Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਹਿਰੂ ਯੁਵਾ ਕੇਂਦਰ ਵੱਲੋਂ 5 ਰੋਜਾ ਯੂਥ ਕਲੱਬ ਵਿਕਾਸ ਪ੍ਰੋਗਰਾਮ ਸਬੰਧੀ ਯੂਥ ਕਲੱਬਾਂ ਨਾਲ ਮੀਟਿੰਗ ਦਾ ਆਯੋਜਨ

Web Admin

Web Admin

5 Dariya News

ਫ਼ਿਰੋਜ਼ਪੁਰ , 24 Sep 2018

Last updated on: Sep 24, 2018, 00:00 IST

ਨਹਿਰੂ ਯੁਵਾ ਕੇਂਦਰ ਫ਼ਿਰੋਜਪੁਰ ਵੱਲੋਂ ''5 ਰੋਜਾ ਯੂਥ ਕਲੱਬ ਵਿਕਾਸ ਪ੍ਰੋਗਰਾਮ ਬਲਾਕ ਫ਼ਿਰੋਜਪੁਰ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਬੰਧੀ ਬਲਾਕ ਪੱਧਰੀ ''ਯੂਥ ਕਲੱਬਾਂ ਦੀ ਮੀਟਿੰਗ ਪਿੰਡ ਪੋਂਜੋ ਕੇ ਉਤਾੜ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਤੇ ਯੂਥ ਕਲੱਬ ਦੇ ਸਹਿਯੋਗ ਨਾਲ ਕੀਤੀ ਗਈ । ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੰਦ ਪਈਆਂ ਕਲੱਬਾਂ ਨੂੰ ਮੁੜ ਤੋ ਚਾਲੂ ਕਰਨਾ , ਨਵੀਆਂ ਕਲੱਬਾਂ ਬਣਾਉਣੀਆਂ ,ਪੋਸ਼ਣ ਅਭਿਆਨ ,ਪਰਿਅਟਨ ਪਰਵ 2018 ਅਤੇ ਭਾਰਤ ਸਰਕਾਰ ਦੀਆ ਵੱਖ-ਵੱਖ ਸਕੀਮਾਂ ਬਾਰੇ ਚਰਚਾ ਕਰਨਾ ਹੈ । ਮੀਟਿੰਗ ਦੀ ਸ਼ੁਰੂਆਤ  ਕਲੱਬ ਪ੍ਰਧਾਨ ਵਿਕਰਮਜੀਤ ਸਿੰਘ ਨੇ ਹਾਜ਼ਰ ਮਹਿਮਾਨਾਂ ਨੂੰ ਜੀ ਆਇਆ ਕਹਿ ਕੇ ਕੀਤੀ । ਇਸ ਉਪਰੰਤ ਡਾ . ਰਾਮੇਸ਼ਵਰ ਸਿੰਘ ਵੱਲੋਂ ਸਵੱਛਤਾ ਹੀ ਸੇਵਾ ਅਤੇ ਪੋਸ਼ਣ ਅਭਿਆਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ । ਉਨ੍ਹਾਂ ਨੇ ਕਿਹਾ ਸਵੱਛਤਾ ਸਾਨੂੰ ਆਪਣੇ ਜੀਵਨ ਦਾ ਅਹਿਮ ਅੰਗ ਬਣਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕੇ ਸਾਨੂੰ ਪੋਸ਼ਣ ਬਾਰੇ ਵੀ ਲੋਕਾ ਨੂੰ ਜਾਗਰੂਕ ਕਰਨਾ ਚਾਹੀਦਾ ਹੈ । ਇਸ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਕਿਹਾ ਕਿ ਯੂਥ ਕਲੱਬ ਦਾ ਉਦੇਸ਼ ਕਲੱਬਾਂ ਵੱਲੋਂ ਪਿੰਡਾ ਦਾ ਵਿਕਾਸ ਕਰਨਾ ਅਤੇ ਨੌਜਵਾਨਾ ਨੂੰ ਸਮੇਂ ਸਮੇਂ ਸਿਰ ਸਮਾਜਿਕ ਬੁਰਾਈਆਂ ਤੋ ਦੁਰ ਰਹਿਣ ਲਈ ਪ੍ਰੇਰਿਤ ਕਰਨਾ ਹੈ । 

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਪਰਿਅਟਨ ਪਰਵ 2018 ਦੇ ਤਹਿਤ ਨੌਜਵਾਨਾ ਨੂੰ ਆਪਣੇ ਇਲਾਕੇ ਦੇ ਇਤਿਹਾਸਿਕ ਅਤੇ ਪੁਰਾਤਨ ਵਿਰਸੇ ਨਾਲ ਜੁੜੇ ਸਥਾਨਾਂ ਦੀ ਸਾਭ-ਸੰਭਾਲ ਕਰਕੇ ਸਰਕਾਰ ਦੇ ਸਹਿਯੋਗ ਨਾਲ ਉਹਨਾ ਦਾ ਵਿਕਾਸ ਕਰਨਾ ਚਾਹੀਦਾ ਹੈ ਜਿਸ ਨਾਲ ਵੱਧ ਤੋ ਵੱਧ ਲੋਕ ਇਨ੍ਹਾਂ ਸਥਾਨਾਂ ਨੂੰ ਦੇਖਣ ਲਈ ਆਉਣ ਜਿਸ ਨਾਲ ਸਮਾਜਿਕ ਅਤੇ ਆਰਥਿਕ ਅਵਸਥਾ ਮਜ਼ਬੂਤ ਹੋ ਸਕੇ ਅਤੇ ਵੱਧ ਤੋ ਵੱਧ ਲੋਕਾ ਨੂੰ ਰੁਜ਼ਗਾਰ ਮਿਲ ਸਕੇ । ਉਨ੍ਹਾਂ ਕਿਹਾ ਕਿ ਸਵੱਛਤਾ ਹੀ ਸੇਵਾ ਪ੍ਰੋਗਰਾਮ ਤਹਿਤ ਸਾਨੂੰ ਵੱਧ ਤੋ ਵੱਧ ਆਪਣੇ ਪਿੰਡ ਨੂੰ ਸਾਫ਼ ਸੁਥਰਾ ਰੱਖ ਕੇ ਚਮਕਾਉਣਾ ਚਾਹੀਦਾ ਹੈ ਤੇ ਇਕੱਠੇ ਹੋ ਕੇ ਪਿੰਡ ਦੀਆਂ ਸਾਂਝੀਆ ਥਾਵਾ ਦੀ ਸਾਫ਼ ਸਫ਼ਾਈ ਕਰਨੀ ਚਾਹੀਦੀ ਹੈ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ਵੱਧ ਤੋ ਵੱਧ ਰੁੱਖ ਲਾਉਣੇ ਚਾਹੀਦੇ ਹਨ । ਇਸ ਮੌਕੇ ਸਰਬਜੀਤ ਸਿੰਘ ਬੇਦੀ  ਜ਼ਿਲ੍ਹਾ ''ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਫ਼ਿਰੋਜਪੁਰ , ਡਾ. ਰਾਮੇਸ਼ਵਰ ਸਿੰਘ , ਹਰਭਜਨ ਸਿੰਘ , ਸ. ਗੁਰਦਿਆਲ ਸਿੰਘ ,ਸ.ਅਮਰਜੀਤ ਸਿੰਘ , ਸ. ਸਤਪਾਲ ਸਿੰਘ ਮੈਂਬਰ ਪੰਚਾਇਤ , ਵਿਕਰਮਜੀਤ ਸਿੰਘ, ਸਲਵਿੰਦਰ ਸਿੰਘ ,ਦੇਸਰਾਜ ਕਲੱਬ ਪ੍ਰਧਾਨ ਵਿਸ਼ੇਸ਼ ਰੂਪ ਵਿਚ ਸ਼ਾਮਲ ਹੋਏ । ਇਨ੍ਹਾਂ ਤੋ ਇਲਾਵਾ ਵੱਖ-ਵੱਖ ਕਲੱਬਾਂ ਦੇ ਅਹੁਦੇਦਾਰ ਵੀ ਹਾਜ਼ਰ ਸਨ । 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD