Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿਚ ਗਊਸ਼ਾਲਾਵਾਂ 'ਚ ਪੱਕੇ ਸ਼ੈੱਡ ਬਣਾਉਣ ਲਈ 10 ਕਰੋੜ ਰੁਪਏ ਖਰਚ ਕੀਤੇ ਜਾਣਗੇ : ਬਲਬੀਰ ਸਿੰਘ ਸਿੱਧੂ

ਪਿੰਡ ਮਗਰਾ ਸਥਿਤ ਗਊਸ਼ਾਲਾ ਦਾ ਪ੍ਰਬੰਧ ਚਲਾਉਣ ਵਾਲੀ ਧਿਆਨ ਫਾਊਂਡੇਸ਼ਨ ਦੀ ਅਣਗਹਿਲੀ ਸਾਹਮਣੇ ਆਈ ਤਾਂ ਹੋਵੇਗੀ ਸਖਤ ਕਾਰਵਾਈ

Web Admin

Web Admin

5 Dariya News

ਲਾਲੜੂ/ਡੇਰਾਬਸੀ , 27 Sep 2018

Last updated on: Sep 27, 2018, 00:00 IST

ਪਿੰਡ ਮਗਰਾ (ਲਾਲੜੂ) ਸਥਿਤ ਗਊਸ਼ਾਲਾ ਵਿਚ ਪਿਛਲੇ ਦਿਨੀਂ ਭੁੱਖ ਅਤੇ ਬਿਮਾਰੀ ਨਾਲ ਮਰੀਆਂ ਪੰਜ ਗਾਵਾਂ ਦਾ ਸਖਤ ਨੋਟਿਸ ਲੈਂਦਿਆਂ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਗਊਸ਼ਾਲਾ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਗਊਸ਼ਾਲਾ ਦਾ ਪ੍ਰਬੰਧ ਚਲਾਉਣ ਵਾਲੀ ਧਿਆਨ ਫਾਊਂਡੇਸ਼ਨ ਦੀ ਅਣਗਹਿਲੀ ਸਾਹਮਣੇ ਆਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਸ. ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਵਿਚ ਅਜੇ ਵੀ ਢਾਈ ਲੱਖ ਦੇ ਕਰੀਬ ਅਵਾਰਾ ਪਸ਼ੂ ਸੜਕਾਂ ਆਦਿ ਤੇ ਘੁੰਮਦੇ ਹਨ । ਜਿਹੜੇ ਕਿ ਸਾਡੇ ਲਈ ਗੰਭੀਰ ਚੁਣੌਤੀ ਹਨ । ਜਿਨ੍ਹਾਂ ਕਾਰਨ ਅਕਸਰ ਸੜਕੀ ਹਾਦਸੇ ਵੀ ਵਾਪਰਦੇ ਹਨ। ਪੰਜਾਬ ਸਰਕਾਰ ਅਵਾਰਾ ਪਸ਼ੂਆਂ ਨੂੰ ਨੱਥ ਪਾਉਣ ਲਈ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਇੱਕ ਠੋਸ ਨੀਤੀ ਤਿਆਰ ਕੀਤੀ ਜਾਵੇਗੀ। ਸ. ਸਿੱਧੂ ਨੇ ਦੱਸਿਆ ਕਿ ਰਾਜ ਵਿਚ ਗਊਸ਼ਾਲਾਵਾਂ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਸ਼ੈੱਡ ਉਸਾਰੇ ਜਾਣਗੇ ਅਤੇ ਪਿੰਡ ਮਗਰਾ ਸਥਿਤ ਗਊਸ਼ਾਲਾ ਵਿਚ ਵੀ ਇੱਕ ਪੱਕਾ ਸ਼ੈੱਡ ਉਸਾਰਿਆ ਜਾਵੇਗਾ।ਪੱਤਰਕਾਰਾਂ ਵਲੋਂ ਗਊਸ਼ਾਲਾ ਦਾ ਪ੍ਰਬੰਧ ਚਲਾਉਣ ਵਾਲੀ ਧਿਆਨ ਫਾਊਂਡੇਸ਼ਨ ਵਲੋਂ ਵਰਤੀ ਜਾ ਰਹੀ ਅਣਗਹਿਲੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਦੇ ਕੰਮ ਕਾਜ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ। 

ਦੋਸ਼ੀ ਪਾਏ ਜਾਣ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮੌਕੇ ਤੇ ਹੀ ਮੌਜੂਦ ਐਸ.ਡੀ.ਐਮ. ਅਤੇ ਤਹਿਸੀਲਦਾਰ ਨੂੰ ਹਫਤੇ ਦੇ ਅੰਦਰ-ਅੰਦਰ ਰਿਪੋਰਟ ਤਿਆਰ ਕਰਕੇ ਭੇਜਣ ਦੀ ਹਦਾਇਤ ਵੀ ਦਿੱਤੀ ਅਤੇ ਹਫਤੇ ਵਿਚ ਇੱਕ ਵਾਰ ਗਊਸ਼ਾਲਾ ਦੀ ਚੈਕਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਸ. ਸਿੱਧੂ ਨੇ ਗਊਸ਼ਾਲਾ ਵਿਖੇ ਪਸ਼ੂਆਂ ਨੂੰ ਪਾਈ ਜਾਣ ਵਾਲੀ ਤੂੜੀ ਜੋ ਕਿ ਪਸ਼ੂਆਂ ਦੇ ਖਾਣ ਲਾਇਕ ਵੀ ਨਹੀਂ ਹੈ, ਦਾ ਜਾਇਜ਼ਾ ਵੀ ਲਿਆ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਪਸ਼ੂਆਂ ਲਈ ਇਸ ਤੂੜੀ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਪਸ਼ੂਆਂ ਲਈ ਹਰੇ ਚਾਰੇ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਲਦੀ ਹੀ ਚੰਗੀ ਤੂੜੀ ਦਾ ਪ੍ਰਬੰਧ ਕਰ ਦਿੱਤਾ ਜਾਵੇਗਾ।ਵੈਟਨਰੀ ਅਫਸਰ ਡਾ. ਵਿਮਲ ਸ਼ਰਮਾ ਨੇ ਸ. ਸਿੱਧੂ ਦੇ ਧਿਆਨ ਵਿਚ ਲਿਆਂਦਾ ਕਿ ਧਿਆਨ ਫਾਊਂਡੇਸ਼ਨ ਵਲੋਂ ਗਊਸ਼ਾਲਾ ਵਿਚਲੇ ਪਸ਼ੂਆਂ ਵਲ ਉੱਕਾ ਹੀ ਧਿਆਨ ਨਹੀਂ ਦਿੱਤਾ ਜਾਂਦਾ ਅਤੇ ਨਾ ਹੀ ਪਸ਼ੂਆਂ ਲਈ ਦਵਾਈ ਆਦਿ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇੱਥੋਂ ਤੱਕ ਕਿ ਪਸ਼ੂਆਂ ਦੀ ਦੇਖ ਭਾਲ ਲਈ ਨਾ ਮਾਤਰ ਵਿਅਕਤੀ ਹੀ ਕੰਮ ਕਰਦੇ ਹਨ ਜਿਸ ਕਾਰਨ ਗਊਸ਼ਾਲਾ ਵਿਚ ਪਸ਼ੂਆਂ ਦੀ ਸੁਚੱਜੀ ਦੇਖ ਭਾਲ ਨਹੀਂ ਹੋ ਰਹੀ । ਇਸ ਮੌਕੇ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਐਸ.ਡੀ.ਐਮ. ਡੇਰਾਬਸੀ  ਪਰਮਜੀਤ ਸਿੰਘ, ਕਾਰਜ ਸਾਧਕ ਅਫਸਰ ਅਸ਼ੋਕ ਕੁਮਾਰ , ਕਾਂਗਰਸੀ ਆਗੂ ਲਖਵਿੰਦਰ ਸਿੰਘ ਹੈਪੀ ਸਮੇਤ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD