Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਜ਼ੋਨਾਂ ਲਈ ਹੋਈਆਂ ਚੋਣਾਂ ਵਿਚੋਂ 3 ਜ਼ੋਨਾਂ 'ਤੇ ਕਾਂਗਰਸ ਅਤੇ 1 ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਜਿੱਤ ਕੀਤੀ ਹਾਸਲ- ਬਲਵਿੰਦਰ ਸਿੰਘ ਧਾਲੀਵਾਲ

ਪੰਚਾਇਤ ਸੰਮਤੀ ਦੀਆਂ 22 ਜ਼ੋਨਾਂ ਲਈ ਹੋਈਆਂ ਚੋਣਾਂ ਵਿਚੋਂ 20 ਜ਼ੋਨਾਂ 'ਤੇ ਕਾਂਗਰਸ, 1 ਤੇ ਸ਼੍ਰੋਮਣੀ ਅਕਾਲੀ ਦਲ ਅਤੇ 1 ਆਜ਼ਾਦ ਉਮੀਦਵਾਰ ਰਹੇ ਜੇਤੂ

Web Admin

Web Admin

5 Dariya News

ਫ਼ਿਰੋਜ਼ਪੁਰ , 22 Sep 2018

Last updated on: Sep 22, 2018, 00:00 IST

ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾ 19 ਸਤੰਬਰ ਨੂੰ ਹੋਈਆਂ ਜਿਸ ਦੇ ਨਤੀਜੇ ਐਲਾਨੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਜ਼ੋਨਾਂ ਲਈ ਹੋਈਆਂ ਚੋਣਾਂ ਵਿਚੋਂ ਕਾਂਗਰਸ ਪਾਰਟੀ ਦੇ 3 ਉਮੀਦਵਾਰ ਜੇਤੂ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 1 ਜੌਨ 'ਤੇ  ਜਿੱਤ ਹਾਸਲ ਹੋਈ, ਜਦਕਿ ਪੰਚਾਇਤ ਸੰਮਤੀ ਫ਼ਿਰੋਜ਼ਪੁਰ, ਮਮਦੋਟ ਅਤੇ ਘੱਲਖੁਰਦ ਦੀਆਂ ਕੁੱਲ 22 ਜ਼ੋਨਾਂ ਲਈ ਹੋਈਆਂ ਚੋਣਾਂ ਵਿਚੋਂ 20 ਜ਼ੋਨਾਂ ਤੇ ਕਾਂਗਰਸ ਦੇ ਉਮੀਦਵਾਰ, 1 ਅਕਾਲੀ ਦਲ ਦਾ ਉਮੀਦਵਾਰ ਅਤੇ 1 ਆਜ਼ਾਦ ਉਮੀਦਵਾਰ ਚੁਣਿਆ ਗਿਆ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀ ਜ਼ੋਨ-5 ਜੋਧਪੁਰ ਵਿਚੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਲਿੰਦਰ ਸਿੰਘ, ਜ਼ੋਨ-8 ਬਾਜੀਦਪੁਰ ਵਿਚੋਂ ਕਾਂਗਰਸ ਦੇ ਜਸਮੇਲ ਸਿੰਘ, ਜ਼ੋਨ-9 ਸ਼ੇਰ ਖਾਂ ਵਾਲਾ ਵਿਚੋਂ ਕਾਂਗਰਸ ਦੇ ਮਨਪ੍ਰੀਤ ਕੌਰ ਅਤੇ ਜ਼ੋਨ-10 ਚੱਕ ਗੁਰਦਿਆਲ ਸਿੰਘ ਵਿਚੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਕੌਰ ਨੇ ਜਿੱਤ ਹਾਸਲ ਕੀਤੀ ਹੈ। ਜਦਕਿ  ਜ਼ੋਨ-1 ਗੰਘਾ ਕਲਾ ਵਿਚੋਂ ਕਾਂਗਰਸ ਦੇ ਉਮੀਦਵਾਰ ਬਗ਼ੀਚਾ ਸਿੰਘ, ਜ਼ੋਨ-2 ਜੀਵਾਂ ਅਰਾਇਣ ਵਿਚੋਂ ਕਾਂਗਰਸ ਦੇ ਉਮੀਦਵਾਰ ਪਰਮਿਲਾ ਰਾਣੀ, ਜ਼ੋਨ-3 ਅਤੂ ਵਾਲਾ ਉਤਾੜ ਵਿਚੋਂ ਕਾਂਗਰਸ ਦੇ ਗੁਰਮੀਤ ਕੌਰ, ਜ਼ੋਨ-4 ਕੋਹਰ ਸਿੰਘ ਵਾਲਾ ਵਿਚੋਂ ਕਾਂਗਰਸ ਦੇ ਦਵਿੰਦਰਪਾਲ ਸਿੰਘ,  ਜ਼ੋਨ-6 ਅਲੀ ਕੇ ਵਿਚੋਂ ਕਾਂਗਰਸ ਦੇ ਪ੍ਰੀਤਮ ਸਿੰਘ, ਜ਼ੋਨ-7 ਆਰਿਫ਼ ਕੇ ਵਿਚੋਂ ਕਾਂਗਰਸ ਦੇ ਲਖਵਿੰਦਰ ਸਿੰਘ,  ਜ਼ੋਨ-11 ਵਕੀਲਾਂ ਵਾਲਾ ਵਿਚੋਂ ਕਾਂਗਰਸ ਦੇ ਗੁਰਦੇਵ ਸਿੰਘ, ਜ਼ੋਨ-12 ਸ਼ਾਹ ਵਾਲਾ ਵਿਚੋਂ ਕਾਂਗਰਸ ਦੇ ਜਸਪਾਲ ਕੌਰ, ਜ਼ੋਨ-13 ਫਤੇਹਗੜ ਸਭਰਾਂ ਵਿਚੋਂ ਕਾਂਗਰਸ ਦੇ ਪਰਮਜੀਤ ਕੌਰ ਅਤੇ ਜ਼ੋਨ-14 ਅਕਬਰ ਵਾਲਾ ਵਿਚੋਂ ਕਾਂਗਰਸ ਦੇ ਬਲਵਿੰਦਰ ਸਿੰਘ  ਪਹਿਲਾਂ ਹੀ ਨਿਰਵਿਰੋਧ ਚੁਣੇ ਗਏ ਹਨ। 

ਉਨ੍ਹਾਂ ਅੱਗੇ ਦੱਸਿਆ ਕਿ  3 ਪੰਚਾਇਤ ਸੰਮਤੀਆਂ ਲਈ ਹੋਈਆਂ ਚੋਣਾਂ ਵਿਚੋਂ ਬਲਾਕ ਫ਼ਿਰੋਜ਼ਪੁਰ ਦੀ ਜ਼ੋਨ 18 ਝੋਕ ਹਰੀ ਹਰ ਵਿਚੋਂ ਕਾਂਗਰਸ ਦੇ ਉਮੀਦਵਾਰ ਪਰਮਜੀਤ, ਜ਼ੋਨ 19 ਵਾਹਗੇ ਵਾਲਾ ਵਿਚੋਂ ਕਾਂਗਰਸ ਦੇ ਨਿਸ਼ਾਨ ਸਿੰਘ, ਜੌਨ 21 ਭਾਵੜਾ ਆਜਮ ਸ਼ਾਹ ਵਿਚੋਂ ਕਾਂਗਰਸ ਦੇ ਬੋਹੜ ਸਿੰਘ ਅਤੇ ਜ਼ੋਨ 22 ਮਹਿਮਾ ਵਿਚੋਂ ਕਾਂਗਰਸ ਦੇ ਪਰਨੀਤ ਕੌਰ ਜੇਤੂ ਰਹੇ। ਇਸੇ ਤਰ੍ਹਾਂ ਪੰਚਾਇਤ ਸੰਮਤੀ ਮਮਦੋਟ ਦੇ ਜ਼ੋਨ 2 ਜਾਮਾ ਰਖਿਆ ਹਿਤਾੜ ਤੋਂ ਕਾਂਗਰਸ ਦੇ ਪ੍ਰੀਤਮ ਕੌਰ ਅਤੇ ਜ਼ੋਨ 4 ਚੱਕ ਘੁਬਾਈ ਤਰਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੰਤ ਕੌਰ ਜੇਤੂ ਰਹੇ ਹਨ। ਇਸੇ ਤਰ੍ਹਾਂ ਹੀ ਪੰਚਾਇਤ ਸੰਮਤੀ ਘੱਲਖੁਰਦ ਦੇ ਜ਼ੋਨ-2 ਚੰਦੜ ਵਿਚੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ, ਜ਼ੋਨ-3 ਕੋਟ ਕਰੋੜ ਕਲਾਂ ਵਿਚੋਂ ਕਾਂਗਰਸ ਦੇ ਸਵਰਨਜੀਤ ਕੌਰ, ਜ਼ੋਨ-4 ਭੋਲੂ ਵਾਲਾ ਵਿਚੋਂ ਕਾਂਗਰਸ ਦੇ ਸਰਬਜੀਤ ਕੌਰ, ਜ਼ੋਨ-6 ਨਰਾਇਣ ਗੜ੍ਹ ਵਿਚੋਂ ਕਾਂਗਰਸ ਦੇ ਮਨਪ੍ਰੀਤ ਸਿੰਘ, ਜ਼ੋਨ-7 ਵਾਹੜਾ ਭਾਈ ਖਾਂ ਤੋਂ ਕਾਂਗਰਸ ਦੇ ਕਰਮਜੀਤ ਕੌਰ, ਜ਼ੋਨ-8 ਖ਼ਵਾਜਾ ਖੜਕ ਤੋਂ ਕਾਂਗਰਸ ਦੇ ਰਾਜਦੀਪ ਸਿੰਘ, ਜ਼ੋਨ-9 ਫ਼ਿਰੋਜ਼ਸ਼ਾਹ ਵਿਚੋਂ ਆਜ਼ਾਦ ਉਮੀਦਵਾਰ ਮਨਪ੍ਰੀਤ ਕੌਰ, ਜ਼ੋਨ-10 ਕਰਮੂ ਵਾਲਾ ਵਿਚੋਂ ਕਾਂਗਰਸ ਦੇ ਬਲਕਾਰ ਸਿੰਘ, ਜ਼ੋਨ-11 ਸੋਢੀ ਨਗਰ ਵਿਚੋਂ ਕਾਂਗਰਸ ਦੇ ਬਿੰਦਰ ਰਾਣੀ, ਜ਼ੋਨ-13 ਸੱਪਾਂ ਵਾਲੀ ਕਾਂਗਰਸ ਦੇ ਪਰਵਿੰਦਰ ਕੌਰ, ਜ਼ੋਨ-14 ਤੂਤ ਵਿਚੋਂ ਕਾਂਗਰਸ ਦੇ ਰਵਿੰਦਰ ਸਿੰਘ, ਜ਼ੋਨ-15 ਸਤੀਏ ਵਾਲਾ ਤੋਂ ਕਾਂਗਰਸ ਦੇ ਸੁਰਿੰਦਰਪਾਲ ਸਿੰਘ, ਜ਼ੋਨ-19 ਸਾਂਧੇ ਹਾਸ਼ਮ ਤੋਂ ਕਾਂਗਰਸ ਦੇ ਇੰਦਰਜੀਤ ਸਿੰਘ, ਜ਼ੋਨ-21 ਕਤਲਗੜ੍ਹੀ ਤੋਂ ਕਾਂਗਰਸ ਦੇ ਛਿੰਦਰ ਕੌਰ, ਜ਼ੋਨ-22 ਚੰਗਾਲੀ ਕਦੀਮ ਵਿਚੋਂ ਕਾਂਗਰਸ ਦੇ ਚਰਨਜੀਤ ਕੌਰ ਅਤੇ ਜ਼ੋਨ-23 ਸਾਧੂ ਸ਼ਾਹ ਵਾਲਾ ਤੋਂ ਕਾਂਗਰਸ ਦੇ ਉਮੀਦਵਾਰ ਕਾਲਾ ਜੇਤੂ ਰਹੇ। ਇਸ ਤੋਂ ਪਹਿਲਾਂ ਬਾਕੀ ਪੰਚਾਇਤ ਸੰਮਤੀਆਂ ਲਈ ਉਮੀਦਵਾਰ ਪਹਿਲਾਂ ਹੀ ਨਿਰਵਿਰੋਧ ਚੁਣੇ ਗਏ ਹਨ। ਇਸ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਲਈ 14 ਜ਼ੋਨਾਂ ਵਿਚੋਂ 13 ਕਾਂਗਰਸ, 1 ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੁਣੇ ਗਏ ਹਨ ਅਤੇ 6 ਪੰਚਾਇਤ ਸੰਮਤੀਆਂ ਲਈ 119 ਜ਼ੋਨਾਂ ਵਿਚੋਂ ਕਾਂਗਰਸ ਦੇ 117, ਸ਼੍ਰੋਮਣੀ ਅਕਾਲੀ ਦਲ ਦਾ 1 ਉਮੀਦਵਾਰ ਅਤੇ 1 ਆਜ਼ਾਦ ਉਮੀਦਵਾਰ ਚੁਣਿਆ ਗਿਆ ਹੈ।

 

Tags: DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD