Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਦਿਲ ਅਤੇ ਸੀਨੀਅਰ ਸਿਟੀਜ਼ਨ ਦਿਵਸ

Web Admin

Web Admin

5 Dariya News

ਮਾਨਸਾ , 01 Oct 2018

ਦਿਲ ਦੇ ਰੋਗਾਂ ਲਈ ਸਾਡੀ ਬਦਲ ਰਹੀ ਕਾਰਜਸੈਲੀ ਅਤੇ ਖਾਣ ਪੀਣ ਦਾ ਮੁੱਖ ਕਾਰਨ ਪੱਛਮੀ ਸੱਭਿਅਤਾ ਹੈ, ਕਿਉਕਿ ਭਾਰਤੀ ਲੋਕ ਖਾਣ ਪੀਣ ਪਹਿਨਣ ਵਿੱਚ ਨਕਲ ਕਰਨ ਦੀ ਕੋਸ਼ਿਸ਼ ਕਰਦੇ ਹਨ ਜਿਸ ਕਰਕੇ ਉਹ ਆਪਣੇ ਸ਼ਰੀਰ ਨੂੰ ਬਹੁਤ ਸਾਰੀਆਂ ਬਿਮਾਰੀਆਂ ਵਿੱਚ ਜਕੜ ਲੈਂਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਅੱਜ ਵਿਸ਼ਵ ਦਿਲ ਦਿਵਸ ਅਤੇ ਬਜੁਰਗ ਦਿਵਸ ਮੌਕੇ ਸਿਵਲ ਹਸਪਤਾਲ ਵਿਖੇ ਆਯੋਜਿਤ ਕੀਤੇ ਇਕ ਸਮਾਗਮ ਦੌਰਾਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਤੌਰ ਤੇ ਤੰਬਾਕੂ ਅਤੇ ਸ਼ਰਾਬ ਦਾ ਸੇਵਨ ਨਾਲ ਮੋਟਾਪਾ, ਸ਼ੂਗਰ ਰੋਗ, ਮਾਨਸਿਕ ਤਣਾਅ ਤੇ ਜ਼ਿਆਦਾ ਬਲੱਡ ਪ੍ਰੈਸ਼ਰ ਆਦਿ ਦਿਲ ਦੇ ਰੋਗ ਇਨ੍ਹਾਂ ਵਿੱਚੋ ਉਪਜਦੇ ਹਨ। ਜਿਸ ਤਰਾਂ ਰੋਗੀ ਨੂੰ ਅਚਾਨਕ ਦਿਲ ਦਾ ਦੌਰਾਂ ਪੈਦਾ ਹੈ ਤਾਂ ਉਸ ਦੀ ਛਾਤੀ ਦੇ ਵਿਚਕਾਰ ਦਰਦ ਹੁੰਦਾ ਹੈ, ਸਾਹ ਲੈਣ ਵਿੱਚ ਦਿੱਕਤ ਆਉਦੀ ਹੈ, ਪਸੀਨਾ ਆਉਣ ਲੱਗਦਾ ਹੈ। ਅਜਿਹੇ ਮੁੱਢਲੇ ਲੱਛਣਾਂ ਦੀ ਸੂਰਤ ਵਿੱਚ ਸਾਨੂੰ ਨੇੜੇ ਦੇ ਕਿਸੇ ਯੋਗਤਾ ਪ੍ਰਾਪਤ ਡਾਕਟਰ ਤੋਂ ਸਲਾਹ ਲੈਣੀ ਚਾਹੀਦੀ ਹੈ।ਜੇਕਰ ਡਾਕਟਰ ਉਸ ਹਾਲਤ ਵਿੱਚ ਸਾਨੁੰ ਇੱਕ ਜਾਂ ਦੋ ਗੋਲੀਆਂ ਪੱਕੇ ਤੌਰ ਤੇ ਖਾਣ ਦੀ ਸਲਾਹ ਦਿੰਦਾ ਹੈ ਤਾਂ ਸਾਨੂੰ ਡਾਕਟਰ ਦੀ ਸਲਾਹ ਨੂੰ ਅਣਗੋਲਿਆਂ ਨਹੀ ਕਰਨਾ ਚਾਹੀਦਾ।

ਉਨ੍ਹਾਂ ਦੱਸਿਆ ਕਿ ਸ਼ਰੀਰ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਾਨੂੰ ਆਪਣੇ ਖਾਣ ਪੀਣ ਦੇ ਤੌਰ ਤਰੀਕੇ ਨੂੰ ਬਿਲਕੁੱਲ ਹੀ ਸਾਦਾ ਕਰ ਦੇਣਾ ਚਾਹੀਦਾ ਹੈ। ਫਾਸਟ ਫੂਡ, ਸ਼ਰਾਬ, ਅਤੇ ਹੋਰ ਚਿਕਨਈ ਵਾਲੇ ਭੋਜਨ ਤੋਂ ਪਰਹੇਜ ਕਰਨਾ ਚਾਹੀਦਾ ਹੈ। ਆਪਣਾ ਸ਼ਰੀਰਿਕ ਭਾਰ ਕੰਟਰੋਲ ਵਿਚ ਰੱਖਣਾ ਚਾਹੀਦਾ ਹੈ। 40 ਸਾਲ ਦੀ ਉਮਰ ਤੋਂ ਬਾਅਦ ਹਰ ਵਿਅਕਤੀ ਨੂੰ ਨਮਕੀਨ ਅਤੇ ਮਿੱਠੇ ਦਾ ਸੇਵਨ ਘੱਟ ਕਰ ਦੇਣਾ ਚਾਹੀਦਾ ਹੈ।ਸੀਨੀਅਰ ਸਿਟੀਜ਼ਨ ਦਿਵਸ ਸਬੰਧੀ ਬੋਲਦਿਆਂ ਸੀਨੀਅਰ ਮੈਡੀਕਲ ਅਫ਼ਸਰ ਜਗਪਾਲਇੰਦਰ ਸਿੰਘ ਨੇ ਕਿਹਾ ਕਿ ਸਾਨੂੰ ਬਜੁਰਗਾਂ ਨੂੰ ਜਨਤਕ ਥਾਵਾਂ ਤੇ ਪੂਰਾ ਸਤਿਕਾਰ ਦੇਣਾ ਚਾਹੀਦਾ ਹੈ। ਬਜੁਰਗਾਂ ਲਈ ਸਾਨੂੰ ਘਰਾਂ ਵਿੱਚ ਪੌਸ਼ਟਿਕ ਅਤੇ ਨਰਮ ਖੁਰਾਕ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਪਰਿਵਾਰ ਵਿੱਚ ਖਾਣਾ ਖਾਣ ਸਮੇ ਸਭ ਤੋ ਪਹਿਲਾਂ ਸਾਨੂੰ ਖਾਣਾ ਬਜੁਰਗਾਂ ਨੂੰ ਪਰੋਸਨਾ ਚਾਹੀਦਾ ਹੈ। ਘਰ ਵਿੱਚ ਮਾਵਾਂ ਨੂੰ ਚਾਹੀਦਾ ਹੈ ਕਿ ਆਪਣੇ ਬੱਚਿਆ ਨੂੰ ਬਜੁਰਗਾਂ ਪ੍ਰਤੀ ਚੰਗੇ ਸੰਸਕਾਰ ਦੇਣ ਤਾਂ ਕਿ ਬਜੁਰਗਾਂ ਦਾ ਘਰ ਵਿੱਚ ਮਾਣ ਸਨਮਾਨ ਬਣਿਆ ਰਹੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਵਿੱਚ ਸੀਨੀਅਰ ਸਿਟੀਜ਼ਨ ਲਈ ਅਲੱਗ ਤੋ ਖਿੜਕੀ ਦਾ ਪ੍ਰਬੰਧ ਕੀਤਾ ਗਿਆ ਹੈ।ਜੇਕਰ ਫੇਰ ਵੀ ਕਿਸੇ ਬਜ਼ੁਰਗ ਨੂੰ ਪ੍ਰੇਸ਼ਾਨੀ ਆਉਦੀ ਹੈ ਤਾਂ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਮੌਕੇ ਜਿਲ੍ਹਾ ਸਿਹਤ ਅਫਸਰ ਡਾ. ਮਨੋਹਰ ਲਾਲ,ਜਿਲਾ ਪ੍ਰੋਗਰਾਮ ਮੈਨੇਜਰ ਸ੍ਰੀ ਅਵਤਾਰ ਸਿੰਘ, ਸ਼੍ਰੀ ਤੇਜਿੰਦਰਪਾਲ ਸ਼ਰਮਾ, ਕੁਲਦੀਪ ਸਿੰਘ, ਰੋਜਲੀਨ ਨਰਸਿੰਗ ਸਿਸਟਰ, ਅਤੇ ਸੁਖਮਿੰਦਰ ਸਿੰਘ ਜਿਲਾ ਮਾਸ ਮੀਡੀਆ ਅਫ਼ਸਰ ਮੌਜੂਦ ਸਨ।

 

Tags: Civil Surgeon Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD