Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਬਜ਼ੁਰਗਾਂ ਅਤੇ ਪਰਿਵਾਰ ਦੀ ਸੰਭਾਲ ਤੋਂ ਹੀ ਸਮਾਜ ਪ੍ਰਤੀ ਜ਼ਿੰਮੇਂਵਾਰੀ ਦਾ ਅਹਿਸਾਸ ਬਣਦਾ ਹੈ : ਡੀ.ਸੀ. ਵਿਨੈ ਬਬਲਾਨੀ

ਆਰ.ਕੇ.ਆਰੀਆ ਕਾਲਜ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੌਮਾਂਤਰੀ ਸੀਨੀਅਰ ਸਿਟੀਜਨ ਦਿਵਸ `ਤੇ ਸਮਾਗਮ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 01 Oct 2018

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਇੱਥੇ ਆਖਿਆ ਕਿ ਬਜ਼ੁਰਗਾਂ ਅਤੇ ਪਰਿਵਾਰ ਦੀ ਸੰਭਾਲ ਤੋਂ ਹੀ ਸਮਾਜ ਪ੍ਰਤੀ ਜ਼ਿੰਮੇਂਵਾਰੀ ਦਾ ਅਹਿਸਾਸ ਪੈਦਾ ਹੁੰਦਾ ਹੈ ਕਿਉਂ ਜੋ ਬਜ਼ੁਰਗਾਂ ਪਾਸੋਂ ਸਾਨੂੰ ਚੰਗੇ ਸੰਸਕਾਰ ਅਤੇ ਆਚਰਨ ਦੇ ਗੁਣ ਵਿਰਾਸਤ `ਚ ਮਿਲਦੇ ਹਨ। ਸਥਾਨਕ ਆਰ.ਕੇ.ਆਰੀਆ ਕਾਲਜ ਦੇ ਸੈਮੀਨਾਰ ਹਾਲ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨਵਾਂਸ਼ਹਿਰ ਦੇ ਸਹਿਯੋਗ ਨਾਲ ਕੌਮਾਂਤਰੀ ਸੀਨੀਅਰ ਸਿਟੀਜਨ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆ ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਮਾਰਗ ਦਰਸ਼ਕ ਹਨ, ਉਨ੍ਹਾਂ ਨੇ ਸਾਡਾ ਭਵਿੱਖ ਸੰਵਾਰਨ ਲਈ ਜੋ ਮੁਸ਼ਕਿਲਾਂ ਆਪਣੀ ਜ਼ਿੰਦਗੀ ਵਿੱਚ ਝੱਲੀਆਂ ਹੁੰਦੀਆਂ ਹਨ ਸਾਨੂੰ ਉਸ ਲਈ ਉਨ੍ਹਾਂ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ। ਉਨ੍ਹਾਂ ਹਾਲ ਵਿੱਚ ਬੈਠੇ ਬਜ਼ੁਰਗਾਂ ਨੂੰ ਨਤਮਸਤਕ ਹੁੰਦਿਆ ਕਿਹਾ ਕਿ ਸਾਨੂੰ ਇਨ੍ਹਾਂ ਤੋਂ ਇਸ ਗੱਲ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ ਕਿ ਸਫ਼ਲਤਾ ਲਈ ਕੋਈ ਸ਼ਾਰਟ-ਕੱਟ ਨਹੀ ਹੁੰਦਾ ਬਲਕਿ ਸਖ਼ਤ ਮਿਹਨਤ ਨਾਲ ਬਹੁਤ ਸਾਰੀਆਂ ਚੁਣੋਤੀਆਂ ਦਾ ਸਾਹਮਣਾ ਕਰਕੇ ਹੀ ਮੰਜ਼ਿਲ ਨੂੰ ਪਾਇਆ ਜਾਂਦਾ ਹੈ। ਉਨ੍ਹਾਂ ਇਸ ਮੌਕੇ ਕੌਮਾਂਤਰੀ ਬਜ਼ੁਰਗ ਦਿਵਸ ਦੀ ਯਾਦ ਵਿੱਚ ਕਾਲਜ ਦੇ ਵਿਹੜੇ ਵਿੱਚ ਪੌਦਾ ਵੀ ਲਗਾਇਆ। ਉਨ੍ਹਾਂ ਇਸ ਮੌਕੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਆਪਣੇ ਮੈਂਬਰਾਂ ਲਈ ਤਿਆਰ ਕੀਤੀ ਗਈ ਡਾਈਰੈਕਟਰੀ ਵੀ ਜਾਰੀ ਕੀਤੀ ਅਤੇ 4 ਬਜ਼ੁਰਗਾਂ ਨੂੰ ਉਨ੍ਹਾਂ ਵਲੋਂ ਦਿੱਤੀਆ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ। ਇਨ੍ਹਾਂ ਵਿੱਚ ਸ੍ਰੀ ਸੁਰਿੰਦਰਪਾਲ ਅਬੀ, ਬਰਿੱਜ ਮੋਹਨ ਸਿੰਘ, ਸ਼ੁਸੀਲ ਕੁਮਾਰ ਤੇ ਮਹਿੰਦਰ ਪਾਲ ਸਿੰਘ ਸ਼ਾਮਿਲ ਹਨ। 

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸ੍ਰੀਮਤੀ ਸੰਤੋਸ਼ ਵਿਰਦੀ ਨੇ ਇਸ ਮੌਕੇ ਆਪਦੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋੜਵੰਦ 65 ਸਾਲ ਤੋਂ ਉੱਪਰ ਦੇ ਪੁਰਸ਼ ਅਤੇ 60 ਸਾਲ ਤੋਂ ਉੱਪਰ ਦੀਆਂ ਮਹਿਲਾਂ ਬਜ਼ੁਰਗਾਂ ਵਾਸਤੇ 750/- ਰੁਪਏ ਦੀ ਬੁਢਾਪਾ ਪੈਨਸ਼ਨ ਦਿੱਤੀ ਜਾ ਰਹੀ ਹੈ।ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਰਿਆਇਤੀ ਬੱਸ/ਰੇਲਵੇ ਪਾਸ ਵੀ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੈਨਟੀਨੈਸ ਅਤੇ ਵੈਲਫੇਅਰ ਆਫ਼ ਪੇਰਂੈਟਸ ਅਤੇ ਸੀਨੀਅਰ ਸਿਟੀਜ਼ਨ ਐਕਟ 2007 ਤਹਿਤ ਬਜ਼ੁਰਗਾਂ ਵਾਸਤੇ ਉਨ੍ਹਾਂ ਦੇ ਬਾਲਗ ਬੱਚਿਆਂ ਪਾਸੋਂ 10,000/- ਰੁਪਏ ਤਕ ਦੇ ਮਾਸਿਕ ਭੱਤੇ ਦਾ ਪ੍ਰਬੰਧ ਕੀਤਾ ਹੋਇਆ ਹੈ। ਜਿਸ ਲਈ ਡੀ.ਸੀ. ਜਾਂ ਐਸ.ਡੀ.ਐਮ. ਪਾਸ ਦਰਖਾਸਤ ਦਿੱਤੀ ਜਾ ਸਕਦੀ ਹੈ। ਜ਼ਿਲ੍ਹਾ ਸਿਹਤ ਅਫ਼ਸਰ, ਡਾ. ਕੁਲਦੀਪ ਰਾਏ ਨੇ ਇਸ ਮੌਕੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੇਰਵਾ ਦਿੰਦਿਆ ਦੱਸਿਆ ਕਿ 30 ਸਾਲ ਤੋਂ ਉੱਪਰ ਦੇ ਹਰਕੇ ਵਿਅਕਤੀ ਦਾ ਸਲਾਨਾ ਚੈੱਕਅੱਪ ਸਮੇਤ ਟੈਸਟ ਮੁਫ਼ਤ ਕਰਨ ਤੋਂ ਇਲਾਵਾ ਹਰੇਕ ਹਸਪਤਾਲ `ਚ ਸੀਨੀਅਰ ਸਿਟੀਜ਼ਨ ਲਈ ਵੱਖਰੀ ਲਾਈਨ ਦਾ ਪ੍ਰਬੰਧ ਕੀਤਾ ਹੋਇਆ ਹੈ। ਉਨ੍ਹਾਂ ਨੇ ਲੰਬੀ ਉਮਰ ਲਈ ਖੁਸ਼ ਰਹਿਣ ਦੀ ਸਲਾਹ ਦਿੱਤੀ। ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜੇ.ਡੀ. ਵਰਮਾ ਵਲੋਂ ਪ੍ਰਸ਼ਾਸਨ ਦੁਆਰਾ ਸੰਸਥਾ ਨੂੰ ਮੀਟਿੰਗ ਲਈ ਥਾਂ ਮੁਹੱਇਆ ਕਰਵਾਏ ਜਾਣ ਦਾ ਧੰਨਵਾਦ ਕਰਦਿਆਂ ਕੁਝ ਕੁ ਹੋਰ ਮੰਗਾਂ ਵੀ ਰੱਖੀਆਂ, ਜਿਨ੍ਹਾਂ `ਤੇ ਡਿਪਟੀ ਕਮਿਸ਼ਨਰ ਵਲੋਂ ਜਲਦੀ ਅਮਲ ਦਾ ਭਰੋਸਾ ਦਿਵਾਇਆ ਗਿਆ। ਹੋਰਨਾਂ ਤੋਂ ਇਲਾਵਾ ਆਈ.ਵੀ.ਵਾਈ. ਹਸਪਤਾਲ ਦੇ ਦਿਲ ਦੇ ਰੋਗਾਂ ਦੇ ਮਾਹਰ ਡਾ. ਸੰਜੇ ਕੁਮਾਰ ਗੁਪਤਾ, ਸੁਭਾਸ਼ ਅਰੋੜਾ, ਗੁਰਚਰਨ ਸ਼ਰਮਾ, ਸਤੀਸ਼ ਬਰੂਟਾ, ਦਰਸ਼ਨ ਦਰਦੀ ਆਦਿ ਨੇ ਵੀ ਸੰਬੋਧਨ ਕੀਤਾ। ਸਮਾਜਿਕ ਸੁਰੱਖਿਆ ਵਿਭਾਗ ਵਲੋਂ ਇਸ ਮੌਕੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ। 

 

Tags: Civil Surgeon SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD