Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਬਲਾਕ ਸੰਮਤੀ ਮੈਂਬਰ ਬਣਨ 'ਤੇ ਅਵਤਾਰ ਸਿੰਘ ਮੌਲੀ ਬੈਦਵਾਣ ਦਾ ਕੀਤਾ ਸਨਮਾਨ

ਕਾਂਗਰਸ ਦੀ ਧੱਕੇਸ਼ਾਹੀ ਦੇ ਬਾਵਜੂਦ ਅਵਤਾਰ ਸਿੰਘ ਮੌਲੀ ਭਾਰੀ ਬਹੁਮਤ ਨਾਲ ਜਿੱਤੇ : ਜਥੇਦਾਰ ਕੁੰਭੜਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 25 Sep 2018

Last updated on: Sep 25, 2018, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੈਕਟਰ 69 ਵਿਚਲੇ ਦਫ਼ਤਰ ਵਿਖੇ ਹਲਕਾ ਇੰਚਾਰਜ਼ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿਚ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਬਲਾਕ ਸੰਮਤੀ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤਣ ਵਾਲੇ ਅਵਤਾਰ ਸਿੰਘ ਮੌਲੀ ਬੈਦਵਾਣ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਬੇਸ਼ੱਕ ਕਾਂਗਰਸ ਨੇ ਵੱਡੇ ਪੱਧਰ 'ਤੇ ਲੋਕਤੰਤਰ ਦਾ ਘਾਣ ਕਰਦੇ ਹੋਏ ਭਾਰੀ ਗਿਣਤੀ ਸੀਟਾਂ ਜਿੱਤੀਆਂ ਹਨ, ਪਰ ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਨੇ ਮੁਹਾਲੀ ਹਲਕੇ ਦੀਆਂ 2 ਬਲਾਕ ਸੰਮਤੀ 2 ਸੀਟਾਂ 'ਤੇ ਭਾਰੀ ਗਿਣਤੀ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਇਸ ਮੌਕੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਕਿ ਕੈਬਨਿਟ ਮੰਤਰੀ ਦੇ ਭਰਾ ਅਤੇ ਸਮਰਥਕਾਂ ਵਲੋਂ ਅਵਤਾਰ ਸਿੰਘ ਮੌਲੀ ਬੈਦਵਾਣ ਦੀ ਸੀਟ 'ਤੇ ਕਬਜ਼ਾ ਕਰਨ ਦੀ ਨੀਯਤ ਨਾਲ ਗੁੰਡਾਗਰਦੀ ਦੇ ਹੱਦਾਂ ਬੰਨ੍ਹੇ ਪਾਰ ਕਰਦੇ ਹੋਏ ਉਸ ਦੀ ਦਸਤਾਰ ਵੀ ਲਾਹ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਸੀ, ਪਰ ਅਕਾਲੀ ਵਰਕਰਾਂ ਨੇ ਇਸ ਦਾ ਜਬਰਦਸਤ ਵਿਰੋਧ ਕਰਦਿਆਂ  ਗਿਣਤੀ ਕੇਂਦਰ ਵਿਚ ਕੀਤੀ ਜਾਣ ਵਾਲੀ ਹੇਰਾਫੇਰੀ ਨੂੰ ਨਾਕਾਮ ਬਣਾ ਦਿੱਤਾ ਗਿਆ ਲਿਹਾਜ਼ਾ ਅਵਤਾਰ ਸਿੰਘ ਭਾਰੀ ਬਹੁਮਤ ਨਾਲ ਜੇਤੂ ਕਰਾਰ ਦਿੱਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਵਿੰਦਰ ਸਿੰਘ ਸੋਹਾਣਾ ਐਮ. ਡੀ. ਲੇਬਰਫੈੱਡ ਪੰਜਾਬ, ਗੁਰਮੀਤ ਸਿੰਘ ਬਾਕਰਪੁਰ ਸੀਨੀਅਰ ਅਕਾਲੀ ਆਗੂ, ਸੁਰਿੰਦਰ ਸਿੰਘ ਰੋਡਾ ਕੌਂਸਲਰ ਤੇ ਸਰਕਲ ਪ੍ਰਧਾਨ, ਅਮਰਜੀਤ ਸਿੰਘ ਪਿੱਲੂ ਸਾਬਕਾ ਬਲਾਕ ਸੰਮਤੀ ਮੈਂਬਰ, ਸਤਵਿੰਦਰ ਸਿੰਘ ਮੌਲੀ, ਰਵਿੰਦਰ ਕੌਰ ਬਲੌਂਗੀ, ਜਗਤਾਰ ਸਿੰਘ ਬਾਕਰਪੁਰ, ਬਲਜੀਤ ਸਿੰਘ ਜਗਤਪੁਰਾ, ਬਲਵਿੰਦਰ ਸਿੰਘ ਲਖਨੌਰ, ਸੰਤੋਖ ਸਿੰਘ ਅਤੇ ਡਾ: ਮੇਜਰ ਸਿੰਘ ਚਾਰੇ ਸਰਕਲ ਪ੍ਰਧਾਨ, ਨਿਰਮਲ ਸਿੰਘ ਮਾਣਕਮਾਜਰਾ ਸਰਪੰਚ, ਸੰਤੋਖ ਸਿੰਘ ਮੌਲੀ ਅਤੇ ਹਰਚੇਤ ਸਿੰਘ, ਜਗਦੀਸ਼ ਸਿੰਘ ਸੀ ਟੀ. ਯੂ. , ਗੁਰਿੰਦਰ ਸੋਨੀ ਸਮੇਤ ਵੱਡੀ ਗਿਣਤੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਹਾਜ਼ਰ ਸੀ। 

 

Tags: SAD-BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD