Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਨਾ ਅੱਗ ਲਾਉਣ ਲਈ ਜਾਗਰੂਕ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Web Admin

Web Admin

5 Dariya News

ਅੰਮ੍ਰਿਤਸਰ , 21 Sep 2018

Last updated on: Sep 21, 2018, 00:00 IST

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ' ਖੇਤੀ ਭਵਨ ' ਅੰਮ੍ਰਿਤਸਰ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਡਿਪਟੀ ਕਮਿਸ਼ਨਰ ਨੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਤਨਦੇਹੀ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਕਰਕੇ ਹੋਣ ਵਾਲੇ ਨੁਕਸਾਨ ਤੋਂ ਸੁਚੇਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਚਾਰ ਵੈਨਾਂ, ਕੈਪਾਂ ਰਾਹੀਂ, ਕਿਸਾਨਾਂ ਨੂੰ ਧਰਤੀ, ਮਨੁੱਖਤਾ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਉਸ ਤੋਂ ਹੋਣ ਵਾਲੇ ਫਾਇਦੇ ਜਿਵੇਂ ਜਮੀਨ ਦੀ ਉਪਜਾਊ ਸ਼ਕਤੀ ਵੱਧਣ ਸਬੰਧੀ, ਮਿੱਤਰ ਕੀੜੇ ਅਤੇ ਸੂਖਮ ਜੀਵਾਂ ਦੇ ਵਾਧੇ ਕਾਰਣ ਫਸਲਾਂ ਦੇ ਝਾੜ ਵਿੱਚ ਵਾਧੇ ਸਬੰਧੀ , ਪਰਾਲੀ ਤੋਂ ਮਿਲਣ ਵਾਲੇ ਤੱਤਾਂ ਕਰਕੇ ਖਾਦਾਂ ਦੀ ਘੱਟ ਵਰਤੋਂ ਅਤੇ ਕਿਸਾਨਾਂ ਨੂੰ ਹੋਣ ਵਾਲੇ ਲਾਭ ਅਤੇ ਪੈਸੇ ਦੀ ਬਚਤ ਸਬੰਧੀ ਜਾਗਰੂਕ ਕੀਤਾ ਜਾਵੇ। ਸ੍ਰ ਸੰਘਾ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਹਿਰੀਲੇ ਧੂੰਏ ਕਾਰਨ ਬੱਚਿਆਂ ਅਤੇ ਬਜੁਰਗਾ ਨੂੰ ਸਾਹ ਦੀਆ ਬੀਮਾਰੀਆ, ਚਮੜੀ ਦੇ ਰੋਗਾਂ ਬਾਰੇ, ਅਤੇ ਪਲੀਤ ਵਾਤਾਵਰਣ ਕਰਕੇ ਬੱਚਿਆਂ ਦੇ ਦਿਮਾਗੀ ਵਿਕਾਸ ਵਿੱਚ ਰੁਕਾਵਟ ਪੈਣ ਸਬੰਧੀ, ਆਕਸੀਜਨ ਦੀ ਕਮੀ ਕਾਰਣ ਕੈਂਸਰ ਜਿਹੇ ਮਾਰੂ ਰੋਗ ਦਾ ਪ੍ਰਕੋਪ ਵੱਧਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਕੂਲ ਪੱਧਰ ਤੇ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ।  ਡਿਪਟੀ ਕਮਿਸ਼ਨਰ  ਨੂੰ ਮੁੱਖ ਖੇਤੀਬਾੜੀ ਅਫਸਰ ਡਾ. ਦਲਬੀਰ ਸਿੰਘ ਛੀਨਾ ਨੇ ਵਿਸ਼ਵਾਸ ਦਵਾਇਆ ਕਿ ਉਹਨਾਂ ਦੇ ਵਿਭਾਗ ਦਾ ਸਮੁੱਚਾ ਸਟਾਫ ਪਿੰਡ-ਪਿੰਡ ਜਾ ਕੇ ਸੱਥਾਂ  ਵਿੱਚ, ਗੁਰਦੁਆਰਿਆਂ,  ਕੈਂਪਾ ਰਾਹੀਂ, ਕਿਸਾਨਾਂ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਸਖਤ ਹਦਾਇਤਾਂ ਤੋਂ ਜਾਣੂ ਕਰਵਾਉਣਗੇ ਅਤੇ ਮਨੁੱਖਤਾ ਦੇ ਭਲੇ ਅਤੇ ਜੀਵ-ਜੰਤੂਆ ਅਤੇ ਧਰਤੀ ਮਾਂ ਦੀ ਸਿਹਤ ਬਚਾਉਣ ਲਈ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਇਸ ਮਾੜੀ ਅਲਾਮਤ ਪ੍ਰਤੀ ਸੁਚੇਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਹਦਾਇਤ ਕੀਤੀ ਕਿ ਇਸ ਕੰਮ ਵਿੱਚ ਕਿਸਾਨ ਜੱਥੇਬੰਦੀਆਂ ਦਾ ਵੀ ਸਹਿਯੋਗ ਲਿਆ ਜਾਵੇ।

 

Tags: DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD