ਕੋਈ ਵੀ ਖਿਡਾਰੀ ਅਣਥੱਕ ਮਿਹਨਤ, ਲਗਨ ਤੇ ਦ੍ਰਿੜ ਇਰਾਦੇ ਨਾਲ ਆਪਣੇ ਨਿਸ਼ਾਨੇ ਨੂੰ ਮਿਥ ਕੇ ਕਾਮਯਾਬੀ ਹਾਸਲ ਕਰ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਭੋਪਾਲ ਵਿਖੇ ਹੋਈ 28ਵੀਂ ਜੀ.ਵੀ ਮਹਾਵਾਲੰਕਰ ਸ਼ੂਟਿੰਗ ਚੈਂਪੀਅਨਸ਼ਿਪ ਵਿਚੋਂ ਗੋਲਡ ਮੈਡਲ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀ ਸਹਿਜਪ੍ਰੀਤ ਸਿੰਘ ਦਾ ਸਨਮਾਨ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ: ਗੁਰਮੀਤ ਸਿੰਘ ਮੁਲਤਾਨੀ, ਸ਼੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਸ਼੍ਰੀ ਪਰਵਿੰਦਰ ਸਿੰਘ ਸੋਢੀ, ਸ਼੍ਰੀ ਰਾਜਾ ਸੋਢੀ ਵੀ ਹਾਜ਼ਰ ਸਨ।