Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਲੀਡ ਬੈਂਕ ਪੰਜਾਬ ਨੈਸਨਲ ਬੈਂਕ ਵੱਲੋਂ ਕੰਮਕਾਜ ਤੇ ਚਰਚਾ ਨੂੰ ਲੈ ਕੇ ਕੀਤੀ ਮੀਟਿੰਗ ਆਯੋਜਿਤ

ਹੋਰ ਬੈਂਕ ਵੀ ਲੋਕ ਭਲਾਈ ਸਕੀਮਾਂ ਵੱਲ ਆਪਣੀ ਰੂਚੀ ਵਧਾਉਂਣ- ਵਧੀਕ ਡਿਪਟੀ ਕਮਿਸ਼ਨਰ

Web Admin

Web Admin

5 Dariya News

ਪਠਾਨਕੋਟ , 21 Sep 2018

Last updated on: Sep 21, 2018, 00:00 IST

ਜਿਲ੍ਹਾ ਪਠਾਨਕੋਟ ਦੀ ਡੀ.ਸੀ.ਸੀ.(ਜਿਲ੍ਹਾ ਸਲਾਹਕਾਰ ਕਮੇਟੀ) ਦੀ ਇਕ ਵਿਸ਼ੇਸ ਬੈਠਕ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਲੀਡ ਬੈਂਕ ਪੰਜਾਬ ਨੈਸਨਲ ਬੈਂਕ ਪਠਾਨਕੋਟ ਵੱਲੋਂ ਆਯੋਜਿਤ ਕੀਤੀ ਗਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਰੂਣ ਗੁਪਤਾ ਉਪ ਮੰਡਲ ਪ੍ਰਮੁੱਖ  ਬੈਂਕ ਕਪੂਰਥਲਾ ਮੰਡਲ ਵਿਸ਼ੇਸ ਤੋਰ ਤੇ ਹਾਜ਼ਰ ਹੋਏ। ਮੀਟਿੰਗ ਦੋਰਾਨ ਅੱਜ ਤੱਕ ਇਸ ਸਾਲ ਦੋਰਾਨ ਵੱਖ ਵੱਖ ਬੈਂਕਾਂ ਵੱਲੋਂ ਦਿੱਤੇ ਗਏ ਕਰਜਿਆਂ ਤੇ ਚਰਚਾ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੰਜੀਵ ਸਰਮਾ ਨਵਾਰਡ , ਰਿਜਰਵ ਬੈਂਕ ਚੰਡੀਗੜ ਤੋਂ ਬੀਰ ਸਿੰਘ ਮੰਦਿਆਲ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫ਼ਸਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ। ਇਸ ਮੋਕੇ ਤੇ ਮੁੱਖ ਲੀਡ ਬੈਂਕ ਪ੍ਰਬੰਧਕ ਸ੍ਰੀ ਰਾਜੇਸ ਗੁਪਤਾ ਨੇ ਵੱਖ ਵੱਖ ਬੈਂਕਾਂ ਵੱਲੋਂ ਦਿੱਤੇ ਗਏ ਕਰਜਿਆਂ ਸਬੰਧੀ ਦੱਸਿਆ ਕਿ ਜਿਲ੍ਹੇ ਅੰਦਰ ਕਰੀਬ 266 ਕਰੋੜ ਰੁਪਏ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ ਅਤੇ ਵੱਖ ਵੱਖ ਬੈਂਕਾਂ ਵੱਲੋਂ ਨਿਰਧਾਰਤ ਟੀਚੇ ਨੂੰ ਪਾਰ ਕਰਦਿਆਂ ਹੋਏ 299 ਕਰੋੜ ਰੁਪਏ ਦੇ ਕਰਜੇ ਵੰਡ ਕੇ ਇਕ ਮਿਸਾਲ ਕਾਇਮ ਕੀਤੀ ਹੈ। ਇਸ ਮੋਕੇ ਤੇ ਸਮਾਜਿਕ ਖੇਤਰ ਵਿੱਚ ਕਰਵਾਈਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਦੇ ਲਈ 57 ਹਜਾਰ ਰੁਪਏ ਦੀ ਰਾਸੀ ਜਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ ਦਿੱਤੀ ਗਈ। 

ਮੀਟਿੰਗ ਵਿੱਚ ਪ੍ਰਧਾਨ ਮੰਤਰੀ ਜਨ-ਧਨ ਯੋਜਨਾ, ਮੁਦਰਾ ਯੋਜਨਾ, ਅਟਲ ਪੈਂਨਸਨ ਯੋਜਨਾ , ਸਟੈਂਡ ਅੱਪ ਇੰਡੀਆਂ ਯੋਜਨਾਵਾਂ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਦੀ ਦਿਸਾ ਵਿੱਚ ਵੱਧ ਚੜ ਕੇ ਸਹਿਯੋਗ ਦੇਣ ਤੇ ਵੀ ਚਰਚਾ ਕੀਤੀ ਗਈ। ਬੈਂਕਾਂ ਵੱਲੋਂ ਕੀਤੇ ਗਏ ਕਾਰਜਾਂ ਸਬੰਧੀ ਪੰਜਾਬ ਨੈਸਨਲ ਬੈਂਕ ਨੂੰ ਪਹਿਲਾ, ਪੰਜਾਬ ਗ੍ਰਾਮੀਣ ਬੈਂਕ ਨੂੰ ਦੂਸਰਾ ਅਤੇ ਯੂਨਿਅਨ ਬੈਂਕ ਨੂੰ ਤੀਸਰੇ ਸਥਾਨ ਤੇ ਰਹਿਣ ਲਈ ਸੁਭਕਾਮਨਾਵਾਂ ਦਿੱਤੀਆਂ। ਇਸ ਮੋਕੇ ਤੇ ਪੁਲਿਸ ਵਿਭਾਗ ਵੱਲੋਂ ਸ੍ਰੀ ਰਾਜੇਸ ਮੱਟੂ ਡੀ.ਐਸ.ਪੀ. ਨੇ ਸੰਬੋਧਨ ਦੋਰਾਨ ਕਿਹਾ ਕਿ ਪੁਲਿਸ ਵੱਲੋਂ ਹਮੇਸਾਂ ਬੈਂਕਾਂ ਨੂੰ ਸਹਿਯੋਗ ਦਿੱਤਾ ਜਾਂਦਾ ਹੈ ਅਤੇ ਸਮੇਂ ਸਮੇਂ ਤੇ ਬੈਂਕਾਂ ਦੀ ਚੈਕਿੰਗ ਵੀ ਕੀਤੀ ਜਾਂਦੀ ਹੈ। ਬੈਂਕ ਅਧਿਕਾਰੀਆਂ ਵੱਲੋਂ ਭਰੋਸਾ ਦਵਾਇਆ ਗਿਆ ਕਿ ਬੈਂਕਾਂ ਦੀ ਸੁਰੱਖਿਆ ਪਹਿਲਾ ਨਾਲੋਂ ਹੋਰ ਵੀ ਜਿਆਦਾ ਮਜਬੂਤ ਕੀਤੀ ਗਈ ਹੈ। ਇਸ ਮੋਕੇ ਤੇ ਉਨ੍ਹਾ ਵਧੀਕ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ  ਜਿਲ੍ਹਾ ਪਠਾਨਕੋਟ ਦੇ ਹੋਰ ਵੱਖ ਵੱਖ ਬੈਂਕਾਂ ਦਾ ਇਹ ਫਰਜ ਬਣਦਾ ਹੈ ਕਿ ਉਹ ਕਮਜੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਕੀਤੇ ਜਾਣ ਵਾਲੇ ਕੰਮਾਂ ਵਿਚ ਆਪਣਾ ਸਹਿਯੋਗ ਦੇਣ। ਇਸ ਮੋਕੇ ਤੇ ਸ੍ਰੀ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪੰਜਾਬ ਨੈਸਨਲ ਬੈਂਕ ਵੱਲੋਂ ਸਮਾਜ ਭਲਾਈ ਕੰਮਾ ਵਿੱਚ ਪਿਛਲੇ ਕਰੀਬ ਦੋ ਸਾਲਾਂ ਤੋਂ ਪਹਿਲੇ ਸਥਾਨ ਤੇ ਰਹਿਣ ਦੇ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਹੋਰਨਾਂ ਬੈਂਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਪੀ.ਐਨ.ਬੀ. ਬੈਂਕ ਦੀ ਤਰ੍ਹਾ ਜਿਲ੍ਹੇ ਅੰਦਰ ਹੋਰ ਕੰਮਾਂ ਵਿੱਚ ਵੀ ਆਪਣੀ ਅਹਿਮ ਭੁਮਿਕਾ ਨਿਭਾਉਂਣ। ਇਸ ਤੋਂ ਇਲਾਵਾ ਬੈਂਕਾਂ ਵੱਲੋਂ ਵੱਖ ਵੱਖ ਸਰਕਾਰੀ ਯੋਜਨਾਵਾਂ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਦੇ ਲਈ ਦਿਸ੍ਹਾ ਨਿਰਦੇਸ ਦਿੰਦਿਆਂ ਉਨ੍ਹਾ ਕਿਹਾ ਕਿ ਹਰੇਕ ਬੈਂਕ ਆਪਣਾ ਸਹਿਯੋਗ ਦੇਵੇ। 

 

Tags: PUNJAB ADMIN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD