Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵੱਲੋਂ ਚਾਂਦਪੁਰਾਂ ਬੰਨ੍ਹ 'ਤੇ ਸਰਦੂਲਗੜ੍ਹ ਘੱਗਰ ਦਾ ਦੌਰਾ, ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧਾਂ ਦੀ ਹਦਾਇਤ

ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ, ਪ੍ਰਸ਼ਾਸਨ ਪੂਰੀ ਤਰ੍ਹਾਂ ਮੂਸਤੈਦ, ਘਬਰਾਉਣ ਦੀ ਲੋੜ ਨਹੀਂ

Web Admin

Web Admin

5 Dariya News

ਮਾਨਸਾ , 25 Sep 2018

Last updated on: Sep 25, 2018, 00:00 IST

ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਅਤੇ ਉਪਰਲੇ ਇਲਾਕਿਆਂ ਦੇ ਡੈਮਾਂ 'ਚੋਂ ਪਾਣੀ ਛੱਡਣ ਦੀਆਂ ਖ਼ਬਰਾਂ ਦੇ ਸਨਮੁਖ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਚਾਂਦਪੁਰਾ ਬੰਨ੍ਹ ਅਤੇ ਸਰਦੂਲਗੜ੍ਹ ਘੱਗਰ ਦਰਿਆ ਦਾ ਮੁਆਇਨਾ ਕੀਤਾ ਅਤੇ ਸੰਭਾਵੀ ਹੜ੍ਹਾਂ ਦੇ ਸਨਮੁਖ ਕੀਤੇ ਜਾਣ ਵਾਲੇ ਕਾਰਜਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਪੰਜਾਬ ਹਰਿਆਣਾ ਬਾਰਡਰ ਤੇ ਸਥਿਤ ਚਾਂਦਪੁਰਾ ਬੰਨ੍ਹ ਵਿਖੇ ਦੌਰਾ ਕਰਦਿਆਂ ਅਪਨੀਤ ਰਿਆਤ ਨੇ ਪੁਲਿਸ, ਮਾਲ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਥਾਵਾਂ ਤੇ ਨਿਰੰਤਰ ਨਜ਼ਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਤੁਰੰਤ ਰਿਪੋਰਟ ਕਰਨ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਚਾਂਦਪੁਰਾ ਬੰਨ੍ਹ ਅਤੇ ਘੱਗਰ ਦਰਿਆ ਨੇੜੇ ਪੁਲਿਸ ਦੀ ਨਫ਼ਰੀ ਵਧਾਉਣ ਲਈ ਆਖਿਆ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਸਟਾਫ਼ ਅਤੇ ਦਵਾਈਆਂ ਤਿਆਰ ਬਰ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਬਲਾਕ ਪੰਚਾਇਤ ਵਿਕਾਸ ਅਫ਼ਸਰ ਨੂੰ ਇਨ੍ਹਾਂ ਖੇਤਰਾਂ ਵਿੱਚ ਜਨਤਕ ਸੂਚਨਾ ਪ੍ਰਣਾਲੀ ਅਤੇ ਪਿੰਡਾਂ ਤੋਂ ਅਨਾਊਂਸਮੈਂਟਾਂ ਕਰਾਉਣ ਵਾਲੀਆਂ ਸਮਾਜ ਸੇਵੀ ਜਥੇਬੰਦੀਆਂ ਜਾਂ ਧਾਰਮਿਕ ਅਸਥਾਨਾਂ ਨਾਲ ਨਿਰੰਤਰ ਤਾਲਮੇਲ ਰੱਖਣ ਲਈ ਕਿਹਾ। 

ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਸ਼ੂਆਂ ਲਈ ਸੁਰੱਖਿਅਤ ਥਾਵਾਂ ਅਤੇ ਚਾਰੇ ਦਾ ਸਟਾਕ ਤਿਆਰ ਰੱਖਣ। ਉਨ੍ਹਾਂ ਮੌਕੇ ਤੇ ਮੌਜੂਦ ਪਿੰਡ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹਰ ਘਟਨਾਕ੍ਰਮ ਉੱਤੇ ਕਰੜੀ ਨਜ਼ਰ ਰੱਖ ਰਿਹਾ ਹੈ। ਇਸ ਲਈ ਪਿੰਡ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਮੁਲਾਜ਼ਮ ਡਿਊਟੀ ਉੱਤੇ ਨਿਰੰਤਰ ਮੁਸਤੈਦ ਹਨ। ਇਸ ਤੋਂ ਇਲਾਵਾ ਫੌਜ ਦੀਆਂ ਬਚਾਅ ਕਾਰਜ ਟੀਮਾਂ ਨਾਲ ਵੀ ਨਿਰੰਤਰ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਵੀ ਕਿਤੇ ਪਾਣੀ ਆਉਣ ਜਾਂ ਹੜ੍ਹਾਂ ਵਰਗੀ ਸਥਿਤੀ ਨੂੰ ਭਾਂਪਦੇ ਹਨ ਤਾਂ ਤੁਰੰਤ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸੂਚਿਤ ਕਰਨ ਜਾਂ ਪ੍ਰਸ਼ਾਸ਼ਨ ਵੱਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਸਥਾਪਤ ਕੀਤੇ ਹੈਲਪਲਾਈਨ ਨੰਬਰ 'ਤੇ ਸੰਪਰਕ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਹੈਲਪਲਾਈਨ ਨੰਬਰ 01652-229082 ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਨਾਲ ਸਬੰਧਤ ਮੁਕਾਮੀ ਹੈਲਪਲਾਈਨ ਨੰਬਰ, ਕੰਟਰੋਲ ਰੂਮ ਨੰਬਰ, ਸਬੰਧਤ ਅਧਿਕਾਰੀਆਂ ਦੀ ਸੂਚੀ ਜ਼ਿਲ੍ਹੇ ਦੀ ਵੈਬਸਾਈਟ 'ਤੇ ਅਪਲੋਡ ਕੀਤੀ ਜਾ ਰਹੀ ਹੈ।

 

Tags: DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD