Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤੇਜ਼ੀ ਨਾਲ ਵਧ ਰਹੀ ਮਹਿੰਗਾਈ ਦਾ ਖਮਿਆਜ਼ਾ ਭਾਜਪਾ ਸਰਕਾਰ ਨੂੰ ਆਉਂਦੀਆਂ ਲੋਕ ਸਭਾ ਚੋਣਾਂ 'ਚ ਭੁਗਤਣਾ ਪਵੇਗਾ : ਨਵਜੋਤ ਸਿੰਘ ਸਿੱਧੂ

ਜੀ.ਐਸ.ਟੀ ਲਗਾ ਕੇ ਕੇਂਦਰ ਨੇ ਕਿਸਾਨਾਂ ਦਾ ਰੱਜ ਕੇ ਵਿੱਤੀ ਸ਼ੋਸ਼ਣ ਕੀਤਾ ਸੁਖਬੀਰ ਸਿੰਘ ਬਾਦਲ ਨੂੰ ਕਿਤੋਂ ਵੀ ਬਹਿਸ ਲਈ ਖੁੱਲ੍ਹੀ ਚੁਣੌਤੀ : ਨਵਜੋਤ ਸਿੰਘ ਸਿੱਧੂ

Web Admin

Web Admin

5 Dariya News

ਮੂਨਕ/ਸੰਗਰੂਰ , 30 Sep 2018

Last updated on: Sep 30, 2018, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਨੇ ਦੇਸ਼ ਵਾਸੀਆਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਸਿੱਧੂ ਮੂਨਕ ਵਿਖੇ ਸਮਾਜ ਸੇਵੀ ਆਰ.ਕੇ ਗਰਗ ਦੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਦੇਸ਼ ਵਿੱਚ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਸੀ ਤਾਂ ਉਦੋਂ ਅੰਤਰ ਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ 150 ਡਾਲਰ/ਬੈਰਲ ਸੀ ਪਰ ਉਦੋਂ ਵੀ ਕਾਂਗਰਸ ਸਰਕਾਰ ਨੇ ਪੈਟਰੋਲ ਦੀ ਕੀਮਤ 80 ਰੁਪਏ ਤੋਂ ਉਪਰ ਨਹੀਂ ਜਾਣ ਦਿੱਤੀ ਸੀ ਜਦਕਿ ਜਦੋਂ ਭਾਜਪਾ ਸਰਕਾਰ ਸੱਤਾ ਵਿੱਚ ਆਈ ਤਾਂ ਉਸ ਸਮੇਂ 40 ਡਾਲਰ ਬੈਰਲ ਕੀਮਤ ਹੋਣ ਦੇ ਬਾਵਜੂਦ ਇਸ ਦਾ ਲਾਭ ਜਨਤਾ ਨੂੰ ਨਹੀਂ ਦਿੱਤਾ ਗਿਆ ਬਲਕਿ ਤੇਲ ਕੰਪਨੀਆਂ ਤੇ ਵੱਡੇ ਵੱਡੇ ਉਦਯੋਗਪਤੀਆਂ ਨੂੰ ਦਿੱਤਾ ਗਿਆ। ਕੈਬਨਿਟ ਮੰਤਰੀ ਨੇ ਹੋਰ ਕਿਹਾ ਕਿ 1992 ਵਿੱਚ ਡੀਜ਼ਲ ਦੀ ਕੀਮਤ 6 ਰੁਪਏ ਲੀਟਰ ਸੀ ਅਤੇ ਉਦੋਂ ਝੋਨੇ ਦੀ ਕੀਮਤ 270 ਰੁਪਏ ਅਤੇ ਕਣਕ ਦੀ ਕੀਮਤ 330 ਰੁਪਏ ਪ੍ਰਤੀ ਕੁਇੰਟਲ ਸੀ ਜਦਕਿ ਅੱਜ ਡੀਜ਼ਲ ਦੀ ਕੀਮਤ ਲਗਭਗ 15 ਗੁਣਾਂ ਵਧ ਗਈ ਹੈ ਤੇ ਐਮ.ਐਸ.ਪੀ ਸਿਰਫ਼ 5 ਗੁਣਾਂ ਵਧੀ ਹੈ ਅਤੇ ਇਸ ਵਧਦੀ ਮਹਿੰਗਾਈ ਨੇ ਕਿਸਾਨ ਵਰਗ ਦਾ ਲੱਕ ਤੋੜ ਦਿੱਤਾ ਹੈ। ਸ. ਸਿੱਧੂ ਨੇ ਕਿਹਾ ਕਿ ਖੇਤੀ ਨਾਲ ਸਬੰਧਤ ਦਵਾਈਆਂ, ਖਾਦਾਂ ਆਦਿ ਉੱਤੇ ਜੀ.ਐਸ.ਟੀ ਲਗਾ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਦਾ ਰੱਜ ਕੇ ਵਿੱਤੀ ਸ਼ੋਸ਼ਣ ਕੀਤਾ ਹੈ। ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪਿੰਡ ਬਾਦਲ ਸਮੇਤ ਪੰਜਾਬ ਵਿੱਚ ਕਿਤੇ ਵੀ ਬਹਿਸ ਲਈ ਖੁੱਲ੍ਹੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਟਕਸਾਲੀ ਅਕਾਲੀ ਆਗੂਆਂ ਵਿੱਚ ਫੈਲੀ ਬੇਚੈਨੀ ਕਿਸੇ ਤੋਂ ਛੁਪੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਜਨਤਾ ਨੇ ਕਾਂਗਰਸ ਦੇ ਹੱਕ ਵਿੱਚ ਫੈਸਲੇ ਦਿੱਤੇ ਹਨ ਜਿਸ ਤੋਂ ਵਿਰੋਧੀਆਂ ਨੂੰ ਸਬਕ ਲੈਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ 'ਚ ਵਿਆਪਕ ਪੱਧਰ 'ਤੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਸ. ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਹਾਲ 'ਚ ਹੋਈਆਂ ਚੋਣਾਂ ਦੌਰਾਨ ਲੋਕਾਂ ਨੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਢਾਈ ਏਕੜ ਵਾਲੇ ਕਿਸਾਨਾਂ ਦੇ ਕਰਜ਼ੇ ਮੁਆਫੀ ਤੋਂ ਬਾਅਦ ਜਲਦੀ ਹੀ 5 ਏਕੜ ਵਾਲੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਪ੍ਰਕਿਰਿਆ ਆਰੰਭੀ ਜਾਵੇਗੀ। 

 

Tags: Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD