Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੇਸ਼ ਦੀ ਪ੍ਰਗਤੀ ਵਿਚ ਬੈਂਕਾਂ ਦਾ ਅਹਿਮ ਰੋਲ : ਡਾਕਟਰ ਸੁਮੀਤ ਜਾਰੰਗਲ

Web Admin

Web Admin

5 Dariya News

ਰੂਪਨਗਰ , 24 Sep 2018

Last updated on: Sep 24, 2018, 00:00 IST

ਜ਼ਿਲ੍ਹਾ ਰੁਪਨਗਰ ਵਿੱਚ ਵੱਖ-ਵਖ ਬੈਂਕਾਂ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਵਾਸਤੇ ਜ਼ਿਲ੍ਹੇ ਦੇ ਲੀਡ ਬੈਂਕ ਯੂਕੋ ਬੈਂਕ ਵੱਲੋਂ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਆਯੋਜਿਤ 163ਵੀਂ ਜ਼ਿਲ੍ਹਾ ਪੱਧਰੀ ਜਾਇਜਾ ਕਮੇਟੀ ਅਤੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਡਾਕਟਰ ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਸਕੀਮਾਂ ਜਿੰਨ੍ਹਾਂ ਵਿੱਚ ਡੇਅਰੀ ਵਿਕਾਸ, ਬਾਗਬਾਨੀ,ਪਸ਼ੂ ਪਾਲਣ, ਅਨੁਸੂਚਿਤ ਜਾਤੀਆਂ/ਕਬੀਲਿਆਂ ਬਾਰੇ, ਭੋਂ ਵਿਕਾਸ, ਵਿੱਤ ਨਿਗਮ, ਜ਼ਿਲ੍ਹਾ ਦਿਹਾਤੀ ਵਿਕਾਸ ਏਜੰਸੀ ਤਹਿਤ ਐਸ.ਜੀ.ਐਸ.ਵਾਈ. ਸਕੀਮ, ਖਾਦੀ ਪੇਂਡੂ ਉਦਯੋਗ ਬੋਰਡ ਆਦਿ ਸਬੰਧੀ ਕੀਤੇ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਪ੍ਰਾਪਤ ਕੀਤੇ ਟੀਚਿਆਂ ਬਾਰੇ ਜਾਣਕਾਰੀ ਲਈ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੀ ਪ੍ਰਗਤੀ ਵਿਚ ਬੈਂਕਾਂ ਦਾ ਅਹਿਮ ਰੋਲ ਹੈ ਇਸ ਲਈ ਮਿੱਥੇ ਟੀਚੇ ਪ੍ਰਾਪਤ ਕਰਨ ਲਈ ਗੰਭੀਰਤਾ ਨਾਲ ਉਪਰਾਲੇ ਕੀਤੇ ਜਾਣ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਰਜਿਆਂ ਦੇ ਕੇਸ ਪੈਂਡਿੰਗ ਨਾ ਰੱਖੇ ਜਾਣ ਅਤੇ ਜਦੋਂ ਵੀ ਉਨ੍ਹਾ ਪਾਸ, ਕਿਸੇ ਵੀ ਲਾਭਪਾਤਰੀ ਦਾ ਕਰਜਾ ਪ੍ਰਾਪਤ ਕਰਨ ਲਈ ,ਕਿਸੇ ਸਰਕਾਰੀ ਏਜੰਸੀ ਰਾਹੀ ਸਪੋਂਸਰ ਕੀਤਾ ਕੇਸ ਪ੍ਰਾਪਤ ਹੁੰਦਾ ਹੈ ਤਾਂ ਉਸ ਕੇਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਕੇਸ ਦਾ  ਇੱਕ ਮਹੀਨੇ 'ਚ ਨਿਪਟਾਰਾ ਕੀਤਾ ਜਾਵੇ।ਉਨਾਂ ਪ੍ਰੇਰਣਾ ਕੀਤੀ ਕਿ ਲੋੜਵੰਦ ਲੋਕਾਂ ਨੂੰ ਅਸਾਨੀ ਨਾਲ ਕਰਜੇ ਮੁਹਈਆ ਕਰਵਾਏ ਜਾਣ ਤਾਂ ਜੋ ਉਨਾਂ ਦਾ ਜੀਵਨ ਪੱਧਰ ਉਚਾ ਹੋ ਸਕੇ। 

ਉਨਾਂ ਰੋਪੜ ਸੈਂਟਰਲ ਕੋਆਪਰੇਟਿਵ ਬੈਂਕ ਦੀਆਂ ਪੇਂਡੂ ਬਰਾਂਚਾਂ ਵਿਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਪ੍ਰੇਰਣਾ ਵੀ ਕੀਤੀ ।ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਭਵਿਖ ਵਿਚ ਕਿਸੇ ਵੀ ਬੈਂਕ ਦੀ ਪ੍ਰਾਪਤੀ 50 ਫੀਸਦੀ ਤੋਂ ਘਟ ਨਾ ਹੋਵੇ। ਮੀਟਿੰਗ ਦੌਰਾਨ ਸ਼੍ਰੀ ਸ਼ੁਸ਼ੀਲ ਕੁਮਾਰ ਸ਼ਰਮਾ  ਚੀਫ ਜ਼ਿਲ੍ਹਾ ਮੈਨੇਜਰ ਲੀਡ ਬੈਂਕ ਨੇ ਦਸਿਆ ਕਿ 30 ਜੂਨ 2018  ਤੱਕ ਖੇਤੀ ਬਾੜੀ ਸੇਕਟਰ ਲਈ 56839.61ਲੱਖ ਰੁਪਏ ਦੇ ਕਰਜੇ,ਦਰਮਿਆਨੇ ਅਤੇ ਛੋਟੇ ਸੈਕਟਰ ਲਈ 21070.567 ਲੱਖ ਅਤੇ ਹੋਰ ਤਰਜੀਹੀ ਧਦਿੰਆਂ ਲਈ 7442.53 ਲੱਖ ਰੁਪਏ ਦੇ ਕਰਜੇ ਦਿੰਦੇ ਹੋਏ 70 ਫੀ ਸਦੀ ਪ੍ਰਾਪਤੀ ਕੀਤੀ ਗਈ ਹੈ।ਉਨ੍ਹਾਂ ਇਹ ਵੀ ਦਸਿਆ ਕਿ ਬੀਤੇ ਵਿਤੀ ਸਾਲ ਦੌਰਾਨ  ਵੱਖ ਵੱਖ ਬੈਂਕਾਂ ਵਿਚ 826092 ਲੱਖ ਰੁਪਏ ਜਮ੍ਹਾਂ ਹੋਏ ਜਦਕਿ 340438 ਲੱਖ ਰੁਪਏ ਦੇ ਕਰਜੇ ਮੁਹਈਆ ਕਰਵਾਏ ਗਏ। ਖੇਤੀਬਾੜੀ ਧੰਦਿਆਂ ਲਈ 140388 ਲੱਖ, ਕਮਜੋਰ ਵਰਗ ਦੇ ਲੋਕਾਂ ਨੂੰ 52398 ਲੱਖ, ਜਦਕਿ ਅਨੁਸੂਚਿਤ ਜਾਤੀ/ਵਰਗ ਦੇ ਲੋਕਾਂ ਨੂੰ 22794 ਰੁਪਏ ਦੇ ਕਰਜੇ ਦਿਤੇ ਗਏ। ਇਸ ਸਾਲ ਦੌਰਾਨ 84 ਲਾਭਪਾਤਰੀਆਂ ਨੂੰ 308 ਲੱਖ ਰੁਪਏ ਦੇ ਸਿਖਿਆ ਲਈ ਕਰਜੇ ਦਿਤੇ ਗਏ। ਇਸ ਮੀਟਿੰਗ ਦੌਰਾਨ ਹੋਰਨਾ ਤੋਂ ਇਲਾਵਾ ਸ਼੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ),ਸ਼੍ਰੀ ਵਰਿੰਦਰਜੀਤ ਸਿੰਘ ਉਪ ਪੁਲਿਸ ਕਪਤਾਨ ,ਸ਼੍ਰੀ ਰੋਮੇਸ਼ ਨਾਗਪਾਲ  ਡਿਪਟੀ ਜੋਨਲ ਹੈਡ ਯੂਕੋ ਬੈਂਕ, ਸ਼੍ਰੀ ਵੀ.ਕੇ. ਸਿੰਘ ਡੀ.ਡੀ.ਐਮ. ਨਬਾਰਡ, ਸ਼੍ਰੀ ਸ਼ੁਸ਼ੀਲ ਕੁਮਾਰ ਸ਼ਰਮਾ ਲੀਡ ਜ਼ਿਲ੍ਹਾ ਮੈਨੇਜਰ, ਸ਼੍ਰੀ ਸੰਜੇ ਕੱਕੜ ਭਾਰਤੀ ਰਿਜ਼ਰਵ ਬੈਂਕ ਦੇ ਅਧਿਕਾਰੀ,ਅਤੇ ਵਖ ਵਖ ਬੈਂਕਾਂ ਦੇ ਅਧਿਕਾਰੀ ਹਾਜਰ ਸਨ।      

 

Tags: DC Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD