾਂ ਅਤੇ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਵੱਖ-ਵੱਖ ਤਰ੍ਹਾਂ ਦੀ ਮੁਕਾਬਲੇ ਭਾਸ਼ਣ, ਕਵਿਤਾ, ਲੇਖ, ਸੁਲੇਖ ਅਤੇ ਪੇਂਟਿੰਗ ਮੁਕਾਬਲੇ ਆਦਿ ਕਰਵਾਏ ਜਾਂਦੇ ਹਨ।ਪ੍ਰੋਗਰਾਮ ਦੇ ਅੰਤ ਵਿਚ ਜੇਤੂਆਂ ਨੂੰ ਮੈਡਲ ਦੇ ਕੇ ਅਤੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਮੈਡਮ ਰਜਨੀ, ਸ਼੍ਰੀ ਮਤੀ ਮਿਨੀ ਬੇਰੀ ਅਤੇ ਸ਼੍ਰੀਮਤੀ ਭੁਪਿੰਦਰ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ ।