Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਸਕੇ ਭਰਾ 2.25 ਲੱਖ ਰੁਪਏ ਦੀ ਅਫ਼ੀਮ ਨਾਲ ਗ੍ਰਿਫ਼ਤਾਰ, ਕਾਰ ਵੀ ਬਰਾਮਦ : ਜ਼ਿਲ੍ਹਾ ਪੁਲਿਸ ਕਪਤਾਨ

ਨਸ਼ਾ ਤਸਕਰਾਂ ਦੇ ਅੰਤਰਰਾਸ਼ਟਰੀ ਗਿਰੋਹਾਂ ਨਾਲ ਹੋ ਸਕਦੇ ਹਨ ਸਬੰਧ

Web Admin

Web Admin

5 Dariya News

ਬਠਿੰਡਾ , 24 Sep 2018

ਸੀਨੀਅਰ ਕਪਤਾਨ ਪੁਲਿਸ ਬਠਿੰਡਾ ਡਾ ਨਾਨਕ ਸਿੰਘ ਨੇ ਦੱਸਿਆ ਕਿ ਪੰਜਾਬ ਅੰਦਰ ਨਸ਼ਿਆਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਵਰਨ ਸਿੰਘ ਖੰਨਾ ਕਪਤਾਨ ਪੁਲਿਸ (ਇੰਨਵੈ.) ਬਠਿੰਡਾ, ਸ. ਜਸਵੀਰ ਸਿੰਘ ਉਪ ਕਪਤਾਨ ਪਿਲਸ (ਇੰਨਵੈ.) ਅਤੇ ਐਸ ਆਈ ਤਰਜਿੰਦਰ ਸਿੰਘ ਇੰਚ. ਸੀ.ਆਈ.ਏ ਸਟਾਫ-2 ਬਠਿੰਡਾ ਨੂੰ ਵੱਡੀ ਸਫ਼ਲਤਾ ਹਾਸਿਲ ਹੋਈ ।ਐਸ.ਆਈ. ਗੁਰਿੰਦਰ ਸਿੰਘ 251/ਬਠਿੰਡਾ ਸੀ.ਆਈ.ਏ. ਸਟਾਫ-2 ਬਠਿੰਡਾ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਅਤੇ ਨਸ਼ੀਲੇ ਪਦਾਰਥਾਂ ਦੇ ਸਬੰਧ ਵਿੱਚ ਮੇਨ ਰੋਡ ਬਠਿੰਡਾ ਡੱਬਵਾਲੀ ਸੰਗਤ ਕੈਚੀਆਂ ਤੋਂ ਪਿੰਡ ਪਥਰਾਲਾ ਵੱਲ ਜਾ ਰਹੇ ਸੀ ਤਾਂ ਪੁਲਿਸ ਪਾਰਟੀ ਨੇ ਬੱਸ ਅੱਡਾ ਜੱਸੀ ਬਾਗ ਵਾਲੀ ਨੇੜਿਓ ਇੱਕ ਗੱਡੀ ਹੌਂਡਾ ਸਿਟੀ ਰੰਗ ਗੋਲਡਨ ਨੰਬਰ ਪੀ ਬੀ 03 ਏ ਪੀ 3532 ਵਿੱਚੋਂ ਦੋਸ਼ੀਆਨ ਦਰਸ਼ਨ ਸਿੰਘ ਉਰਫ ਗੁਰਮੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਗਲੀ ਨੰ.- 10/13 ਗੁਰੂ ਗੋਬਿੰਦ ਸਿੰਘ ਨਗਰ ਬਠਿੰਡਾ ਅਤੇ ਜਲੰਧਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਨੇੜੇ ਪ੍ਰਾਇਮਰੀ ਸਕੂਲ, ਪਿੰਡ ਸੰਗਤ ਕਲਾਂ ਜ਼ਿਲ੍ਹਾ ਬਠਿੰਡਾ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 1 ਕਿਲੋ 500 ਗ੍ਰਾਮ ਅਫੀਮ ਬਰਾਮਦ ਕੀਤੀ।  ਦੋਸ਼ੀਆਂ ਥਿਲਾਫ ਮੁਕਦਮਾ ਨੰ 208, ਮਿਤੀ-23.09.2018, ਅਧੀਨ  ਧਾਰਾ 18/61/85 ਐਨ.ਡੀ.ਪੀ.ਐਸ ਐਕਟ, ਥਾਣਾ-ਸੰਗਤ ਦਰਜ ਰਜਿਸਟਰ ਕਰਾਇਆ ਗਿਆ ।ਦੋਸ਼ੀਆਨ ਦਰਸ਼ਨ ਸਿੰਘ ਅਤੇ ਜਲੰਧਰ ਸਿੰਘ ਨੇ ਦੌਰਾਨੇ ਪੁੱਛ-ਗਿੱਛ ਦੱਸਿਆ ਕਿ ਇਹ ਅਫੀਮ ਸੋਹਣ ਸਿੰਘ ਰਾਣਾਵਤ ਵਾਸੀ ਸ਼ਿਵ ਸਿੰਘ ਕਾ ਖੇੜਾ ਜ਼ਿਲਾ ਚਿਤੋੜਗੜ੍ਹ (ਰਾਜਸਥਾਨ) ਪਾਸੋਂ 1,30,000/- ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਲੈ ਕੇ ਆਏ ਸਨ ਅਤੇ ਜ਼ਿਲਾ ਬਠਿੰਡਾ ਦੇ ਆਸ-ਪਾਸ ਦੇ ਪਿੰਡਾਂ ਵਿੱਚ 1,80,000/- ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਆਪਣੇ ਗਾਹਕਾਂ ਨੂੰ ਵੇਚਦੇ ਸਨ। ਇਹ ਅਫੀਮ ਸਮਗਲਿੰਗ ਦਾ ਕਾਰੋਬਾਰ ਕਰੀਬ 5-6 ਸਾਲਾਂ ਤੋਂ ਕਰਦੇ ਆ ਰਹੇ ਹਨ । ਜੋ ਇਨ੍ਹਾਂ ਵੱਲੋਂ ਅਫੀਮ ਦੀ ਸਮਗਲਿੰਗ ਕਰਨ ਤੋਂ ਇਹ ਸੰਭਾਵਨਾ ਹੈ ਕਿ ਇਨ੍ਹਾਂ ਦੇ ਸਬੰਧ ਅੰਤਰਰਾਸ਼ਟਰੀ ਗਿਰੋਹਾਂ ਨਾਲ ਵੀ ਹੋ ਸਕਦੇ ਹਨ। ਦੋਸ਼ੀਆਨ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਨ ਉਪਰੰਤ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ, ਜਿਸਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਗ੍ਰਿਫਤਾਰੀ ਦੀ ਜਗਾ : ਬਠਿੰਡਾ-ਡੱਬਵਾਲੀ ਮੇਨ ਰੋਡ ਬੱਸ ਅੱਡਾ ਨੇੜੇ ਪਿੰਡ ਜੱਸੀ ਬਾਗ ਵਾਲੀ, 

ਮਿਤੀ 23.09.2018, ਸਮਾਂ- 6.00 

ਗ੍ਰਿਫਤਾਰ ਦੋਸ਼ੀਆਨ:-

1. ਦਰਸ਼ਨ ਸਿੰਘ ਉਰਫ ਗੁਰਮੀਤ ਸਿੰਘ ਪੁੱਤਰ ਗੁਰਦੇਵ ਸਿੰਘ ਕੌਮ ਰਮਦਾਸੀਆ ਸਿੱਖ ਵਾਸੀ ਗਲੀ ਨੰ.- 10/13 ਗੁਰੂ ਗੋਬਿੰਦ ਸਿੰਘ ਨਗਰ ਬਠਿੰਡਾ ਉਮਰ ਕਰੀਬ 45 ਸਾਲ

2. ਜਲੰਧਰ ਸਿੰਘ ਪੁੱਤਰ ਗੁਰਦੇਵ ਸਿੰਘ ਕੌਮ ਰਮਦਾਸੀਆ ਸਿੱਖ ਵਾਸੀ ਨੇੜੇ ਪ੍ਰਾਇਮਰੀ ਸਕੂਲ ਪਿੰਡ ਸੰਗਤ ਕਲਾਂ ਜ਼ਿਲਾ ਬਠਿੰਡਾ ਉਮਰ ਕਰੀਬ 35 ਸਾਲ

ਨੋਟ:- ਦੋਨੋ ਹੀ ਸਕੇ ਭਰਾ ਹਨ ਅਤੇ ਵਹੀਕਲ ਖਰੀਦੋ-ਫਰੋਖਤ ਦਾ ਕੰਮ ਕਰਦਾ ਹਨ। ਇਹ ਜਲਦੀ ਹੀ ਅਮੀਰ ਹੋਣ ਦੀ ਲਾਲਸਾ ਰੱਖਦੇ ਹਨ।

ਬ੍ਰਾਮਦਗੀ:-

1 ਕਿਲੋ 500 ਗ੍ਰਾਮ ਅਫੀਮ,ਕੁੱਲ ਕੀਮਤ 2,25,000/- ਰੁਪਏ

ਇੱਕ ਗੱਡੀ ਜਿਸ ਦਾ ਨੰਬਰ  ਪੀ ਬੀ 03 ਏ ਪੀ 3532  

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD