Tuesday, 14 May 2024

 

 

ਖ਼ਾਸ ਖਬਰਾਂ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ

 

ਭਾਰਤ ਅਫਗਾਨਿਸਤਾਨ ਮੈਚ 'ਤੇ ਸੱਟਾ ਲਾਉਣ ਵਾਲੇ ਗਿਰੋਹ ਮੈਂਬਰ ਕਾਬੂ

ਵੱਡੀ ਮਾਤਰਾ ਵਿੱਚ ਦੜਾ ਸੱਟਾ ਲਗਾਉਣ ਵਾਲਾ ਸਮਾਨ ਬਰਾਮਦ

Web Admin

Web Admin

5 Dariya News

ਖੰਨਾ , 26 Sep 2018

ਖੰਨਾ ਪੁਲਿਸ ਨੇ ਭਾਰਤ ਅਫਗਾਨਿਸਤਾਨ ਮੈਚ 'ਤੇ ਸੱਟਾ ਲਾਉਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੇ ਸੱਟਾ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਧਰੁਵ ਦਹਿਆ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਖੰਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੰਨਾ ਪੁਲਿਸ ਨੂੰ ਮੁਖਬਰ ਪਾਸੋਂ ਇਤਲਾਹ ਮਿਲੀ ਸੀ ਕਿ ਭਾਰਤ ਅਤੇ ਅਫਗਾਨਿਸਥਾਨ ਦਾ ਕ੍ਰਿਕਟ ਮੈਚ ਹੋਣ ਕਾਰਨ ਹਰਜੀਤ ਸਿੰਘ ਉਰਫ ਸੋਨੂੰ ਪੁੱਤਰ ਜਸਵੀਰ ਸਿੰਘ ਭਗਵਾਨਪੁਰਾ ਰੋਡ ਸਮਰਾਲਾ ਦੇ ਮਕਾਨ ਦੇ ਚੁਬਾਰੇ ਵਿੱਚ ਪ੍ਰਦੀਪ ਕੁਮਾਰ ਦੂਆ ਉਰਫ ਦੀਪਾ ਵਾਸੀ ਖੰਨਾ, ਜੋਟੀ ਵਾਸੀ ਫਾਜਿਲਕਾ, ਅੰਕੁਰ ਵਾਸੀ ਜਲੰਧਰ, ਨਿਖਲ ਵਾਸੀ ਲੁਧਿਆਣਾ ਵੱਲੋ ਭੋਲੇ ਭਾਲੇ ਲੋਕਾਂ ਤੋਂ ਦੜਾ ਸੱਟਾ ਰਾਹੀਂ ਨੂੰ ਥੋੜੇ ਪੈਸਿਆ ਵਿੱਚ ਜਿਆਦਾ ਪੈਸਿਆ ਦਾ ਲਾਲਚ ਦੇਕੇ ਇਸ ਕ੍ਰਿਕਟ ਮੈਚ ਪਰ ਪੈਸੇ ਲਗਵਾਕੇ ਠੱਗੀ ਮਾਰ ਰਹੇ ਹਨ।ਸਹਾਇਕ ਥਾਣੇਦਾਰ ਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਉਕਤ ਹਰਜੀਤ ਸਿੰਘ ਉਰਫ ਸੋਨੂ ਦੇ ਘਰ ਰੇਡ ਕਰਕੇ ਦੋਸ਼ੀ ਪ੍ਰਦੀਪ ਕੁਮਾਰ ਦੂਆ ਉਰਫ ਦੀਪਾ ਨੂੰ ਮੌਕਾ ਪਰ ਗ੍ਰਿਫਤਾਰ ਕੀਤਾ ਗਿਆ ਅਤੇ ਉਸਦੇ ਕਬਜੇ ਵਿੱਚੋਂ ਕ੍ਰਿਕਟ ਮੈਚ ਪਰ ਦੜਾ ਸੱਟਾ ਲਗਾਉਣ ਵਾਲਾ ਸਮਾਨ ਇੱਕ ਮਿੰਨੀ ਐਕਸਚੇਂਜ਼, 30 ਮੋਬਾਇਲ ਫੋਨ ਸੈਟ, 24 ਲੀਡਾਂ, 2 ਮਾਈਕ, 2 ਲੈਪਟਾੱਪ, 1 ਪ੍ਰਿੰਟਰ, 1 ਵਾਈਫਾਈ ਮੋਡਮ, 1 ਡੀਕੋਡਰ,1 ਐਲ.ਸੀ.ਡੀ ਸਕਰੀਨ ਅਤੇ 6 ਰਜਿਸਟਰ ਜਿਸ ਪਰ ਮੈਚ ਫਿੰਕਸਿੰਗ ਸਬੰਧੀ ਲਿਖਿਆ ਜਾਦਾ ਸੀ, ਬ੍ਰਾਮਦ ਕੀਤੇ। ਉਕਤ ਦੋਸੀਆਂ ਖਿਲਾਫ ਮੁੱਕਦਮਾ ਨੰਬਰ 231, ਮਿਤੀ 26-09-18 ਅ/ਧ 420/120-ਬੀ ਭ/ਦ 13ਏ/3/67 ਜੂਆ ਐਕਟ ਥਾਣਾ ਸਮਰਾਲਾ ਦਰਜ਼ ਰਜਿਸਟਰ ਕੀਤਾ ਗਿਆ। ਬਾਕੀ ਦੋਸ਼ੀਆਂ ਦੀ ਤਲਾਸ਼ ਜਾਰੀ ਹੈ, ਜਿਹਨਾਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD