Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰੀ ਪ੍ਰਾਇਮਰੀ ਸਕੂਲ ਕਾਮਲ ਵਾਲਾ ਵਿਖੇ ਬੀਐੱਸਐੱਫ ਨੇ ਕਰਵਾਇਆ 'ਸਿਵਕ ਐਕਸ਼ਨ ਪ੍ਰੋਗਰਾਮ'

ਬੀਐੱਸਐੱਫ ਨੇ ਬੱਚਿਆਂ ਨੂੰ ਵੰਡੇ ਸਾਈਕਲ,ਸਕੂਲ ਬੈਗ ਅਤੇ ਸਟੇਸ਼ਨਰੀ, ਪਿੰਡ ਨੂੰ ਦਿੱਤਾ ਆਰ ਓ ਸਿਸਟਮ

Web Admin

Web Admin

5 Dariya News

ਫਿਰੋਜ਼ਪੁਰ , 22 Sep 2018

Last updated on: Sep 22, 2018, 00:00 IST

ਸਰਹੱਦੀ ਪਿੰਡ ਕਾਮਲ ਵਾਲਾ ਵਿਖੇ ਬੀਐਸਐਫ ਵੱਲੋਂ 'ਸਿਵਿਕ ਐਕਸ਼ਨ ਪ੍ਰੋਗਰਾਮ' ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਕਾਮਲ ਵਾਲਾ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿਚ 105 ਬਟਾਲੀਅਨ ਦੇ ਸੀਓ ਸ਼ਿਵ ਓਮ ਬਤੌਰ ਮੁੱਖ ਮਹਿਮਾਨ ਪਹੁੰਚੇ ਜਦਕਿ  ਇਸ ਮੌਕੇ ਬੀਐੱਸਐੱਫ ਦੇ  ਉੁਚ ਅਧਿਕਾਰੀ ਅਮਰਜੀਤ ਸਿੰਘ, ਅਨਿਲ ਸ਼ਰਮਾ, ਡਿਪਟੀ ਕਮਾਂਡੈਂਟ ਸਮੁੰਦਰ ਸਾਹਿਬ, ਅਸਿਸਟੈਂਟ ਕਮਾਂਡੈਂਟ ਸਮਸ਼ੇਰ ਸਿੰਘ, ਅਸਿਸਟੈਂਟ ਕਮਾਡੈਂਟ ਦਵਿੰਦਰ ਸਿੰਘ, ਇੰਸਪੈਕਟਰ ਬੀਡੀ ਸ਼ਰਮਾ ਵੀ ਉਚੇਚੇ ਤੌਰ 'ਤੇ ਹਾਜਰ ਸਨ।  ਇਸ ਪ੍ਰੋਗਰਾਮ ਵਿਚ 3 ਸਕੂਲਾਂ ਦੇ ਲਗਭਗ 300 ਬੱਚਿਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦਾ ਮੁੱਖ ਮੰਤਵ ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਲੋੜੀਂਦੀਆਂ ਚੀਜ਼ਾਂ ਮੁਹੱਈਆ ਕਰਵਾਉਣਾ ਸੀ ਤਾਂ ਜੋ ਇਸ ਸਰਹੱਦੀ ਇਲਾਕੇ ਦੇ ਗਰੀਬ ਬੱਚੇ ਵੱਧ ਤੋਂ ਵੱਧ ਸਿੱਖਿਆ ਪ੍ਰਾਪਤ ਕਰ ਸਕਣ। ਇਸ ਕੈਂਪ ਵਿਚ ਸੀਓ ਸ਼ਿਵ ਓਮ ਵੱਲੋਂ ਬੱਚਿਆਂ ਨੂੰ 16 ਸਾਈਕਲ, 200ਬੈਗ, 600ਕਾਪੀਆਂ, 400 ਪੈਨਸ਼ਲਾਂ ਅਤੇ ਪਿੰਡ ਨੂੰ ਇਕ ਆਰਓ ਸਿਸਟਮ ਦਿੱਤਾ ਗਿਆ। ਇਸ ਤੋਂ ਇਲਾਵਾ ਬੱਚਿਆਂ ਨੂੰ ਖੇਡਾਂ ਦਾ ਸਮਾਨ ਜਿਵੇਂ ਕਿ ਦੋ ਬੈਡਮਿੰਟਨ ਨੈਟ, ਰੈਕੇਟ, ਵਾਲੀਬਾਲ ਨੈਟ ,ਬਾਲਾਂ , ਫੁਟਬਾਲ ਅਤੇ ਹੋਰ ਖੇਡ ਸਮੱਗਰੀ ਵੀ ਦਿੱਤੀ ਗਈ। 

ਇਸ ਮੋਕੇ ਆਪਣੇ ਸੰਬੋਧਨ ਵਿਚ ਸੀਓ ਸ਼ਿਵ ਓਮ ਨੇ ਦੱਸਿਆ ਕਿ ਇਥੋਂ ਦੇ ਅਧਿਆਪਕ ਤਰਸੇਮ ਸਿੰਘ ਦੀ ਮੱਦਦ ਨਾਲ ਬੱਚਿਆਂ ਦਾ ਫਿਟਨੈਸ ਅਤੇ ਸਿੱਖਿਆ ਸਬੰਧੀ ਕੈਂਪ ਵੀ ਲਗਾਇਆ ਗਿਆ ਹੈ। ਸ਼ਿਵ ਅੋਮ ਨੇ ਦੱਸਿਆ ਕਿ ਥੋੜੇ ਦਿਨਾਂ ਤੱਕ ਬੀਐਸਐਫ ਦੀਆਂ 70 ਹਜ਼ਾਰ ਦੇ ਕਰੀਬ ਮੁੰਡਿਆਂ ਅਤੇ ਕੁੜੀਆਂ ਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਇਸ ਕੈਂਪ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਆਖਿਆ। ਪਿੰਡ ਵਾਸੀਆਂ ਨੂੰ ਨਸ਼ਿਆਂ ਵਰਗੀਆਂ ਅਲਾਤਮਾਂ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਕਿਹਾ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਬਲਬੀਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਸੀਓ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਕੰਮ ਦੀ ਸਰਾਹਨਾ ਕੀਤੀ। ਇਸ ਮੌਕੇ ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਗਤੀਵਿਧੀਆਂ ਕੀਤੀਆਂ ਗਈਆਂ। ਲੜਕੀਆਂ ਵੱਲੋਂ ਗਿੱਧਾ ਪਾਇਆ ਗਿਆ। ਜਿਸ ਤੋਂ ਖੁਸ਼ ਹੋ ਕੇ ਸੀਓ ਸ਼ਿਵ ਅੋਮ ਨੇ ਲੜਕੀਆਂ ਨੂੰ 2000 ਰੁਪਏ ਦਾ ਇਨਾਮ ਵੀ ਦਿੱਤਾ। ਇਸ ਤੋਂ ਇਲਾਵਾ ਇਸ ਪ੍ਰੋਗਰਾਮ ਵਿਚ ਪਰਮਿੰਦਰ ਸਿੰਘ ਥਿੰਦ ਚੀਫ ਵਾਰਡਨ ਸਿਵਲ ਡਿਫੈਂਸ  ਫਿਰੋਜ਼ਪੁਰ, ਬਲਕਾਰ ਸਿੰਘ ਗਿੱਲ, ਜੀਵਨ ਸ਼ਰਮਾ ਤੋਂ ਇਲਾਵਾ ਸਕੂਲ ਸਟਾਫ ਗੌਰਵ ਤ੍ਰਿਖਾ, ਚੰਚਲ ਸ਼ਰਮਾ, ਰੂਚੀ, ਰੁਪਿੰਦਰ ਕੌਰ, ਇੰਦਰਜੀਤ ਕੌਰ, ਮੈਡਮ ਰੀਤੂ, ਅਮਰੀਕ ਸਿੰਘ ਆਦਿ ਅਧਿਆਪਕ ਹਾਜ਼ਰ ਸਨ।

 

Tags: MILTARY

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD