Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਭਾਈ ਘਨੱਆਂ ਦੀ ਯਾਦ ਵਿੱਚ 3 ਰੋਜਾ ਯੂਥ ਰੈਡ ਕਰਾਸ ਦਿਵਸ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸ਼ੁਰੂ

Web Admin

Web Admin

5 Dariya News

ਅੰਮ੍ਰਿਤਸਰ , 21 Sep 2018

Last updated on: Sep 21, 2018, 00:00 IST

ਭਾਈ ਘਨੱਈਆ ਦੀ ਮਿੱਠੀ ਯਾਦ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸ੍ਰੀ ਸੀ:ਐਸ:ਤਲਵਾਰ ਸਕੱਤਰ ਪੰਜਾਬ ਰਾਜ ਰੈਡ ਕਰਾਸ ਚੰਡੀਗੜ੍ਹ ਦੀ ਅਗਵਾਈ ਹੇਠ 3 ਰੋਜਾ ਯੂਥ ਰੈਡ ਕਰਾਸ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਦੇ 10 ਕਾਲਜ ਅਤੇ 12 ਸਕੂਲਾਂ ਦੇ ਤਕਰੀਬਨ 300 ਵਿਦਿਆਰਥੀ ਭਾਗ ਲੈ ਰਹੇ ਹਨ। ਇਸ ਤਿੰਨ ਰੋਜਾ ਯੂਥ ਰੈਡ ਕਰਾਸ ਦਿਵਸ ਦਾ ਉਦਘਾਟਨ ਸ੍ਰੀ ਅਵਿਨਾਸ਼ ਰਾਏ ਖੰਨਾ ਵਾਇਸ ਚੇਅਰਮੈਨ ਇੰਡੀਅਨ ਰੈਡ ਕਰਾਸ ਸੁਸਾਇਟੀ ਨਵੀਂ ਦਿੱਲੀ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਾਈ ਘਨਈਆ ਜੀ ਨੇ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਦੀ ਸੇਵਾ ਕੀਤੀ ਅਤੇ ਮਨੁੱਖਤਾ ਨੂੰ ਬਿਨਾਂ ਭੇਦਭਾਵ ਜਿੰਦਗੀ ਜਿਊਣ ਦਾ ਮਾਰਗ ਦਰਸ਼ਨ ਕੀਤਾ। ਇਸ ਮੌਕੇ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਮਾਜ ਵਿੱਚੋਂ ਰੰਗ ਭੇਦ ਅਤੇ ਨਸਲਵਾਦ ਦਾ ਪਾੜ੍ਹਾ ਖ਼ਤਮ ਕਰਨ ਲਈ ਨੌਜਵਾਨ ਅੱਗੇ ਆਉਣ। ਉਹ ਭਾਈ ਘਨੱਈਆ ਜੀ ਵੱਲੋਂ ਦਿੱਤੇ 'ਮਾਨਵਤਾ ਦੀ ਸੇਵਾ' ਦੇ ਸੰਕਲਪ ਨੂੰ ਅਪਣਾ ਕੇ ਇਸ ਪਾੜ੍ਹੇ ਨੂੰ ਆਸਾਨੀ ਨਾਲ ਖ਼ਤਮ ਕਰ ਸਕਦੇ ਹਨ। ਸ੍ਰ ਸੰਘਾ ਨੇ ਕਿਹਾ ਕਿ ਇਸ ਤਿੰਨ ਰੋਜਾ ਯੂਥ ਰੈਡ ਕਰਾਸ ਦਿਵਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਭਾਈ ਘਨੱਈਆ ਜੀ ਦੇ ਦੱਸੇ ਰਸਤੇ ਅਨੁਸਾਰ ਕੰਮ ਕਰਨ ਦਾ ਹੈ। ਸ੍ਰ ਸੰਘਾ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਲਈ ਦੁਨਿਆਵੀ ਸੁੱਖ ਸਹੂਲਤਾਂ ਅਤੇ ਐਸ਼ੋ ਅਰਾਮ ਦਾ ਤਿਆਗ ਕਰਨਾ ਪੈਂਦਾ ਹੈ। ਇਸ ਦੀ ਮੁੱਖ ਮਿਸਾਲ ਇਤਿਹਾਸ ਵਿੱਚ ਭਾਈ ਘਨੱਈਆ ਜੀ ਦੇ ਜੀਵਨ ਤੋਂ ਲਈ ਜਾ ਸਕਦੀ ਹੈ। ਇਸ ਮੌਕੇ ਆਏ ਹੋਏ ਪਤਵੰਤਿਆਂ ਵੱਲੋਂ ਵਿਦਿਆਰਥੀਆਂ ਨੂੰ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਦੇ ਦੱਸੇ ਸੰਦੇਸ਼ਾਂ ਤੇ ਉਦੇਸ਼ਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ।  ਇਸ ਤਿੰਨ ਦਿਨਾਂ ਚੱਲਣ ਵਾਲੇ ਪ੍ਰੋਗਰਾਮ ਵਿੱਚ ਵੱਖ ਵੱਖ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਇਕ ਰੈਲੀ ਵੀ ਕੱਢੀ ਜਾਵੇਗੀ। ਅੱਜ ਦੇ ਇਸ ਸਮਾਗਮ ਵਿੱਚ ਸ੍ਰੀ ਅਮਰਜੀਤ ਸਿੰਘ ਕੈਂਪ ਡਾਇਰੈਕਟਰ, ਸ੍ਰੀ ਵਿਕਾਸ ਸੋਨੀ ਕੌਂਸਲਰ, ਸ੍ਰੀ ਜਗਜੀਤ ਸਿੰਘ ਖਾਲਸਾ, ਸ੍ਰੀ ਕੁਲਵਿੰਦਰ ਸਿੰਘ, ਸ੍ਰੀ ਰੋਹਿਤ ਸ਼ਰਮਾ ਅਤੇ ਸਕੂਲ ਦੀ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਵੀ ਹਾਜਰ ਸਨ। 

 

Tags: Avinash Rai Khanna , DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD