Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਪੰਜਾਬ ਪੁਲਿਸ ਨੇ ਸੁਲਝਾਈ ਮੁਕਤਸਰ ਕਤਲ ਕਾਂਡ ਦੀ ਗੁੱਥੀ, ਦਵਿੰਦਰ ਬੰਬੀਹਾ ਗੈਂਗ ਦੇ 4 ਵਿਅਕਤੀ ਗ੍ਰਿਫਤਾਰ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 24 Sep 2018

ਪੰਜਾਬ ਪੁਲਿਸ ਦੀ ਆਰਗੇਨਾਈਜ਼ਡ ਕਰਾਈਮ ਕੰਟਰੋਲ ਯੁਨਿਟ(ਓ.ਸੀ.ਸੀ.ਯੂ) ਵੱਲੋਂ 11 ਮਾਰਚ, 2018 ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਦਿਨ ਦਿਹਾੜੇ ਹੋਏ ਅੰਨੇ ਕਤਲ ਦੀ ਉਲਝੀ ਗੁੱਥੀ ਸੁਲਝਾ ਲਈ ਗਈ ਹੈ। ਗੌਰਤਲਬ ਹੈ ਕਿ 52 ਸਾਲਾ ਗੁਰਦੇਵ ਸਿੰਘ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ ਅਤੇ ਇਸ ਸਬੰਧੀ ਸਿਟੀ ਥਾਣਾ, ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ  ਦਰਜ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਜੀ.ਪੀ., ਇੰਟੈਲੀਜੈਂਸ (ਓ.ਸੀ.ਸੀ.ਯੂ)ਨੇ ਦੱਸਿਆ ਉਕਤ ਮਕਤੂਲ (ਕਤਲ ਕੀਤਾ ਵਿਅਕਤੀ) ਸਥਾਨਕ ਬਾਜ਼ਾਰ ਵਿੱਚ ਕੋਲੇ ਦਾ ਵਪਾਰੀ ਸੀ ਅਤੇ ਲੱਕੜ ਦਾ ਕਾਰੋਬਾਰ ਵੀ ਕਰਦਾ ਸੀ ਅਤੇ ਕਤਲ ਵਾਲੇ ਦਿਨ ਤੋਂ ਹੀ ਏ.ਆਈ.ਜੀ. ਸੰਦੀਪ ਗੋਇਲ ਦੀ ਅਗਵਾਈ ਵਿੱਚ ਓ.ਸੀ.ਸੀ.ਯੂ ਦੀ ਟੀਮ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਉਹਨਾਂ ਦੱਸਿਆ ਕਿ ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਹੈ ਕਿ ਉਕਤ ਕਤਲ ਕਾਂਡ ਦਾ ਕਾਰਨ ਜਬਰੀ ਕਾਰ ਖੋਹਣਾ ਸੀ ਕਿਉਂ ਜੋ ਦੋਸ਼ੀ, ਮਕਤੂਲ ਦੀ ਸਵਿੱਫਟ ਡਜ਼ਾਇਰ ਕਾਰ ਹਥਿਆਉਣਾ ਚਾਹੁੰਦੇ ਸਨ। ਇਸ ਕਤਲ ਪਿੱਛੇ ਦਵਿੰਦਰ ਬੰਬੀਹਾ ਗੈਂਗ ਦਾ ਹੱਥ ਦੱਸਿਆ ਜਾਂਦਾ ਹੈ। ਉਹਨਾਂ ਦੱਸਿਆ ਕਿ ਇਸੇ ਗੈਂਗ ਦਾ ਇੱਕ ਮੈਂਬਰ ਅਜੈ ਫ਼ਰੀਦਕੋਟੀਆ ਨੇ ਲੰਮੀ ਪੁਛਗਿੱਛ ਦੌਰਾਨ ਆਪਣਾ ਜੁਰਮ ਕਬੂਲਿਆ ਅਤੇ ਕਤਲ ਵਿੱਚ ਸ਼ਾਮਲ ਹੋਰ ਦੋਸ਼ੀ ਅਮਨਾ ਜੈਤੋ, ਅੰਮ੍ਰਿਤਪਾਲ ਬਾਬਾ,ਰਾਕੇਸ਼ ਕਾਕੂ ਅਤੇ ਕੋਮਲਜੀਤ ਸਿੰਘ ਉਰਫ਼ ਕੋਮਲ ਦੇ ਨਾਂ ਵੀ ਦੱਸੇ। 

ਆਈਜੀ., ਓ.ਸੀ.ਸੀ.ਯੂ ਨੇ ਇਹ ਵੀ ਦੱਸਿਆ ਕਿ ਕਰੀਬ ਦੋ ਦਰਜਨ ਸੰਵੇਦਨਸ਼ੀਲ ਕੇਸਾਂ ਵਿੱਚ ਲੋੜੀਂਦੇ ਅਜੈ ਫ਼ਰੀਦਕੋਟੀਆ ਨੂੰ ਕੁਝ ਸਮਾਂ ਪਹਿਲਾਂ  ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਜਦਕਿ ਓ.ਸੀ.ਸੀ.ਯੂ  ਟੀਮ ਵੱਲੋਂ ਪਹਿਲਾਂ ਹੀ ਗਿਰਫਤਾਰ ਕੀਤਾ ਅਮਨ ਜੈਤੋ ਪਰੋਡਕਸ਼ਨ ਵਰੰਟ 'ਤੇ ਪੇਸ਼ ਕੀਤਾ ਗਿਆ ਸੀ। ਕੇਸ ਹੱਲ ਹੋਣ ਪਿੱਛੋਂ ਅਤੇ ਜਾਂਚ ਟੀਮ ਵੱਲੋਂ ਸਭ ਉਲਝੀਆਂ ਤਾਣੀਆਂ ਸੁਲਝਾ ਲੈਣ ਤੋਂ ਬਾਅਦ ਅੰਮ੍ਰਿਤਪਾਲ ਬਾਬਾ(ਮੁਕਤਸਰ) ਅਤੇ ਰਾਕੇਸ਼ ਕਾਕੂ(ਬਠਿੰਡਾ) ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਉਹਨਾਂ ਦੱਸਿਆ ਕਿ ਉਕਤ ਕਤਲ ਵਿੱਚ ਵਰਤਿਆ 0.32 ਬੋਰ ਦਾ ਪਿਸਟਲ ਦੋਸ਼ੀ ਪਾਸੋਂ ਬਰਾਮਦ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਇਸ ਕਤਲ ਕੇਸ ਦੀ ਜਾਂਚ ਡੀਐਸਪੀ ਵਿਭੋਰ ਕੁਮਾਰ ਦੀ ਅਗਵਾਈ ਵਾਲੀ ਟੀਮ ਜਿਸ ਵਿੱਚ ਇੰਸਪੈਕਟਰ ਬਿਕਰਮਜੀਤ ਸਿੰਘ ਤੇ ਇੰਸਪੈਕਟਰ ਸੰਜੀਵ ਕੁਮਾਰ ਸ਼ਾਮਲ ਸਨ,ਵੱਲੋਂ ਕੀਤੀ ਗਈ। ਜਾਂਚ ਦੌਰਾਨ ਕਤਲ ਵਿੱਚ ਦੋਸ਼ੀਆਂ ਲਈ ਕਾਰ ਦਾ ਪ੍ਰਬੰਧ ਕਰਨ ਵਾਲੇ ਲਖਵਿੰਦਰ ਸਿੰਘ ਲੱਖਾ(ਮੁਕਤਸਰ) ਦਾ ਨਾਂ ਵੀ ਸਾਹਮਣੇ ਆਇਆ ਹੈ। ਕਤਲ ਦੌਰਾਨ ਵਰਤੀ ਗਈ ਕਾਰ ਵੀ ਟੀਮ ਵੱਲੋਂ ਬਰਾਮਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਸਾਰੇ ਦੋਸ਼ੀਆਂ ਨੂੰ ਮੁਕਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁਲਿਸ ਵੱਲੋਂ ਦੋਸ਼ੀਆਂ ਦਾ ਰਿਮਾਂਡ ਵੀ ਲੈ ਲਿਆ ਗਿਆ ਹੈ। ਇਸ ਸਬੰਧੀ ਹੋਰ ਤਫਤੀਸ਼ ਜਾਰੀ ਹੈ ਕੇਸ ਨਾਲ ਸਬੰਧਤ ਕਈ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ। ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਦੀ ਓ.ਸੀ.ਸੀ.ਯੂ ਪੰਜਾਬ ਦੀ ਇਸ ਪਵਿੱਤਰ ਤੇ ਜ਼ਰਖ਼ੇਜ਼ ਧਰਤੀ ਤੋਂ ਜੁਰਮ ਤੇ ਗੁੰਡਾ ਗੈਂਗਾਂ ਦੇ ਸੰਕਟ ਨੂੰ ਠੱਲ੍ਹਣ ਲਈ ਸਮਰਪਿਤ ਹੈ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD