Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੌਸ਼ਟਿਕ ਆਹਾਰ ਦੀ ਮਹੱਤਤਾ ਬਾਰੇ ਕੈਂਪ ਲਗਾਇਆ

Web Admin

Web Admin

5 Dariya News

ਫਰੀਦਕੋਟ , 01 Oct 2018

Last updated on: Oct 01, 2018, 00:00 IST

ਨਹਿਰੂ ਯੁਵਾ ਕੇਂਦਰ ਸੰਗਠਨ (ਭਾਰਤ ਸਰਕਾਰ) ਦੀਆਂ ਹਦਾਇਤਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਫਰੀਦਕੋਟ ਦੇ ਜਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਨਜੀਤ ਸਿੰਘ ਭੁੱਲਰ ਲੇਖਾਕਾਰ, ਨਹਿਰੂ ਯੁਵਾ ਕੇਂਦਰ ਫਰੀਦਕੋਟ ਦੀ ਦੇਖ ਰੇਖ ਹੇਠ ਸੰਸਾਰ ਭਰ ਵਿੱਚ ਨਿਊਟਰਿਸ਼ਨ ਮਹੀਨੇ ਵੱਜੋਂ ਮਨਾਏ ਜਾਣ ਦੀ ਲੜੀ ਵਿੱਚ ਪੋਸ਼ਨ ਅਭਿਆਨ ਦੇ ਤਹਿਤ ਨਹਿਰੂ ਯੁਵਾ ਕੇਂਦਰ ਫਰੀਦਕੋਟ ਵਿਖੇ ਚੱਲ ਰਹੇ ਸਲਾਈ ਕਢਾਈ ਦੇ ਸੈਂਟਰਾਂ ਅਤੇ ਯੂਥ ਕਲੱਬਾਂ ਵਿਖੇ ਸਮਾਗਮਾਂ ਦਾ ਆਯੋਜਨ ਕੀਤਾ ਗਿਆ।ਇਸ ਸਮਾਰੋਹ ਦੀ ਮੁੱਖਵਕਤਾ ਕਾਮਾਯਨੀ ਕੌਸ਼ਕ ਸੇਵਾ ਮੁਕਤ ਪੀ.ਜੀ.ਟੀ ਹਿੰਦੀ ਸਨ।ਸਮਾਗਮ ਦੇ ਮੁੱਖ ਮਹਿਮਾਨ, ਡਾ. ਨਿਰਮਲ ਕੌਸ਼ਕ, ਸੇਵਾ ਮੁਕਤ ਮੁਖੀ ਹਿੰਦੀ ਵਿਭਾਗ, ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਸਨ। ਬਲਬੀਰ ਸਿੰਘ, ਕਲੱਬ ਪ੍ਰਧਾਨ ਜਨੇਰੀਆਂ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ।ਪ੍ਰੋਗਰਾਮ ਦੀ ਸ਼ੁਰੂਆਤ ਸ.ਮਨਜੀਤ ਸਿੰਘ ਭੁੱਲਰ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।ਉਹਨਾਂ ਨੇ ਕੇਂਦਰ ਸਰਕਾਰ ਵੱਲੋਂ ਉਲੀਕੇ ਗਏ ਪੋਸ਼ਨ ਅਭਿਆਨ ਬਾਰੇ ਭਰਪੂਰ ਜਾਣਕਾਰੀ ਦਿੱਤੀ।ਇਸ ਮੌਕੇ ਸ੍ਰੀ ਮਤੀ. ਕਾਮਾਯਨੀ ਕੌਸ਼ਕ ਨੇ ਅਪਣੇ ਭਾਸ਼ਣ ਵਿੱਚ ਕਿਹਾ ਕਿ ਮਨੁੱਖ ਨੂੰ ਅਪਣੇ ਸਰੀਰ ਲਈ ਪੋਸ਼ਟਿਕ ਭੋਜਨ ਖਾਣਾ ਚਾਹਿਦਾ ਹੈ।ਉਹਨਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਪੋਸ਼ਟਿਕ ਭੋਜਨ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਕਮਜ਼ੋਰ ਮਾਂ ਕਮਜ਼ੋਰ ਸੰਤਾਨ ਨੂੰ ਹੀ ਜਨਮ ਦਿੰਦੀ ਹੈ, ਮਾਂ ਅਤੇ ਬੱਚਾ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ।ਸਾਨੁੰ ਭੋਜਨ ਵਿੱਚ ਸਾਰੇ ਫਲਾਂ ਅਤੇ ਹਰੀਆਂ ਸਬਜੀਆਂ ਦੀ ਵਰਤੋਂ ਕਰਨੀ ਚਾਹਿਦੀ ਹੈ। ਇਸ ਮੌਕੇ ਡਾ. ਨਿਰਮਲ ਕੌਸ਼ਕ ਨੇ ਕਿਹਾ “ਸਾਨੂੰ ਪੋਸ਼ਟਕ ਭੋਜਨ ਦੇ ਨਾਲ ਨਾਲ ਕਸਰਤ ਕਰਨੀ ਵੀ ਉਹਨੀਂ ਹੀ ਜ਼ਰੂਰੀ ਹੈ ਅਤੇ ਹਮੇਸ਼ਾ ਖੁਸ਼ ਰਹਿਣਾ ਚਾਹੀਦਾ ਹੈ।ਪ੍ਰੋਗਰਾਮ ਵਿੱਚ ਗਗਨਦੀਪ ਕੌਰ ਨੇ ਵੀ ਅਪਣੇ ਵਿਚਾਰ ਪੇਸ਼ ਕੀਤੇ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਲੰਟੀਅਰ ਜਸਪ੍ਰੀਤ ਸਿੰਘ, ਰਾਜਵੀਰ ਕੌਰ ਅਤੇ ਬਲਵਿੰਦਰ ਸਿੰਘ ਨੇ ਯੋਗਦਾਨ ਦਿੱਤਾ। ਇਸ ਦੇ ਨਾਲ ਨਾਲ ਨਹਿਰੂ ਯੁਵਾ ਕੇਂਦਰ ਫਰੀਦਕੋਟ ਹੇਠ ਚਲਦੇ ਵੱਖ ਵੱਖ ਸਲਾਈ ਕਢਾਈ ਅਤੇ ਬਿਊਟੀਸ਼ਨ ਸੈਂਟਰਾਂ ਤੋਂ ਮੈਡਮ ਕਰਮਜੀਤ ਸੇਖੋਂ, ਮੈਡਮ ਕਿਰਨ ਸੁਖੀਜਾ, ਮੈਡਮ ਬੇਅੰਤ ਕੌਰ, ਮੈਡਮ ਕੁਲਵੰਤ ਕੌਰ, ਮੈਡਮ ਹਰਪ੍ਰੀਤ ਕੌਰ ਅਤੇ ਵਿਦਿਆਰਥੀ ਵੀ ਮੌਜੂਦ ਸਨ।ਅੰਤ ਵਿੱਚ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

 

Tags: Nehru Yuva Kendra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD