Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮਿਸ਼ਨ ਤੰਦਰੁਸਤ ਪੰਜਾਬ: 21 ਈ ਰਿਕਸ਼ਾ ਪ੍ਰਦੂਸ਼ਣ ਮੁਕਤ ਸ਼ਹਿਰ ਲਈ ਕੀਤੇ ਗਏ ਰਵਾਨਾ

21 ਵਿਅਕਤੀਆਂ ਨੂੰ ਰੁ: 23.62 ਲੱਖ ਦੇ ਲੋਨ ਮੁਦਰਾ ਯੋਜਨਾ ਅਧੀਨ ਈ ਰਿਕਸ਼ਾ ਖਰੀਦਣ ਲਈ ਦਿੱਤੇ ਗਏ

Web Admin

Web Admin

5 Dariya News

ਬਠਿੰਡਾ , 21 Sep 2018

Last updated on: Sep 21, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਇਲਾਕਾ ਨਿਵਾਸੀਆਂ ਨੂੰ ਪ੍ਰਦੂਸ਼ਣ ਮੁਕਤ ਅਤੇ ਹਰਾ ਭਰਾ ਮਾਹੌਲ ਉਪਲੱਬਧ ਕਰਵਾਉਣ ਲਈ ਜ਼ਿਲਾ ਪ੍ਰਸ਼ਾਸਨ ਬਠਿੰਡਾ ਅਤੇ ਸਟੇਟ ਬੈਕ ਆਫ ਇੰਡੀਆ ਵੱਲੋਂ 21 ਈ ਰਿਕਸ਼ਾ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੇ ਗਏ। ਡਿਪਟੀ ਕਮਿਸ਼ਨਰ, ਬਠਿੰਡਾ ਪ੍ਰਨੀਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਕਸ਼ੀ ਸਾਹਨੀ, ਕਮਿਸ਼ਨਰ ਨਗਰ ਨਿਗਮ ਡਾ.ਰਿਸ਼ੀ ਪਾਲ, ਚੀਫ਼ ਜਨਰਲ ਮੈਨੇਜਰ ਐਸ.ਬੀ.ਆਈ. ਸ਼੍ਰੀ ਰਾਣਾ ਆਸ਼ੂਤੋਸ਼ ਕੁਮਾਰ ਸਿੰਘ, ਡੀ.ਜੀ.ਐਮ. ਸ਼੍ਰੀ ਅਜਮੇਰ ਸੇਠੀ, ਆਰ.ਐਮ. ਸ਼੍ਰੀ ਸੁਰੇਸ਼ ਗੋਇਲ, ਏ.ਜੀ.ਐਮ. ਸ਼੍ਰੀ ਰਾਕੇਸ਼ ਜਿੰਦਲ, ਏ.ਜੀ.ਐਮ ਸ਼੍ਰੀ ਸੋਮ ਨਾਥ ਗੋਇਲ, ਚੀਫ਼ ਮੈਨੇਜਰ ਸ਼੍ਰੀ ਬਲਜੀਤ ਸਿੰਘ, ਚੀਫ਼ ਮੈਨੇਜਰ ਸ਼੍ਰੀ ਪ੍ਰੇਮ ਗਰਗ, ਚੀਫ਼ ਮੈਨੇਜਰ ਸ਼੍ਰੀ ਈਸ਼ਵਰ ਗਰਗ, ਮੈਨੇਜਰ ਸ਼੍ਰੀ ਅਮਿਤ ਬਾਂਸਲ, ਡਿਪਟੀ ਮੈਨੇਜਰ ਸ਼੍ਰੀ ਰਾਜੀਵ ਟੀਨਾ, ਸ਼੍ਰੀ ਰਾਜੇਸ਼ ਰੰਜਨ ਅਤੇ ਡਿਪਟੀ ਮੈਨੇਜਰ ਸ਼੍ਰੀ ਵਿਕਰਮ ਸ਼ਾਹ ਨੇ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਅਤੇ ਚੀਫ਼ ਜਨਰਲ ਮੈਨੇਜਰ ਐਸ.ਬੀ.ਆਈ. ਸ਼੍ਰੀ ਰਾਣਾ ਆਸ਼ੂਤੋਸ਼ ਕੁਮਾਰ ਸਿੰਘ ਨੇ ਦੱਸਿਆ ਕਿ ਈ-ਰਿਕਸ਼ਾ ਖ੍ਰੀਦਣ ਵਾਲੇ 21 ਵਿਅਕਤੀਆਂ ਨੂੰ ਕੁੱਲ 23.62 ਲੱਖ ਰੁਪਏ ਦਾ ਕਰਜ਼ਾ ਪ੍ਰਧਾਨ ਮੰਤਰੀ ਮੁਦਰਾ ਸਕੀਮ ਅਧੀਨ ਦਿੱਤਾ ਗਿਆ ਹੈ। ਇਸ ਦਿੱਤੇ ਗਏ ਕਰਜ਼ੇ ਲਈ ਕਿਸੇ ਵੀ ਪ੍ਰਕਾਰ ਦੀ ਸਬੰਧਤ ਤੋਂ ਕੋਈ ਗਾਰੰਟੀ ਨਹੀਂ ਲਈ ਗਈ ਹੈ। 

 ਹਰ ਇੱਕ ਵਿਅਕਤੀ ਨੂੰ 1.10 ਲੱਖ ਰੁਪਏ ਤੋਂ ਲੈ ਕੇ 1.30 ਲੱਖ ਰੁਪਏ ਦਾ ਕਰਜ਼ਾ ਘੱਟ ਵਿਆਜ਼ ਅਤੇ ਆਸਾਨ ਕਿਸਤਾਂ 'ਤੇ ਦਿੱਤਾ ਗਿਆ ਹੈ, ਜਿਹੜਾ ਕਿ ਉਹ ਅਗਲੇ 5 ਸਾਲਾਂ ਵਿਚ ਵਾਪਿਸ ਦੇ ਕੇ ਸਕਣਗੇ। ਉਨਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਗਰੀਬ ਨੂੰ ਰੋਟੀ ਜੁੜੀ ਹੈ ਬਲਕਿ ਉਹ ਆਪਣੇ ਕਿੱਤੇ (ਈ-ਰਿਕਸ਼ਾ) ਦਾ ਖੁਦ ਮਾਲਕ ਵੀ ਬਣਿਆ ਹੈ। ਉਨਾਂ ਕਿਹਾ ਕਿ ਸਟੇਟ ਬੈਂਕ ਆਫ਼ ਇੰਡੀਆ ਵਲੋਂ ਹੋਰ ਈ-ਰਿਕਸ਼ੇ ਵੀ ਇਸੇ ਤਰਾਂ ਮੁਹੱਈਆ ਕਰਵਾਏ ਜਾਣਗੇ। ਜੇਕਰ ਕੋਈ ਵੀ ਵਿਅਕਤੀ ਇਹ ਰਿਕਸ਼ਾ ਲੈਣਾ ਚਾਹੁੰਦਾ ਹੈ ਤਾਂ ਉਹ ਆਪਣੇ ਨਜ਼ਦੀਕ ਦੀ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਨਾਲ ਸੰਪਰਕ ਕਰ ਸਕਦੇ ਹਨ। ਬੈਂਕ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਵਾਈ ਗਈ ਵਾਕਾਥਨ ਵਿੱਚ ਵੀ ਬੈਂਕ ਨੇ ਹਿੱਸਾ ਪਾਇਆ ਸੀ, ਜਿਸ ਦਾ ਲੋਕਾਂ ਤੋਂ ਵੱਡਾ ਹੁੰਗਾਰਾ ਮਿਲਿਆ। ਅੱਜ ਐਸ.ਬੀ.ਆਈ. ਵਲੋਂ ਨਵੀਂ ਮੋਬਾਇਲ ਏ.ਟੀ.ਐਮ. ਵੈਨ ਵੀ ਸ਼ੁਰੂ ਕੀਤੀ ਗਈ ਜਿਹੜੀ ਕਿ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਇਹ ਇੱਕ ਤਰੀਕੇ ਦਾ ਮਿੰਨੀ ਬੈਂਕ ਹੈ ਜਿਸ ਵਿੱਚ ਏ.ਟੀ.ਐਮ. ਤੋਂ ਇਲਾਵਾ ਨਵਾਂ ਖਾਤਾ ਖੋਲਣ ਸਬੰਧੀ ਸੁਵਿਧਾ, ਕਰਜ਼ਿਆ ਸਬੰਧੀ ਜਾਣਕਾਰੀ ਅਤੇ ਹੋਰ ਸੇਵਾਵਾਂ ਦੀਆਂ ਸੁਵਿਧਾਵਾਂ ਉਪਲੱਬਧ ਹਨ। ਇਹ ਵੈਨ ਬਠਿੰਡਾ ਸ਼ਹਿਰ ਅਤੇ ਕੈਂਟ ਦੇ ਇਲਾਕਿਆਂ ਵਿੱਚ ਚਲਾਈ ਜਾਵੇਗੀ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD