Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਲੋਕਾਂ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ ਅਤੇ ਕੰਮਾਂ ਤੇ ਲਾਈ ਪੱਕੀ ਮੋਹਰ : ਹਰਕੇਸ਼ ਚੰਦ ਸ਼ਰਮਾ

ਹਲਕਾ ਐਸ.ਏ.ਐਸ. ਨਗਰ ਵਿਚ ਕਾਂਗਰਸੀ ਉਮੀਦਵਾਰਾਂ ਨੇ ਕੀਤੀ ਹੁੰਝਾ ਫੇਰ ਜਿੱਤ ਹਾਸਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 28 Sep 2018

Last updated on: Sep 28, 2018, 00:00 IST

ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਅਤੇ ਹਲਕੇ ਦੇ ਵੋਟਰਾਂ ਨੇ ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਕੰਮਾਂ ਤੇ ਪੱਕੀ ਮੋਹਰ ਲਗਾਈ ਹੈ। ਇਸ ਗੱਲ ਦੀ ਜਾਣਕਾਰੀ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲ ਕਲਾਂ ਨੇ ਬਲੌਂਗੀ ਜੋਨ ਤੋਂ ਜੇਤੂ ਜ਼ਿਲ੍ਹਾ ਪ੍ਰੀਸ਼ਦ ਦੀ ਮੈਂਬਰ ਜਸਵਿੰਦਰ ਕੌਰ ਨੂੰ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਸ਼੍ਰੀ ਸ਼ਰਮਾ ਦੀ ਮੌਜੂਦਗੀ ਵਿਚ ਜੇਤੂ ਸਰਟੀਫਿਕੇਟ ਦੇਣ ਸਮੇਂ ਗੈਰ ਰਸਮੀ ਗੱਲਬਾਤ ਕਰਦਿਆਂ ਦਿੱਤੀ। ਸ਼ਰਮਾ ਨੇ ਇਸ ਮੌਕੇ ਦੱਸਿਆ ਕਿ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਵਲੋਂ ਹਲਕੇ ਨੂੰ ਵਿਕਾਸ ਪਖੋਂ ਮੋਹਰੀ ਹਲਕਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਹਲਕੇ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਇਸ ਮੌਕੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਵੋਟਰਾਂ ਸਦਕਾ ਹੀ ਇਸ ਹਲਕੇ ਵਿੱਚ ਕਾਂਗਰਸੀ ਉਮੀਦਵਾਰਾਂ ਨੇ ਜਿੱਤਾਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਤੇ ਖਰ੍ਹਾਂ ਉਤਰਨ ਲਈ ਕਿਸੇ ਕਿਸਮ ਦੀ ਕਸਰ ਬਾਕੀ ਨਹੀਂ ਛੱਡੀ ਨਹੀਂ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਜੇਤੂ ਰਹੇ ਸਾਰੇ ਉਮੀਦਵਾਰਾਂ ਨੂੰ ਜੇਤੂ ਸਰਟੀਫਿਕੇਟ ਪ੍ਰਦਾਨ ਕੀਤੇ ਜਾ ਚੁੱਕੇ ਹਨ। ਇਸ ਮੌਕੇ ਸਮਾਜ ਸੇਵੀ ਗੁਰਧਿਆਨ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD