Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਿਪਟੀ ਕਮਿਸ਼ਨਰ ਵੱਲੋਂ ਵੋਟਰ ਜਾਗਰੂਕਤਾ ਤਹਿਤ 'ਸਵੀਪ ਰੱਥ' ਰਵਾਨਾ

ਜ਼ਿਲੇ ਭਰ ਵਿਚ ਲੋਕਾਂ ਨੂੰ ਵੋਟ ਦੇ ਮਹੱਤਵ ਪ੍ਰਤੀ ਕਰੇਗਾ ਜਾਗਰੂਕ

Web Admin

Web Admin

5 Dariya News

ਕਪੂਰਥਲਾ , 28 Sep 2018

Last updated on: Sep 28, 2018, 00:00 IST

ਜ਼ਿਲਾ ਵਾਸੀਆਂ ਨੂੰ ਵੋਟ ਦੇ ਮਹੱਤਵ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਕਪੂਰਥਲਾ ਮੁਹੰਮਦ ਤਇਅਬ ਨੇ 'ਸਵੀਪ' ਗਤੀਵਿਧੀਆਂ ਤਹਿਤ 'ਸਵੀਪ ਰੱਥ' ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਆਡੀਓ ਸਿਸਟਮ ਨਾਲ ਲੈਸ ਅਤੇ ਵੋਟਾਂ ਸਬੰਧੀ ਜਾਗਰੂਕ ਕਰਦਾ ਫਲੈਕਸ ਬੋਰਡਾਂ ਤੇ ਬੈਨਰਾਂ ਨਾਲ ਸ਼ਿੰਗਾਰਿਆ ਇਹ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਗਿਆ ਰੱਥ ਜ਼ਿਲੇ ਦੇ ਹਰੇਕ ਸ਼ਹਿਰ, ਨਗਰ ਅਤੇ ਪਿੰਡ ਵਿਚ ਜਾ ਕੇ ਲੋਕਾ ਨੂੰ ਵੋਟ ਦੇ ਮਹੱਤਵ ਸਬੰਧੀ ਜਾਗਰੂਕ ਕਰੇਗਾ। ਸਵੀਪ ਰੱਥ ਨੂੰ ਰਵਾਨਾ ਕਰਨ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2019 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 01-9-2018 ਤੋਂ ਅਰੰਭਿਆ ਗਿਆ ਹੈ, ਜਿਸ ਤਹਿਤ 31-10-2018 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨਾਂ ਦੱਸਿਆ ਗਿਆ ਕਿ ਜਿਨਾਂ ਵਿਅਕਤੀਆਂ ਦੀ ਉਮਰ 1 ਜਨਵਰੀ 2019 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ/ਜਾਣ ਵਾਲੀ ਹੈ, ਪਰ ਅਜੇ ਤੱਕ ਵੋਟ ਨਹੀਂ ਬਣੀ ਹੈ, ਉਹ ਆਪਣਾ ਨਾਂ ਵੋਟਰ ਸੂਚੀ ਵਿਚ ਦਰਜ ਕਰਾਉਣ ਲਈ ਫਾਰਮ ਨੰ: 6 ਵਿਚ ਆਪਣਾ ਦਾਅਵਾ ਪੇਸ਼ ਕਰ ਸਕਦੇ ਹਨ। ਇਸ ਤੋਂ ਇਲਾਵਾ ਜੋ ਵਿਅਕਤੀ ਅਪਣੀ ਰਿਹਾਇਸ਼ ਪੱਕੇ ਤੌਰ 'ਤੇ ਛੱਡ ਗਏ ਹਨ, ਉਨਾਂ ਦੀ ਵੋਟ ਕਟਵਾਉਣ ਲਈ ਫਾਰਮ ਨੰ: 7 ਭਰਿਆ ਜਾਵੇ। ਇਸੇ ਤਰਾਂ ਵੋਟ ਅਤੇ ਵੋਟਰ ਸ਼ਨਾਖਤੀ ਕਾਰਡ ਵਿਚ ਕਿਸੇ ਕਿਸਮ ਦੀ ਸੋਧ ਕਰਾਉਣ ਲਈ ਫਾਰਮ ਨੰ: 8 ਭਰਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਹ ਫਾਰਮ ਸਬੰਧਤ ਐਸ. ਡੀ. ਐਮ ਦਫ਼ਤਰ ਜਾਂ ਐਨ. ਵੀ. ਐਸ. ਪੀ ਪੋਰਟਲ 'ਤੇ ਆਨਲਾਈਨ ਵੀ ਭਰਿਆ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਤਹਿਸੀਲਦਾਰ ਚੋਣਾਂ ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਅੰਜੂ ਬਾਲਾ ਤੇ ਹੋਰ ਹਾਜ਼ਰ ਸਨ। 

 

Tags: DC Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD