Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡ ਜਰਕੇਲਾਂ ਖੇੜੀ ਅਤੇ ਚਨਾਰਥਲ ਨੌਬਾਦ ਵਿਖੇ ਲਗਾਇਆ ਜਾਗਰੂਕਤਾ ਕੈਂਪ

ਕੈਂਪ ਦੌਰਾਨ ਪਿੰਡ ਵਾਸੀਆਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਕਰਨ ਲਈ ਕੀਤਾ ਜਾਗਰੂਕ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Sep 2018

Last updated on: Sep 21, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਲੋਕਾ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਅਤੇ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਿਲ੍ਹੇ ਦੇ ਪਿੰਡਾਂ ਵਿੱਚ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਬਲਾਕ ਬਸੀ ਪਠਾਣਾ ਦੇ ਪਿੰਡ ਜਰਕੇਲਾਂ ਖੇੜੀ ਅਤੇ ਸਰਹਿੰਦ ਬਲਾਕ ਦੇ ਪਿੰਡ ਚਨਾਰਥਲ ਨੌਬਾਦ ਵਿਖੇ ਪੀਣ ਵਾਲੇ ਪਾਣੀ ਦੀ ਸੁਚੱਜੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਬਲਬੀਰ ਸਿੰਘ ਨੇ ਦੱਸਿਆ ਕਿ ਇਹਨਾਂ  ਕੈਂਪਾਂ ਦਾ ਮੰਤਵ ਪੇਂਡੂ ਖੇਤਰਾਂ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਦੀ ਲੋੜੀਂਦੀ ਮਾਤਰਾ ਮੁਹੱਈਆ ਕਰਵਾਉਣਾ ਅਤੇ ਉਸਦੀ ਸੁੱਚਜੀ ਸੰਭਾਲ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਮਹੱਤਤਾ ਤੋਂ ਜਾਗਰੂਕ ਕੀਤਾ ਗਿਆ ਅਤੇ ਪਾਣੀ ਦੀ ਦੁਰਵਰਤੋਂ ਕਰਨ ਤੋਂ ਗੁਰੇਜ ਕਰਨ ਲਈ ਅਪੀਲ ਕੀਤੀ ਗਈ।ਸ. ਬਲਬੀਰ ਸਿੰਘ ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਦੀ ਜਾਂਚ ਲਈ ਭੌਤਿਕ ਜਾਂਚ, ਜੈਵਿਕ ਜਾਂਚ ਅਤੇ ਰਸਾਇਣਿਕ ਜਾਂਚ ਕੀਤੀ ਗਈ । ਉਨ੍ਹਾਂ ਦੱਸਿਆ ਕਿ ਵਿਭਾਗ ਦੀ ਸ਼ੋਸ਼ਲ ਟੀਮ ਵੱਲੋਂ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਲੋਰੀਨੇਸ਼ਨ ਦੀ ਮਹੱਤਤਾ ਦੱਸੀ ਗਈ ਅਤੇ ਸਬੰਧਤ ਪੰਪ ਓਪਰੇਟਰ ਨੂੰ ਹਦਾਇਤ ਕੀਤੀ ਗਈ ਕਿ ਪੀਣ ਵਾਲੇ ਪਾਣੀ ਦੀ ਹਰ ਹਾਲਤ ਵਿੱਚ ਕਲੋਰੀਨੇਸ਼ਨ ਯਕੀਨੀ ਬਣਾਈ ਜਾਵੇ। ਇਸ ਮੌਕੇ ਉਹਨਾਂ ਪਿੰਡ ਵਾਸੀਆਂ ਨੂੰ ਇਹ ਵੀ ਕਿਹਾ ਕਿ ਖੁੱਲੇ ਵਿੱਚ ਮਲ ਤਿਆਗ ਕਰਨ ਨਾਲ ਗੰਦਗੀ ਫੈਲਦੀ ਹੈ ਜੋ ਕਿ ਕਈ ਬਿਮਾਰੀਆਂ ਦਾ ਕਾਰਨ ਬਣਦੀ ਹੈ। ਉਹਨਾਂ ਪਿੰਡ ਵਾਸੀਆਂ ਨੂੰ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਨੂੰ ਓ.ਡੀ.ਐਫ. ਐਲਾਨਿਆਂ ਜਾ ਚੁੱਕਾ ਹੈ। ਇਸ ਲਈ ਪਿੰਡ ਦੇ ਹਰੇਕ ਨਾਗਰਿਕ ਦੀ ਨਿੱਜੀ ਜਿੰਮੇਵਾਰੀ ਬਣਦੀ ਹੈ ਕਿ ਉਹ ਕਿਸੇ ਵੀ ਸਥਿਤੀ ਵਿੱਚ  ਖੁਲ੍ਹੇ ਵਿੱਚ ਪਖਾਨਾਂ ਨਾ ਜਾਵੇ ਅਤੇ ਨਾ ਹੀ ਕਿਸੇ ਹੋਰ ਨੂੰ ਅਜਿਹਾ ਕਰਨ ਦੇਵੇ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD