Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਵੱਖ-ਵੱਖ ਕਾਰਜਾਂ ਦਾ ਭਾਈ ਲੌਂਗੋਵਾਲ ਨੇ ਕੀਤਾ ਉਦਘਾਟਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸੁੱਖ-ਸਹੂਲਤਾਂ ਲਈ ਵੱਡੇ ਪੱਧਰ ਤੇ ਕੀਤੇ ਗਏ ਉਪਰਾਲੇ ਸ਼ਲਾਘਾਯੋਗ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

Web Admin

Web Admin

5 Dariya News

ਤਰਨ ਤਾਰਨ , 24 Sep 2018

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪਾਰਲੀਮੈਂਟ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੇਂ ਤਿਆਰ ਕੀਤੇ ਗਏ ਦੀਵਾਨ ਹਾਲ, ਇਤਿਹਾਸਕ ਬਾਉਲੀ ਸਾਹਿਬ ਵਿਖੇ ਸਟੀਲ ਦੀਆਂ ਚਾਦਰਾਂ ਲਗਾਉਣ ਦੀ ਮੁਕੰਮਲ ਹੋਈ ਸੇਵਾ ਅਤੇ ਗੁਰੂ ਕੇ ਲੰਗਰ ਵਿਖੇ ਭਾਫ ਨਾਲ ਲੰਗਰ ਤਿਆਰ ਕਰਨ ਲਈ ਲਗਾਏ ਸਿਸਟਮ ਦਾ ਉਦਘਾਟਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ ਵੀ ਮੌਜੂਦ ਸਨ। ਇਨ੍ਹਾਂ ਸਾਰੇ ਕਾਰਜਾਂ ਦੀ ਕਾਰ ਸੇਵਾ ਬਾਬਾ ਤਾਰਾ ਸਿੰਘ, ਬਾਬਾ ਘੋਲਾ ਸਿੰਘ ਤੇ ਬਾਬਾ ਗੁਰਨਾਮ ਸਿੰਘ ਸਰਹਾਲੀ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸੰਗਤਾਂ ਸ਼ਰਧਾ ਤੇ ਸਤਿਕਾਰ ਨਾਲ ਪੁੱਜਦੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਇਥੇ ਸੰਗਤਾਂ ਦੀ ਸਹੂਲਤ ਲਈ ਕਾਰ ਸੇਵਾਵਾਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੀਤੇ ਗਏ ਕਾਰਜਾਂ ਤੋਂ ਇਲਾਵਾ ਇਥੇ ਹੋਰ ਲੋੜੀਂਦੇ ਕਾਰਜ ਕਰਵਾਉਣ ਲਈ ਵੀ ਸ਼੍ਰੋਮਣੀ ਕਮੇਟੀ ਵਚਨਬਧ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਲੰਗਰ ਹਾਲ ਵਿਖੇ ਲਗਾਏ ਗਏ ਭਾਫ ਸਿਸਟਮ ਨੂੰ ਸਮੇਂ ਦੀ ਮੁੱਖ ਲੋੜ ਦੱਸਦਿਆਂ ਕਿਹਾ ਕਿ ਇਸ ਨਾਲ ਜਿਥੇ ਪ੍ਰਦੂਸ਼ਣ ਘੱਟਣ ਦੀ ਸੰਭਾਵਨਾ ਬਣੇਗੀ ਉਥੇ ਹੀ ਲੰਗਰ ਦੀ ਗੁਣਵਤਾ ਵੀ ਬਰਕਰਾਰ ਰਹੇਗੀ। ਭਾਈ ਲੌਂਗੋਵਾਲ ਨੇ ਕਾਰਸੇਵਾ ਸਰਹਾਲੀ ਵਾਲੇ ਮਹਾਂਪੁਰਖਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਇਸ ਪਾਵਨ ਅਸਥਾਨ ’ਤੇ ਸੰਗਤਾਂ ਦੀ ਵੱਡੀ ਆਮਦ ਰਹਿੰਦੀ ਹੈ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਦੀਵਾਨ ਹਾਲ ਤਿਆਰ ਕਰਵਾਇਆ ਗਿਆ ਹੈ।

ਇਸ ਤੋਂ ਇਲਾਵਾ ਇਤਿਹਾਸਕ ਬਾਉਲੀ ਸਾਹਿਬ ਦੀ ਕਾਰ ਸੇਵਾ ਅਤੇ ਲੰਗਰ ਤਿਆਰ ਕਰਨ ਲਈ ਭਾਫ ਸਿਸਟਮ ਲਗਾਉਣ ਦਾ ਸ਼ਲਾਘਾਯੋਗ ਉੱਦਮ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਆਸ ਪ੍ਰਗਟ ਕੀਤੀ ਕਿ ਉਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਲਈ ਤੱਤਪਰ ਰਹਿਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਗੁਰਦੁਆਰਾ ਸਾਹਿਬ ਪੁੱਜਣ ’ਤੇ ਜੀ ਆਇਆਂ ਕਿਹਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਾਰ ਸੇਵਾ ਵਾਲੇ ਮਹਾਂਪੁਰਖਾਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਦੋਨੋਂ ਹੀ ਕੁਲਦੀਪ ਸਿੰਘ ਔਲਖ, ਦਲਬੀਰ ਸਿੰਘ ਜਹਾਂਗੀਰ, ਸ. ਪ੍ਰੇਮ ਸਿੰਘ ਪੰਨੂ, ਸ. ਗੁਰਿੰਦਰ ਸਿੰਘ ਟੋਨੀ, ਓ.ਐਸ.ਡੀ ਦਮਨਜੀਤ ਸਿੰਘ, ਸ. ਰਘਬੀਰ ਸਿੰਘ ਮੁੰਡਾ ਪਿੰਡ, ਸ. ਅਮਰਜੀਤ ਸਿੰਘ ਭਲਾਈਪੁਰ, ਬਾਬਾ ਗੁਰਨਾਮ ਸਿੰਘ ਸਰਹਾਲੀ ਵਾਲੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਕੁਲਦੀਪ ਸਿੰਘ ਜਾਮਾਰਾਏ, ਸ. ਸੁਖਰਾਜ ਸਿੰਘ ਜਾਮਾਰਾਏ, ਸ. ਤਜਿੰਦਰ ਸਿੰਘ ਪ੍ਰਿੰਸ, ਸ. ਸਤਨਾਮ ਸਿੰਘ ਚੋਹਲਾ ਸਾਹਿਬ, ਸ. ਸਰਬਜੀਤ ਸਿੰਘ, ਸ. ਸੁਖਜਿੰਦਰ ਸਿੰਘ ਲਾਡੀ, ਸ. ਮੇਘ ਸਿੰਘ, ਸ. ਜਗਤਾਰ ਸਿੰਘ ਧੂੰਦਾ, ਸ. ਮੱਖਣ ਸਿੰਘ, ਸ. ਬੇਅੰਤ ਸਿੰਘ, ਸ.ਸੁਰਿੰਦਰ ਸਿੰਘ, ਸ. ਕਸ਼ਮੀਰ ਸਿੰਘ ਸਮੇਤ ਹੋਰ ਮੌਜੂਦ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD