Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਨੇ ਡਾ ਅਮਰੀਕ ਸਿੰਘ ਨੂੰ ਖੇਤੀ ਪਸਾਰ ਸੇਵਾਵਾਂ ਵਿੱਚ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਤੇ ਸਨਮਾਨਿਤ ਕੀਤਾ

ਕਿਸਾਨਾਂ ਨੂੰ ਰਾਵਾਇਤੀ ਸੋਚ ਤਿਆਗ ਕੇ ਵਿਉਪਾਰਕ ਸੋਚ ਅਪਨਾਉਣ ਦੀ ਜ਼ਰੂਰਤ : ਡਾ ਅਮਰੀਕ ਸਿੰਘ

Web Admin

Web Admin

5 Dariya News

ਪਠਾਨਕੋਟ , 22 Sep 2018

Last updated on: Sep 22, 2018, 00:00 IST

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਿੱਚ ਪਠਾਨਕੋਟ ਸਥਿਤ ਮਿੱਟੀ ਪਰਖ ਪ੍ਰਯੋਗਸ਼ਾਲਾ ਵਿੱਚ ਬਤੌਰ ਭੌਂ ਪਰਖ ਅਫਸਰ ਕਮ ਬਲਾਕ ਖੇਤੀਬਾੜੀ ਅਫਸਰ ਵੱਜੋਂ ਤਾਇਨਾਤ ਡਾ ਅਮਰੀਕ ਸਿੰਘ ਨੂੰ ਖੇਤੀ ਪਸਾਰ ਸੇਵਾਵਾਂ ਵਿੱਚ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਤੇ “ਬੇਹਤਰ ਪਸਾਰ ਕਾਮੇ” ਦੇ ਖਿਤਾਬ ਨਾਲ ਤਿੰਨ ਰੋਜਾ ਕਿਸਾਨ ਮੇਲੇ ਦੇ ਦੂਜੇ ਦਿਨ ਸਨਮਾਨਿਤ ਕੀਤਾ ਗਿਆ।ਕਿਸਾਨ ਮੇਲੇ ਦਾ ਦੂਸਰੇ ਦਿਨ ਭਾਰਤੀ ਖੇਤੀ ਖੋਜ ਪ੍ਰੀਸ਼ਦ ਲੁਧਿਆਣਾ ਇਕਾਈ ਦੇ ਨਿਰਦੇਸ਼ਕ ਡਾ ਸੁਜੇਅ ਰਕਸ਼ਿਤ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਜਦ ਕਿ ਉਪ ਕੁਲਪਤੀ ਡਾ ਬਲਦੇਵ ਸਿੰਘ ਢਿਲੋਂ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਨਵਤੇਜ ਸਿੰਘ ਬੈਂਸ ਨਿਰਦੇਸ਼ਕ(ਖੋਜ),ਡਾ ਜਸਕਰਨ ਸਿੰਘ ਮਾਹਲ ਨਿਰਦੇਸ਼ਕ (ਪਸਾਰ),ਡਾ ਰਜਿੰਦਰ ਸਿੰਘ ਸਿੱਧੂ ਰਜਿਸਟਰਾਰ,ਡਾ ਜਸਵਿੰਦਰ ਸਿੰਘ ਭੱਲਾ ਮੁੱਖੀ ਪਸਾਰ ਵਿਭਾਗ,ਡਾ ਤਜਿੰਦਰ ਸਿੰਘ ਰਿਆੜ,ਡਾ ਜਗਦੀਸ਼ ਕੌਰ ਨਿਰਦੇਸ਼ਕ(ਸੰਚਾਰ) ਸਮੇਤ ਵੱਡੀ ਗਿਣਤੀ ਵਿੱਚ ਖੇਤੀ ਵਿਗਿਆਨੀ ਅਤੇ ਕਿਸਾਨ ਹਾਜ਼ਰ ਸਨ। ਵਰਨਣਯੋਗ ਹੈ ਕਿ ਡਾ ਅਮਰੀਕ ਸਿੰਘ ਡਿਊਟੀ ਪ੍ਰਤੀ ਸਮਰਪਣ ਕਰਕੇ ਪੰਜਾਬ ਹੀ ਨਹੀਂ ਹਰਿਆਣਾ,ਰਾਜਸਥਾਨ,ਉੱਤਰਾਖੰਡ,ਮੱਧਿਆ ਪ੍ਰਦੇਸ਼,ਉੱਤਰ ਪ੍ਰਦੇਸ਼ ਦੇ ਕਿਸਾਨਾਂ ਅਤੇ ਸਰਕਾਰੀ ਪੇਸ਼ੇ  ਨਾਲ ਸੰਬੰਧਤ ਲੋਕਾਂ ਲਈ ਮਿਸਾਲ ਹਨ।ਕਿਸਾਨਾਂ ਨਾਲ ਬੇਹਤਰ ਤਾਲਮੇਲ ਸਦਕਾ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਨਾਉਣ ਵਿੱਚ ਕਾਮਯਾਬ ਹੋਏ ਹਨ।ਉਨਾਂ ਕਿਸਾਨਾਂ ਨੂੰ ਸਮੂਹਾਂ ਵਿੱਚ ਸੰਗਠਨ ਕਰਨ ਦੇ ਨਾਲ ਸੰਗਠਤ ਰੂਪ ਵਿੱਚ ਖੇਤੀ ਕਰਨ ਲਈ ਪ੍ਰੇਰਿਤ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਖਪਤਕਾਰਾਂ ਨਾਲ ਸਿੱਿਧਆਂ ਸੰਪਰਕ ਰਾਹੀਂ ਮੰਡੀਕਰਨ ਦੇ ਰਾਹ ਤੋਰਿਆ ਹੈ। ਉਨਾਂ ਕਿਸਾਨ ਔਰਤਾਂ ਨੂੰ ਖੇਤੀਬਾੜੀ ਅਤੇ ਖੇਤੀ ਸਹਾਇਕ ਕਿੱਤਿਆਂ ਜਿਵੇਂ ਸ਼ਹਿਦ ਦੀਆਂ ਮੱਖੀਆਂ ਪਾਲਣਾ,ਸੂਰ ਪਾਲਣਾ,ਸਬਜੀਆਂ ਅਤੇ ਫਲਾਂ ਦੇ ਆਚਾਰ,ਮੁਰੱਬੇ,ਚਟਨੀ,ਡੇਅਰੀ ਫਾਰਮਿੰਗ  ਅਤੇ ਹੋਰ ਕਿੱਤਿਆਂ ਬਾਰੇ ਜਾਣਕਾਰੀ ਦੇ ਕੇ ਉਨਾਂ ਦੀ ਖੇਤੀ ਆਮਦਨ ਵਧਾਉਣ ਵਿੱਚ ਸਹਾਇਤਾ ਕੀਤੀ ਹੈ।

ਉਨਾਂ ਵੱਲੋਂ ਪ੍ਰਿੰਟ,ਬਿਜਲਈ ਅਤੇ ਸ਼ੋਸ਼ਲ ਮੀਡੀਆ ਵਰਤੋਂ ਕਰਦਿਆਂ ਹਜ਼ਾਰਾਂ ਨੌਜਵਾਨ ਕਿਸਾਨਾਂ ਤੱਕ ਖੇਤੀ ਨਾਲ ਸੰਬੰਧਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਵਿਕਸਿਤ ਨਵੀਆਂ ਖੇਤੀ ਤਕਨੀਕਾਂ ਨੂੰ ਪਹੁੰਚਾਇਆ ਹੈ।ਉਨਾਂ ਦੀਆਂ ਬੇਹਤਰ ਖੇਤੀ ਪਸਾਰ ਸੇਵਾਵਾਂ ਅਤੇ ਕਿਸਾਨਾਂ ਨਾਲ ਸਾਰਥਕ ਪਹੁੰਚ ਲਈ ਵੱਖ-ਵੱਖ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਅਵਾਰਡ ਅਤੇ ਵੱਖ ਵੱਖ ਪ੍ਰਸ਼ਾਸ਼ਿਨਕ ਅਧਿਕਾਰੀਆਂ ਵੱਲੋਂ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਚੁੱਕਿਆ ਹੈ।ਪਿਛਲੇ ਦਿਨੀ ਭਾਰਤ ਸਰਕਾਰ ਦੇ ਪ੍ਰਸ਼ਾਸ਼ਣ ਸੁਧਾਰ ਵਿਭਾਗ ਵੱਲੋਂ ਭੋਪਾਲ ਵਿਖੇ ਕਰਵਾਈ ਖੇਤਰੀ ਕਾਨਫਰੰਸ ਵਿੱਚ ਜ਼ਿਲਾ ਪ੍ਰਸ਼ਾਸ਼ਣ ਪਠਾਨਕੋਟ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਸੰਬੰਧਤ ਦੋ ਪ੍ਰੋਜੈਕਟਾਂ ਦੀ ਪੇਸ਼ਕਾਰੀ ਡਾ ਅਮਰੀਕ ਸਿੰਘ ਕਰਕੇ ਆਏ ਹਨ।ਉਨਾਂ ਜ਼ਿਲਾ ਪਠਾਨਕੋਟ ਨੂੰ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਕੇ ਪ੍ਰਦੂਸ਼ਣ ਮੁਕਤ ਪਹਿਲਾ ਜ਼ਿਲਾ ਬਨਾਉਣ ਵਿੱਚ ਅਹਿਮ ਭੂਮਿਕਾ ਨਿਭਾਈ।ਉਹ ਇਕ ਚੰਗੇ ਲਿਖਾਰੀ ਵੀ ਹਨ ਅਤੇ ਪੰਜਾਬ ਦੀਆਂ ਪ੍ਰਮੁੱਖ ਅਖਬਾਰਾਂ ਵਿੱਚ ਉਨਾਂ ਦੁਆਰਾ ਲਿਖੇ ਲੇਖ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ।  ਡਾ ਅਮਰੀਕ ਸਿੰਘ ਨੇ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ ਕਾਹਨ ਸਿੰਘ ਪੰਨੂ,ਉਪਕੁਲਪਤੀ ਪੀ ਏ ਯੂ ਲੁਧਿਆਣਾ ਡਾ ਬਲਦੇਵ ਸਿੰਘ ਢਿਲੋਂ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ ਜਸਬੀਰ ਸਿੰਘ ਬੈਂਸ,ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਰਾਮਵੀਰ,ਖੇਤੀਬਾੜੀ ਵਿਭਾਗ ਦੇ ਸਮੁੱਚੇ ਸਟਾਫ ਖਾਸ ਕਰਕੇ ਬਲਾਕ ਪਠਾਨਕੋਟ ਦੀ ਸਮੁੱਚੀ ਟੀਮ,ਪਰਿਵਾਰਕ ਮੈਂਬਰਾਂ,ਰਿਸ਼ਤੇਦਾਰਾਂ ਅਤੇ ਕਿਸਾਨ ਖਾਸ ਕਰਕੇ ਸੋਸ਼ਲ ਮੀਡੀਆ ਨਾਲ ਜੁੜੇ ਨੌਜਵਾਨ ਕਿਸਾਨਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਇੰਨਾਂ ਦੇ ਭਰਪੂਰ ਸਹਿਯੋਗ ਸਦਕਾ ਹੀ ਇਹ ਕਾਮਯਾਬੀ ਮਿਲਣ ਵਿੱਚ ਮਦਦ ਮਿਲੀ ਹੈ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਅਤੇ ਹੋਰ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਖੇਤੀ ਵਿਭਿੰਨਤਾ ਲਿਆਉਣੀ ਬਹੁਤ ਜ਼ਰੂਰੀ ਹੈ,ਪਰ ਝੋਨੇ ਦੇ ਮੁਕਾਬਲੇ ਕਾਸ਼ਤ ਕੀਤੀਆਂ ਜਾਣ ਵਾਲੀਆਂ ਫਸਲਾਂ ਦਾ ਮੰਡੀਕਰਨ ਪ੍ਰਣਾਲੀ ਵਿੱਚ ਸੁਧਾਰ ਕਰਨ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਜੇਕਰ ਖੇਤੀ ਨੂੰ ਲਾਹੇਵੰਦ ਬਨਾਉਣਾ ਹੈ ਤਾਂ ਕਿਸਾਨਾਂ ਨੂੰ ਕਿਸਾਨ ਉਤਪਾਦਕ ਸੰਗਠਨਾਂ ਵਿੱਚ ਸੰਗਠਤ ਹੋ ਕੇ ਖੇਤ ਤੋਂ ਸਿੱਧਾ ਖੱਪਤਕਾਰ ਤੱਕ ਦਾ ਸਿਧਾਂਤ ਅਪਣਾ ਕੇ ਵਿਉਪਾਰਕ ਸੋਚ ਅਤੇ ਸਹਿਕਾਰੀ ਖੇਤੀਬਾੜੀ ਅਪਨਾਉਣੀ ਪਵੇਗੀ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD