Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਝੋਨੇ ਦੀ ਖਰੀਦ ਦੇ ਪ੍ਰਬੰਧ ਮੁਕੰਮਲ, 15 ਲੱਖ 10 ਹਜ਼ਾਰ ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ

101 ਖਰੀਦ ਕੇਂਦਰ ਸਥਾਪਿਤ, ਝੋਨੇ ਦੀ ਖਰੀਦ 'ਚ ਕੁਤਾਹੀ ਬਰਦਾਸ਼ਤ ਨਹੀਂ-ਡੀ.ਸੀ.

Web Admin

Web Admin

5 Dariya News

ਪਟਿਆਲਾ , 26 Sep 2018

Last updated on: Sep 26, 2018, 00:00 IST

ਸਾਉਣੀ ਦੇ ਇਸ ਸੀਜਨ ਵਿੱਚ ਪਟਿਆਲਾ ਜ਼ਿਲ੍ਹੇ ਵਿੱਚ 15 ਲੱਖ 10 ਹਜ਼ਾਰ 797 ਮੀਟਰਿਕ ਟਨ ਦੇ ਕਰੀਬ ਝੋਨਾ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ। ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ  ਸਰਕਾਰੀ ਖਰੀਦ ਲਈ ਜ਼ਿਲ੍ਹੇ ਵਿੱਚ 101 ਖਰੀਦ ਕੇਂਦਰ ਸਥਾਪਿਤ ਕਰਕੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਅੱਜ ਇੱਥੇ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ, ਖਰੀਦ ਏਜੰਸੀਆਂ ਤੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਦੀ ਸਾਫ਼ ਸਫ਼ਾਈ, ਪੀਣ ਲਈ ਪਾਣੀ, ਰੋਸ਼ਨੀ ਤੇ ਕਿਸਾਨਾਂ ਦੇ ਰਹਿਣ ਲਈ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾਣ। ਉਹਨਾਂ ਦੱਸਿਆ ਕਿ ਝੋਨੇ ਦੀ ਸਰਕਾਰੀ ਖਰੀਦ ਲਈ ਏ ਗਰੇਡ ਦੇ ਝੋਨੇ ਦੀ ਖਰੀਦ 1770 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਣੀ ਹੈ ਪਰ ਨਾਲ ਹੀ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਝੋਨੇ ਦਾ ਸਹੀ ਮੁੱਲ ਲੈਣ ਲਈ ਝੋਨੇ ਦੀ ਕਟਾਈ ਰਾਤ ਨੂੰ ਨਾ ਕੀਤੀ ਜਾਵੇ ਤੇ 17 ਫੀਸਦੀ ਨਮੀ ਤੋਂ ਵੱਧ ਦਾ ਝੋਨਾ ਮੰਡੀਆਂ ਵਿੱਚ ਨਾ ਲਿਆਂਦਾ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 13 ਲੱਖ 54 ਹਜ਼ਾਰ 974 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ ਸੀ ਪਰ ਇਸ ਸੀਜਨ ਵਿੱਚ ਇਹ ਵਧ ਕੇ 15 ਲੱਖ 10 ਹਜ਼ਾਰ 997 ਮੀਟਰਿਕ ਟਨ ਹੋਣ ਦੀ ਸੰਭਾਵਨਾ ਹੈ ਜੋ ਕਿ ਪਿਛਲੇ ਸਾਲ ਨਾਲੋਂ 11.05 ਫੀਸਦੀ ਵੱਧ ਹੈ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਅਤੇ ਆੜ੍ਹਤੀ ਐਸੋਸੀਏਸ਼ਨ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਹਨਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੰਡੀ ਬੋਰਡ ਨਾਲ ਰਾਬਤਾ ਕਰਕੇ 5 ਦਿਨ ਦੇ ਅੰਦਰ-ਅੰਦਰ ਮੰਡੀਆਂ ਵਿੱਚ ਸੜਕਾਂ 'ਤੇ ਪੈਚ ਵਰਕ ਦਾ ਕੰਮ ਮੁਕੰਮਲ ਕੀਤਾ ਜਾਵੇ।

ਮੀਟਿੰਗ ਵਿੱਚ ਹਾਜ਼ਰ ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਸ਼੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਲੇਬਰ ਤੇ ਟਰਾਂਸਪੋਰਟ ਦੀ ਟੈਂਡਰ ਪ੍ਰਕ੍ਰਿਆ ਮੁਕੰਮਲ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ 6 ਖਰੀਦ ਏਜੰਸੀਆਂ ਨੂੰ 40 ਹਜ਼ਾਰ 501 ਗੱਠਾਂ ਬਾਰਦਾਨੇ ਦੀ ਲੋੜ ਹੈ। ਜਿਸ ਵਿੱਚ ਹੁਣ ਤੱਕ 26745 ਗੱਠਾਂ ਬਾਰਦਾਨਾ ਪ੍ਰਾਪਤ ਹੋ ਚੁੱਕੀਆਂ ਹਨ ਜਦ ਕਿ ਬਾਕੀ ਬਾਰਦਾਨੇ ਦਾ ਪ੍ਰਬੰਧ ਰਾਇਮ ਮਿਲਰਾਂ ਵੱਲੋਂ ਕੀਤਾ ਜਾਣਾ ਹੈ ਉਹਨਾਂ ਦੱਸਿਆ ਕਿ ਸਟਾਫ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।ਮੀਟਿੰਗ ਵਿੱਚ ਹਾਜ਼ਰ ਨਵੀਂ ਅਨਾਜ ਮੰਡੀ ਆੜ੍ਹਤੀਆ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਸ਼੍ਰੀ ਹਰਜੀਤ ਸਿੰਘ ਸ਼ੇਰੂ, ਆੜ੍ਹਤੀਆ ਐਸੋਸੀਏਸ਼ਨ ਦੇ ਚੇਅਰਮੈਨ ਸ਼੍ਰੀ ਦੇਵੀ ਦਿਆਲ ਗੋਇਲ, ਪ੍ਰਧਾਨ ਸ਼੍ਰੀ ਮੁਲਕ ਰਾਜ, ਨਾਭਾ ਦੇ ਪ੍ਰਧਾਨ ਸ੍ਰੀ ਜੀਵਨ ਗੁਪਤਾ, ਸਮਾਣਾ ਦੇ ਪ੍ਰਧਾਨ ਸ਼੍ਰੀ ਤਰਸੇਮ, ਡਕਾਲਾ ਦੇ ਪ੍ਰਧਾਨ ਸ਼੍ਰੀ ਚਮਨ ਲਾਲ ਸਮੇਤ ਕਈ ਆੜ੍ਹਤੀਆਂ ਨੇ ਜਿੱਥੇ ਝੋਨੇ ਦੀ ਸੁਚਾਰੂ ਖਰੀਦ ਸਬੰਧੀ ਆਪਣੇ ਸੁਝਾਓ ਦਿੱਤੇ, ਉੱਥੇ ਹੀ ਹਾੜ੍ਹੀ ਦੇ ਸੀਜਨ ਦੌਰਾਨ ਕਣਕ ਦੀ ਸਹੀ ਖਰੀਦ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਵੀ ਕੀਤਾ।ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਕਿ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ ਅਤੇ ਰਾਤ ਨੂੰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸ਼ੌਕਤ ਅਹਿਮਦ ਪਰੈ, ਸਹਾਇਕ ਕਮਿਸ਼ਨਰ ਆਈ.ਏ.ਐਸ. ਅੰਡਰ ਟਰੇਨਿੰਗ ਸ਼੍ਰੀ ਰਾਹੁਲ ਸਿੰਧੂ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀ ਨਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ: ਅਰਵਿੰਦਰ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ 'ਚੋਂ ਸ਼੍ਰੀ ਚਰਨ ਦਾਸ, ਸ਼੍ਰੀ ਨਰੇਸ਼ ਕੁਮਾਰ ਭੋਲਾ, ਸ਼੍ਰੀ ਰਣਧੀਰ ਸਿੰਘ ਤੇਜਾ, ਸ੍ਰੀ ਰਮੇਸ਼ ਸਿੰਗਲਾ, ਸ: ਸਵਰਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆੜ੍ਹਤੀ ਐਸੋਸੀਏਸ਼ਨਾਂ ਦੇ ਨੁਮਾਇੰਦੇ ਤੇ ਟਰਾਂਸਪੋਰਟਰਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: DC Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD