Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵੱਲੋਂ 'ਪ੍ਰਦੂਸ਼ਣ-ਮੁਕਤ ਵਾਤਾਵਰਣ ਸਿਰਜਣ' ਦਾ ਸੁਨੇਹਾ ਦਿੰਦੀ ਵੈਨ ਰਵਾਨਾ

ਨਾਬਾਰਡ ਦੇ ਪ੍ਰਾਜੈਕਟ ਤਹਿਤ ਐਨ.ਜੀ.ਓ. ਦੀ ਵੈਨ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਜਾ ਕੇ ਪਰਾਲੀ ਫੂਕਣ ਨਾਲ ਹੁੰਦੇ ਨੁਕਸਾਨ ਤੇ ਕਿਸਾਨ ਭਲਾਈ ਸਕੀਮਾਂ ਬਾਰੇ ਕਰੇਗੀ ਜਾਗਰੂਕ

Web Admin

Web Admin

5 Dariya News

ਮਾਨਸਾ , 27 Sep 2018

Last updated on: Sep 27, 2018, 00:00 IST

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਸਬੰਧੀ ਜਾਗਰੂਕ ਕਰਨ ਲਈ ਵਿੱਢੀ ਗਈ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਪਰਾਲੀ ਫੂਕਣ ਦੇ ਮਾਰੂ ਨੁਕਸਾਨ ਬਾਰੇ ਜਾਣਕਾਰੀ ਦਿੰਦੀ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਨਾਬਾਰਡ ਦੇ ਪ੍ਰਾਜੈਕਟ ਤਹਿਤ ਗ਼ੈਰ ਸਰਕਾਰੀ ਸੰਸਥਾ (ਐਨ.ਜੀ.ਓ.) ਮਾਲਵਾ ਲੋਕਹਿੱਤ ਆਰਗੇਨਾਈਜ਼ੇਸ਼ਨ, ਪੰਜਾਬ ਦੀ ਇਹ ਵੈਨ ਜ਼ਿਲ੍ਹਾ ਮਾਨਸਾ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਉਥੋਂ ਦੇ ਬਾਸ਼ਿੰਦਿਆਂ ਖ਼ਾਸਕਰ ਕਿਸਾਨਾਂ ਨੂੰ ਜਾਗਰੂਕ ਕਰੇਗੀ। ਝੰਡੀ ਦੇਣ ਉਪਰੰਤ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਿਸਾਨਾਂ ਨੂੰ ਪਰਾਲੀ ਫੂਕਣ ਨਾਲ ਵਾਤਾਵਰਣ ਨੂੰ ਹੁੰਦੇ ਨੁਕਸਾਨ ਬਾਰੇ ਜਾਣੂ ਕਰਵਾਉਣ ਅਤੇ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ 'ਚ ਮਿਲਾ ਕੇ ਖਾਦ ਬਣਾਉਣ ਜਾਂ ਪਰਾਲੀ ਦੀਆਂ ਗੱਠਾਂ ਬਣਾ ਕੇ ਬਾਇੳ-ਇਥਨੌਲ, ਪਾਵਰ ਪਲਾਂਟ, ਗੱਤਾ ਉਦਯੋਗ, ਬਾਇਓਮਾਸ ਆਧਾਰਤ ਬਿਜਲੀ ਕਾਰਖ਼ਾਨਿਆਂ ਨੂੰ ਵੇਚ ਕੇ ਆਮਦਨ ਵਧਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵਾਤਾਵਰਣ ਬਚਾਊ ਮੁਹਿੰਮ ਵਿੱਚ ਨਾਬਾਰਡ ਵੱਲੋਂ ਵੀ ਭਾਈਵਾਲੀ ਦਾ ਉਪਰਾਲਾ ਕੀਤਾ ਗਿਆ ਹੈ, ਜੋ ਚੰਗਾ ਉਦਮ ਹੈ। ਉਨ੍ਹਾਂ ਕਿਹਾ, ''ਜੰਗਲਾਂ, ਚੁੱਲੇ ਤੇ ਖੇਤਾਂ ਦੀ ਅੱਗ, ਆਵਜਾਈ ਦੇ ਵੱਧ ਸਾਧਨਾਂ ਅਤੇ ਉਦਯੋਗ ਤੇ ਫ਼ੈਕਟਰੀਆਂ ਦੇ ਧੂੰਏਂ ਕਾਰਨ ਆਲਮੀ ਤਪਸ਼ ਵਧੀ ਹੈ। ਇਸ ਲਈ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀ ਪੀੜ੍ਹੀਆਂ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ-ਮੁਕਤ ਵਾਤਾਵਰਣ ਵਿਰਸੇ ਵਿੱਚ ਦੇਣ ਲਈ ਇਸ ਮੁਹਿੰਮ ਨਾਲ ਜੁੜੀਏ ਅਤੇ ਵਾਤਾਵਰਣ ਬਚਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰੀਏ।

''ਨਾਬਾਰਡ ਦੇ ਜ਼ਿਲ੍ਹਾ ਵਿਕਾਸ ਮੈਨੇਜਰ ਸ੍ਰੀ ਸੀ.ਆਰ. ਠਾਕੁਰ ਨੇ ਦੱਸਿਆ ਕਿ ਪਰਾਲੀ ਸੁਰੱਖਿਆ ਅਭਿਆਨ-2018 ਤਹਿਤ ਨਾਬਾਰਡ ਵੱਲੋਂ ਨੈਸ਼ਨਲ ਅਡੈਪਟੇਸ਼ਨ ਫ਼ੰਡ ਫ਼ਾਰ ਕਲਾਈਮੇਟ ਚੇਂਜ (ਐਨ.ਏ.ਐਫ.ਸੀ.ਸੀ.) ਤਹਿਤ ਦੇਸ਼ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਦੀ ਮੁਹਿੰਮ ਅਰੰਭੀ ਗਈ ਹੈ ਅਤੇ ਜ਼ਿਲ੍ਹਾ ਮਾਨਸਾ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਦਾ ਜ਼ਿੰਮਾ ਮਾਲਵਾ ਲੋਕਹਿੱਤ ਆਰਗੇਨਾਈਜ਼ੇਸ਼ਨ, ਪੰਜਾਬ ਨੂੰ ਦਿੱਤਾ ਗਿਆ ਹੈ, ਜੋ ਜ਼ਿਲ੍ਹਾ ਖੇਤੀਬਾੜੀ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਕਾਰਜ ਕਰੇਗੀ। ਉਨ੍ਹਾਂ ਦੱਸਿਆ ਕਿ ਐਨ.ਜੀ.ਓ. ਦੀਆਂ 5 ਟੀਮਾਂ ਪੂਰੇ ਜ਼ਿਲ੍ਹੇ ਵਿੱਚ ਰੋਜ਼ਾਨਾ ਆਧਾਰ 'ਤੇ ਲੋਕਾਂ ਨੂੰ ਜਾਗਰੂਕ ਕਰਨਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਸਮੂਹ ਪਿੰਡਾਂ ਨੂੰ 80 ਕਲੱਸਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਕਲੱਸਟਰ ਵਿੱਚ 3 ਪਿੰਡ ਕਵਰ ਕੀਤੇ ਜਾਣਗੇ ਅਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਐਲ.ਈ.ਡੀ. ਨਾਲ ਲੈਸ ਇਸ ਵੈਨ ਵਿੱਚ ਪਰਾਲੀ ਫੂਕਣ ਦੇ ਨੁਕਸਾਨ ਅਤੇ ਪ੍ਰਦੂਸ਼ਣ-ਮੁਕਤ ਦੁਨੀਆਂ ਸਿਰਜਣ ਸਬੰਧੀ ਜਾਗਰੂਕ ਕਰਦੀ ਕਰੀਬ ਅੱਧੇ ਘੰਟੇ ਦੀ ਫ਼ਿਲਮ ਵੀ ਵਿਖਾਈ ਜਾਵੇਗੀ ਅਤੇ ਉਪਰੰਤ ਐਨ.ਜੀ.ਓ. ਦੇ ਮਾਸਟਰ ਟ੍ਰੇਨਰਾਂ ਦੀ ਟੀਮ, ਖੇਤੀਬਾੜੀ ਵਿਭਾਗ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਰ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਫੂਕਣ, ਪਰਾਲੀ ਵੇਚ ਕੇ ਆਮਦਨ ਵਧਾਉਣ ਅਤੇ ਕਣਕ-ਝੋਨੇ ਦਾ ਫ਼ਸਲੀ ਚੱਕਰ ਛੱਡ ਕੇ ਫ਼ਸਲੀ ਵਿਭਿੰਨਤਾ ਅਪਣਾਉਣ ਆਦਿ ਬਾਰੇ ਜਾਣਕਾਰੀ ਦੇਵੇਗੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ 'ਤੇ ਮਿਲਦੀ ਖੇਤੀਬਾੜੀ ਮਸ਼ੀਨਰੀ ਜਿਵੇਂ ਹੈਪੀ ਸੀਡਰ, ਰੋਟਾਵੇਟਰ ਤੇ ਬੇਲਰ ਆਦਿ ਬਾਰੇ ਜਾਣਕਾਰੀ ਵੀ ਦਿੱਤੀ ਜਾਵੇਗੀ।   ਇਸ ਮੌਕੇ ਨਾਬਾਰਡ ਦੇ ਜ਼ਿਲ੍ਹਾ ਵਿਕਾਸ ਮੈਨੇਜਰ ਸ੍ਰੀ ਸੀ.ਆਰ. ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਾਂਦਿੱਤਾ ਸਿੰਘ ਸਿੱਧੂ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮੁਖੀ ਸ੍ਰੀ ਜੀ.ਪੀ.ਐਸ. ਸੋਢੀ ਅਤੇ ਕੇਂਦਰੀ ਸਹਿਕਾਰੀ ਬੈਂਕ ਦੇ ਜ਼ਿਲ੍ਹਾ ਮੈਨੇਜਰ ਸ੍ਰੀ ਹਰਵਿੰਦਰ ਸਿੰਘ ਢਿੱਲੋਂ, ਲੀਡ ਬੈਂਕ ਮੈਨੇਜ਼ਰ ਬੀ.ਐਲ. ਦੁੱਗਲ, ਐਮ.ਐਸ.ਰੇਖੀ ਸਮੇਤ ਮਾਲਵਾ ਲੋਕਹਿੱਤ ਆਰਗੇਨਾਈਜ਼ੇਸ਼ਨ, ਪੰਜਾਬ ਦੇ ਸਮੂਹ ਮੈਂਬਰ ਹਾਜ਼ਰ ਸਨ।

 

Tags: DC MANSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD