Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਦਲਿਤ ਆਗੂ ਅਤੇ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੀ ਬਰਸੀ ਤੇ 09 ਅਕਤੂਬਰ, 2018 ਲਈ ਵਿਸ਼ੇਸ਼

ਬਾਬੂ ਮੰਗੂ ਰਾਮ ਮੂਗੋਵਾਲੀਆ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਤੋਂ ਬਾਅਦ ਉਹਨਾਂ ਨੇ ਦੇਸ਼ ਦੇ ਦਲਿਤਾਂ ਨੂੰ ਸਹੀ ਅਰਥਾਂ ਵਿੱਚ ਏਕੇ ਦੇ ਸੂਤਰ ਵਿੱਚ ਬੰਨਣ ਦਾ ਸੁਪਨਾ ਸੱਚ ਕਰ ਦਿਖਾਇਆ

5 Dariya News (ਕੁਲਦੀਪ ਚੰਦ)

ਨੰਗਲ , 09 Oct 2018

ਭਾਰਤ ਵਿੱਚ ਸਦੀਆਂ ਤੱਕ ਜਾਤ ਅਧਾਰਤ ਭੇਦਭਾਵ ਕਾਇਮ ਰਿਹਾ ਹੈ। ਇਸ ਜਾਤ ਅਧਾਰਤ ਵਿਤਕਰੇ ਖਿਲਾਫ ਸਮੇਂ ਸਮੇਂ ਤੇ ਕਈ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਰਹਿਵਰਾਂ ਨੇ ਅਵਾਜ਼ ਉਠਾਈ ਹੈ ਇਨ੍ਹਾਂ ਵਿੱਚ ਦਲਿਤ ਆਗੂ ਅਤੇ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਜਿਨ੍ਹਾਂ ਨੂੰ ਸਾਹਿਬ ਅਤੇ ਮਾਨਿਆਵਾਰ ਕਾਂਸ਼ੀ ਰਾਮ ਵੀ ਕਿਹਾ ਜਾਂਦਾ ਦਾ ਨਾਮ ਵੀ ਸ਼ਾਮਲ ਹੈ। ਬਾਬੂ ਕਾਂਸ਼ੀ ਰਾਮ ਦਾ ਜਨਮ 15 ਮਾਰਚ 1934 ਨੂੰ ਉਨ੍ਹਾਂ ਦੇ ਨਾਨਕੇ ਘਰ ਨੰਗਲ-ਚੰਡੀਗੜ੍ਹ ਮੁੱਖ ਮਾਰਗ ਤੇ ਬੂੰਗਾ ਸਾਹਿਬ ਕੋਲ ਪੈਂਦੇ ਪਿੰਡ ਪ੍ਰਿਥੀਪੁਰ ਵਿੱਚ ਹੋਇਆ। ਬਾਬੂ ਕਾਂਸ਼ੀ ਰਾਮ ਅਪਣੇ ਮਾਤਾ ਸਵਰਗੀ ਬਿਸ਼ਨ ਕੌਰ ਅਤੇ ਪਿਤਾ ਹਰੀ ਸਿੰਘ ਦੇ 7 ਬੱਚਿਆਂ ਵਿਚੋਂ ਸਭਤੋਂ ਵੱਡੇ ਸਨ। ਬਾਬੂ ਕਾਂਸ਼ੀ ਰਾਮ ਦਾ ਪਰਿਵਾਰ ਰੂਪਨਗਰ ਜਿਲ੍ਹੇ ਦੇ ਪਿੰਡ ਖੁਆਸਪੁਰਾ ਵਿੱਚ ਰਹਿੰਦਾ ਸੀ ਅਤੇ ਪਰਿਵਾਰ ਦੇ ਬਾਕੀ ਮੈਂਬਰਾਂ ਦੇ ਨਾਮ ਸਿੱਖ ਧਰਮ ਨਾਲ ਸਬੰਧਿਤ ਸਨ ਪ੍ਰੰਤੂ ਬਾਬੂ ਜੀ ਦਾ ਜਨਮ ਨਾਨਕੇ ਪਿੰਡ ਹੋਣ ਕਾਰਨ ਉਨ੍ਹਾਂ ਦਾ ਨਾਮ ਕਾਂਸ਼ੀ ਰਾਮ ਰੱਖਿਆ ਗਿਆ। ਆਪ ਦੇ ਨਾਨਾ ਦਾ ਨਾਮ ਸਾਹਿਬ ਦਿਤਾ ਸੀ ਅਤੇ ਨਾਨੀ ਦਾ ਨਾਮ ਪ੍ਰਸਿੰਨੀ ਦੇਵੀ ਸੀ। ਕੋਈ ਵੀ ਮਾਮਾ ਨਾਂ ਹੋਣ ਕਾਰਨ ਆਪ ਦਾ ਅਪਣੀ ਨਾਨੀ ਨਾਲ ਬਹੁਤ ਗੂੜ੍ਹਾ ਪਿਆਰ ਸੀ ਜਿਸ ਕਰਕੇ ਅਕਸਰ ਨਾਨਕੇ ਪਿੰਡ ਜਾਂਦੇ ਰਹਿੰਦੇ ਸਨ। ਨਾਨਕੇ ਪਿੰਡ ਨਾਲ ਪਿਆਰ ਕਾਰਨ ਹੀ ਆਪਣਾ ਮਕਾਨ ਵੀ ਨਾਨਕੇ ਪਿੰਡ ਵਿੱਚ ਹੀ ਬਣਾਇਆ ਸੀ। ਆਪ ਰਵਿਦਾਸੀਆ ਜਾਤ ਨਾਲ ਸਬੰਧ ਰੱਖਦੇ ਸਨ ਜੋਕਿ ਕਈ ਹੋਰ ਜਾਤਾਂ ਵਾਂਗ ਹੀ ਸਦੀਆਂ ਤੋਂ ਅਛੂਤ ਰਹੀ ਹੈ ਅਤੇ ਕਈ ਦੂਜੇ ਵਰਗਾਂ ਦੇ ਲੋਕ ਇਸ ਵਰਗ ਦੇ ਲੋਕਾਂ ਨੂੰ ਛੂਹਣਾ ਵੀ ਪਾਪ ਮੰਨਦੇ ਸਨ ਅਤੇ ਆਪ ਨੇ ਕਰੋੜਾਂ ਅਛੂਤਾਂ ਵਾਂਗ ਇਸ ਗੈਰ ਮਨੁਖੀ ਵਿਤਕਰੇ ਨੂੰ ਅਪਣੇ ਅੱਖੀਂ ਵੇਖਿਆਂ ਅਤੇ ਕਈ ਵਾਰ ਆਪ ਹੰਢਾਇਆ। ਆਪ ਨੇ ਮੁਢਲੀ ਪੜਾਈ ਪਿੰਡ ਮਲਿਕਪੁਰ ਦੇ ਸਰਕਾਰੀ ਸਕੂਲ ਅਤੇ ਇਸਲਾਮਿਕ ਸਕੂਲ ਰੋਪੜ੍ਹ ਤੋਂ ਲੈਣ ਉਪਰੰਤ ਸਰਕਾਰੀ ਕਾਲਜ ਰੋਪੜ੍ਹ ਤੋਂ 1956 ਵਿੱਚ ਵਿਗਿਆਨ ਵਿੱਚ ਗ੍ਰੈਜੂਏਸਨ ਕੀਤੀ। ਇਸ ਦੌਰਾਨ ਆਪਦੀ ਮੰਗਣੀ ਇੱਕ ਕਾਂਗਰਸੀ ਵਿਧਾਇਕ ਦੀ ਲੜਕੀ ਨਾਲ ਹੋ ਚੁੱਕੀ ਸੀ ਪਰ ਆਪ ਨੇ ਵਿਆਹ ਕਰਵਾਉਣ ਤੋਂ ਮਨ੍ਹਾਂ ਹੀ ਕਰ ਦਿਤਾ ਅਤੇ ਪੂਰੀ ਉਮਰ ਵਿਆਹ ਨਹੀਂ ਕਰਵਾਇਆ। 1957 ਵਿੱਚ ਆਪ ਨੇ ਸਰਵੇ ਆਫ ਇੰਡੀਆ ਦੀ ਪ੍ਰੀਖਿੱਆ ਪਾਸ ਕੀਤੀ ਅਤੇ ਸਿਖਲਾਈ ਲਈ ਦੇਹਰਾਦੂਨ ਚੱਲੇ ਗਏ। ਸਿਖਲਾਈ ਦੌਰਾਨ ਸਮੂਹ ਸਿਖਿੱਆਰਥੀਆਂ ਨੂੰ ਬਾਂਡ ਭਰਨ ਲਈ ਕਿਹਾ ਗਿਆ ਜਿਸ ਅਨੁਸਾਰ ਇੱਕ ਨਿਸ਼ਚਿੱਤ ਸਮੇਂ ਲਈ ਸਰਵੇ ਆਫ ਇੰਡੀਆ ਵਿੱਚ ਨੌਕਰੀ ਕਰਨਾ ਜਰੂਰੀ ਸੀ। ਆਪਨੇ ਇਹ ਬਾਂਡ ਭਰਨ ਤੋਂ ਮਨ੍ਹਾਂ ਕਰ ਦਿੱਤਾ ਅਤੇ ਸਿਖਲਾਈ ਛੱਡਕੇ ਵਾਪਸ ਆ ਗਏ। ਇਸਤੋਂ 1958 ਵਿੱਚ ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ ਆਰਗੇਨਾਇਜ਼ੇਸ਼ਨ ਵਿੱਚ ਬਤੌਰ ਸਹਾਇਕ ਵਿਗਆਿਨੀ ਦੀ ਨੌਕਰੀ ਸ਼ੁਰੂ ਕੀਤੀ। ਆਪਨੇ 1965 ਵਿੱਚ ਅਪਣੇ ਅਦਾਰੇ ਵਿੱਚ ਇੱਕ ਹੋਰ ਸਟਾਫ ਮੈਂਬਰ ਦੀਨਾ ਭਾਨਾ ਜੋਕਿ ਅਛੂਤ ਸੀ ਦੇ ਨਾਲ ਡਾਕਟਰ ਅੰਬੇਡਕਰ ਅਤੇ ਮਹਾਤਮਾ ਬੁੱਧ ਦੇ ਜਨਮ ਦਿਵਸ ਸਬੰਧੀ ਛੁੱਟੀਆਂ ਰੱਦ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਸੰਘਰਸ ਕਰਕੇ ਤੇ ਲੰਬੀ ਲੜਾਈ ਲੜਕੇ  ਬੰਦ ਕੀਤੀਆਂ ਗਈਆਂ ਛੁੱਟੀਆਂ ਮੁੜ੍ਹ ਸ਼ੁਰੂ ਕਰਵਾਈਆਂ। 

ਬਾਬੂ ਜੀ ਨੇ ਇਸਤੋਂ ਬਾਦ 1971 ਵਿੱਚ ਨੌਕਰੀ ਤੋਂ ਤਿਆਗ ਪੱਤਰ ਦੇ ਦਿਤਾ। ਆਦਿ ਧਰਮ ਲਹਿਰ ਦੇ ਆਗੂ ਅਤੇ ਸੰਸਥਾਪਕ ਬਾਬੂ ਮੰਗੂ ਰਾਮ ਮੂਗੋਵਾਲੀਆ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਤੋਂ ਬਾਅਦ ਉਹਨਾਂ ਨੇ ਦੇਸ਼ ਦੇ ਦਲਿਤਾਂ ਨੂੰ ਸਹੀ ਅਰਥਾਂ ਵਿੱਚ ਏਕੇ ਦੇ ਸੂਤਰ ਵਿੱਚ ਬੰਨਣ ਦਾ ਸੁਪਨਾ ਸੱਚ ਕਰ ਦਿਖਾਇਆ। ਇਸਤੋਂ ਬਾਦ ਆਪਨੇ ਸਾਰਾ ਜੀਵਨ ਸਮਾਜ ਦੇ ਲਿਤਾੜ੍ਹੇ ਵਰਗਾਂ ਦੀ ਭਲਾਈ ਲਈ ਲਗਾ ਦਿਤਾ। ਆਪ ਨੇ ਮੋਜੂਦਾ ਦਲਿਤ ਲੀਡਰਸ਼ਿਪ ਨੂੰ ਨਕਾਰਦਿਆਂ ਕਿਹਾ ਕਿ ਪੂਨਾ ਪੈਕਟ ਨੇ ਸਿਰਫ ਚਮਚੇ ਹੀ ਪੈਦਾ ਕੀਤੇ ਹਨ। ਉਹ ਅਕਸਰ ਕਹਿੰਦੇ ਸਨ ਕਿ ਇਸ ਸਮਝੋਤੇ ਕਾਰਨ ਕਮਿਊਨਲ ਐਵਾਰਡ ਦੁਆਰਾ ਦਲਿਤਾਂ ਨੂੰ ਮਿਲੇ ਵੱਖਰੇ ਵੋਟ ਦੇ ਅਧਿਕਾਰ ਤੋਂ ਸਦੀਆਂ ਤੋਂ ਲਿਤਾੜੇ ਵਰਗਾਂ ਨੂੰ ਬਾਂਝੇ ਰਹਿਣਾ ਪਿਆ ਹੈ। ਆਪ ਨੇ ਇਸ ਸਬੰਧੀ ਅਪਣੀ ਕਿਤਾਬ ਚੱਮਚਾ ਯੁੱਗ ਵਿੱਚ ਵਿਸਥਾਰ ਵਿੱਚ ਵਰਣਨ ਕੀਤਾ ਹੈ। ਆਪ ਨੇ ਸਮਾਜਿਕ-ਰਾਜਨੀਤਿਕ ਜਾਗਰੂਕਤਾ ਪੈਦਾ ਕਰਨ ਲਈ ਅਪਣੇ ਸਾਥੀਆਂ ਨਾਲ ਸਾਇਕਲ ਯਾਤਰਾ ਕੀਤੀ। 06 ਦਸੰਬਰ, 1978 ਨੂੰ ਬੈਕਵਰਡ ਐਂਡ ਮਾਇਨਾਰਟੀਜ਼ ਕਮਿਊਨਿਟੀ ਇੰਪਲਾਇਜ਼ ਫੈਡਰੇਸ਼ਨ ਬਾਮਸੇਫ ਨਾਮ ਦਾ ਕਰਮਚਾਰੀ ਸੰਗਠਨ ਬਣਾਇਆ ਅਤੇ 6 ਦਸੰਬਰ 1981 ਨੂੰ ਦਲਿਤ ਸ਼ੋਸ਼ਿਤ ਸਮਾਜ ਸੰਘਰਸ਼ ਸਮਿਤੀ ਡੀ ਐਸ-4 ਨਾਮ ਦਾ ਸਮਾਜਿਕ ਸੰਗਠਨ ਤਿਆਰ ਕੀਤਾ ਅਤੇ 14 ਅਪ੍ਰੈਲ 1984 ਨੂੰ ਰਾਜਨੀਤਿਕ ਪਾਰਟੀ ਬਹੁਜਨ ਸਮਾਜ ਪਾਰਟੀ (ਬੀ ਐਸ ਪੀ) ਬਣਾ ਦਿਤੀ ਅਤੇ ਕਰੋੜ੍ਹਾਂ ਦਲਿਤਾਂ ਦਾ ਸੁਪਨਾ ਪੂਰਾ ਕਰਨ ਲਈ ਦੇਸ਼ ਦੀ ਸੱਤਾ ਤੇ ਕਾਬਜ ਹੋਣ ਦਾ ਐਲਾਨ ਕਰ ਦਿਤਾ ਅਤੇ 6000 ਜਾਤਾਂ ਨੂੰ ਇੱਕ ਪਲੇਟਫਾਰਮ ਤੇ ਲਿਆਉਣ ਅਤੇ 85 ਫਿਸਦੀ ਵਰਗ ਦੇ ਲੋਕਾਂ ਨੂੰ ਬਹੁਜ਼ਨ ਸਮਝਣ ਦੇ ਤਜ਼ਰਬੇ ਨਾਲ ਬੀ ਐਸ ਪੀ ਰਾਸ਼ਟਰੀ ਪਾਰਟੀ ਬਣ ਗਈ ਅਤੇ ਪਿਛਲੇ ਕਈ ਸਾਲਾਂ ਤੋਂ ਚਲਦੀਆਂ ਰਾਜਨੀਤਿਕ ਪਾਰਟੀਆਂ ਨੂੰ ਪਿੱਛੇ ਛੱਡਕੇ ਤੀਜੇ ਨੰਬਰ ਤੇ ਪਹੁੰਚ ਗਈ। 1989 ਦੀਆਂ ਲੋਕ ਸਭਾ ਚੋਣਾਂ ਵਿੱਚ ਬੀ ਐਸ ਪੀ ਨੇ ਦੇਸ਼ ਵਿੱਚ 2.07 ਫਿਸਦੀ ਵੋਟਾਂ ਪ੍ਰਾਪਤ ਕੀਤੀਆਂ ਅਤੇ 3 ਲੋਕ ਸਭਾ ਮੈਂਬਰ ਬਣੇ। 1992 ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ ਇੱਕ ਵੱਡੀ ਰਾਜਨੀਤਿਕ ਪਾਰਟੀ ਵਜੋਂ ਸਾਹਮਣੇ ਆਈ ਜਿਸ ਵਿੱਚ 9 ਵਿਧਾਇਕ ਚੁਣੇ ਗਏ ਅਤੇ ਪੰਜਾਬ ਵਿੱਚ ਮੁੱਖ ਵਿਰੋਧੀ ਪਾਰਟੀ ਬਣੀ। 1993 ਵਿੱਚ ਦੇਸ਼ ਦੀ ਰਾਜਨੀਤੀ ਦਾ ਗੜ੍ਹ ਰਹਿਣ ਵਾਲੇ ਉਤੱਰ ਪ੍ਰਦੇਸ਼ ਵਿੱਚ ਬੀ ਐਸ ਪੀ ਨੇ 67 ਵਿਧਾਇਕ ਬਣਾਕੇ ਵੱਡੀ ਜਿੱਤ ਹਾਸਲ ਕੀਤੀ। ਆਪ ਦੋ ਵਾਰ 1991 ਅਤੇ 1996 ਵਿੱਚ ਲੋਕ ਸਭਾ ਮੈਂਬਰ ਚੁਣੇ ਗਏ। ਦੱਸਣਯੋਗ ਹੈ ਕਿ 1996  ਵਿੱਚ ਪੰਜਾਬ ਦੇ ਜਿਸ ਲੋਕ ਸਭਾ ਹਲਕੇ ਹੁਸ਼ਿਆਰਪੁਰ ਤੋਂ ਆਪ ਲੋਕ ਸਭਾ ਮੈਂਬਰ ਬਣੇ ਇਸੇ ਹਲਕੇ ਤੋਂ 50 ਸਾਲ ਪਹਿਲਾਂ ਆਦਿ ਧਰਮ ਮੁਹਿੰਮ ਦੇ ਮੋਢੀ ਬਾਬੂ ਮੰਗੂ ਰਾਮ ਮੂਗੋਵਾਲੀਆ ਵਿਧਾਇਕ ਬਣੇ ਸਨ। 

18 ਫਰਵਰੀ 2001 ਨੂੰ ਆਦਿ ਧਰਮ ਦੀ ਸਥਾਪਨਾ ਦੇ 75 ਸਾਲ ਹੋਣ ਤੇ ਬਹੁਜਨ ਸਮਾਜ ਪਾਰਟੀ ਵਲੋਂ ਹੁਸ਼ਿਆਰਪੁਰ ਵਿੱਚ ਇੱਕ ਵਿਸ਼ਾਲ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਆਪ ਨੇ ਆਦਿ ਧਰਮ ਮੁਹਿੰਮ ਦੇ ਸਿਧਾਂਤਾਂ ਤੇ ਚੱਲਣ ਦਾ ਸੁਨੇਹਾ ਦਿਤਾ। 1998 ਵਿੱਚ ਐਲਾਨ ਕੀਤਾ ਕਿ ਉਹ ਉਦੋਂ ਤੱਕ ਆਪ ਚੋਣ ਨਹੀਂ ਲੜਣਗੇ ਜਦੋਂ ਤੱਕ ਲੋਕ ਸਭਾ ਵਿੱਚ ਘਟੋ ਘੱਟ 100 ਮੈਂਬਰ ਜਿੱਤਕੇ ਨਹੀਂ ਜਾਂਦੇ ਤਾਂ ਜੋ ਦੇਸ਼ ਦੀ ਸੱਤਾ ਦੀ ਚਾਬੀ ਦਲਿਤਾਂ ਦੇ ਹੱਥਾਂ ਵਿੱਚ ਆ ਸਕੇ। ਉਸਤੋਂ ਬਾਦ ਬਹੁਜਨ ਸਮਾਜ ਪਾਰਟੀ ਬੇਸੱਕ ਪੰਜਾਬ ਵਿੱਚ ਪੂਰੀ ਤਰਾਂ ਕਾਮਯਾਬ ਨਹੀਂ ਹੋ ਸਕੀ ਪਰ ਉਤੱਰ ਪ੍ਰਦੇਸ਼ ਵਿੱਚ ਬੀ ਐਸ ਪੀ ਨੇ ਕਈ ਵਾਰ ਸਰਕਾਰ ਬਣਾਈ। ਆਪ ਸ਼ੂਗਰ ਦੀ ਬਿਮਾਰੀ ਤੋਂ ਪੀੜ੍ਹਿਤ ਸਨ ਅਤੇ ਆਪ ਨੂੰ 1994 ਵਿੱਚ ਦਿਲ ਦਾ ਦੌਰਾ ਪੈ ਗਿਆ। 2003 ਵਿੱਚ ਆਪ ਦੀ ਹਾਲਤ ਹੋਰ ਖਰਾਬ ਹੋ ਗਈ ਅਤੇ 2004 ਤੋਂ ਬਾਦ ਆਪ ਨੇ ਹਰ ਤਰਾਂ ਦੇ ਜਨਤਕ ਪ੍ਰੋਗਰਾਮਾਂ ਵਿੱਚ ਜਾਣਾ ਬੰਦ ਕਰ ਦਿਤਾ। ਅੰਤ ਬਾਬੂ ਜੀ ਲੰਬੀ ਬਿਮਾਰੀ ਬਾਦ ਅੱਜ ਦੇ ਦਿਨ ਮਿਤੀ 09 ਅਕਤੂਬਰ 2006 ਨੂੰ ਸਦੀਵੀ ਵਿਛੋੜਾ ਦੇ ਗਏ। ਆਪ ਬੇਸ਼ੱਕ ਬਹੁਜਨ ਸਮਾਜ ਪਾਰਟੀ ਨਾਲ ਹੀ ਜੁੜ੍ਹੇ ਰਹੇ ਪਰੰਤੂ ਹੁਣ ਉਨ੍ਹਾਂ ਨੂੰ ਹਰ ਰਾਜਨੀਤਿਕ ਪਾਰਟੀ ਪੂਰਾ ਮਾਣ ਸਨਮਾਨ ਦਿੰਦੀ ਹੈ। ਬਾਬੂ ਕਾਂਸ਼ੀ ਰਾਮ ਦੇ ਪਰਿਵਾਰ ਵਲੋਂ ਬਾਬੂ ਕਾਂਸ਼ੀ ਰਾਮ ਮੈਮੋਰੀਅਲ ਟਰੱਸਟ ਬਣਾਇਆ ਗਿਆ ਹੈ ਜਿਸ ਵਲੋਂ ਬਾਬੂ ਜੀ ਦੀ ਯਾਦ ਵਿੱਚ ਉਨ੍ਹਾ ਦੇ ਨਾਨਕੇ ਪਿੰਡ ਪ੍ਰਿਥੀਪੁਰ ਬੂੰਗਾ ਵਿੱਚ ਬਾਬੂ ਕਾਂਸ਼ੀ ਰਾਮ ਨਾਲ ਜੁੜ੍ਹੀਆਂ ਵਸਤਾਂ ਦੀ ਇੱਕ ਲਾਇਬ੍ਰੇਬੀ ਤਿਆਰ ਕੀਤੀ ਗਈ ਹੈ। ਇਸਦਾ ਨੀਂਹ ਪੱਥਰ ਉਤੱਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਮੋਜੂਦਾ ਬੀ ਐਸ ਪੀ ਸੁਪਰੀਮੋ ਕੁਮਾਰੀ ਮਾਇਆਵਤੀ ਨੇ 01 ਅਗਸਤ, 1997 ਨੂੰ ਰੱਖਿਆ ਸੀ ਅਤੇ ਇਸਦਾ ਉਦਘਾਟਨ ਬਾਬੂ ਜੀ ਦੇ ਜਨਮ ਦਿਵਸ ਤੇ 15 ਮਾਰਚ, 2013 ਨੂੰ ਪੀ ਐਲ ਪੂਨੀਆ ਸਾਬਕਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤਿ ਆਯੋਗ ਨੇ ਕੀਤਾ ਸੀ। ਇਸ ਮੋਕੇ ਕਰਵਾਏ ਗਏ ਸਮਾਗਮ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਬਲਵੰਤ ਸਿੰਘ ਰਾਮੂਵਾਲੀਆ, ਸ਼ਮਸ਼ੇਰ ਸਿੰਘ ਦੂਲੋ, ਰਾਣਾ ਕੇ ਪੀ ਸਿੰਘ, ਪਵਨ ਕੁਮਾਰ ਟੀਨੂੰ, ਸ਼ਿੰਗਾਰਾ ਰਾਮ ਸਹੂੰਗੜਾ ਆਦਿ ਹਾਜਰ ਸਨ। ਆਪ ਬੇਸ਼ੱਕ ਬਹੁਜਨ ਸਮਾਜ ਪਾਰਟੀ ਨਾਲ ਹੀ ਜੁੜ੍ਹੇ ਰਹੇ ਪਰੰਤੂ ਹੁਣ ਉਨ੍ਹਾਂ ਨੂੰ ਹਰ ਰਾਜਨੀਤਿਕ ਪਾਰਟੀ ਪੂਰਾ ਮਾਣ ਸਨਮਾਨ ਦਿੰਦੀ ਹੈ ਅਤੇ ਉਨ੍ਹਾਂ ਵਲੋਂ ਕੀਤੇ ਗਏ ਸਮਾਜਿਕ ਰਾਜਨੀਤਿਕ ਕੰਮਾਂ ਅਤੇ ਅੰਦੋਲਨਾਂ ਤੋਂ ਸੇਧ ਲੈਂਦੇ ਹਨ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ, ਆਰ ਪੀ ਆਈ ਆਗੂ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਪੋਤੇ ਪ੍ਰਕਾਸ਼ ਅੰਬੇਡਕਰ, ਭਾਰਤੀ ਸ਼ੋਸ਼ਿਤ ਸਮਾਜ ਸੰਘਰਸ਼ ਸੰਗਠਨ ਦੇ ਆਗੂ ਜਸਵਿੰਦਰ ਕੌਰ, ਹਰਨੇਕ ਸਿੰਘ, ਕੁਲਦੀਪ ਚੰਦ, ਪਰਮਿੰਦਰ ਪਾਲ, ਕ੍ਰਿਪਾਲ ਸਿੰਘ, ਜੇਮਜ਼ ਰਾਇਲ, ਤ੍ਰਿਲੋਕੀ ਨਾਥ, ਰਾਕੇਸ਼ ਕੁਮਾਰ ਅਪਣੇ ਹੋਰ ਸਾਥੀਆਂ ਨਾਲ ਇਸ ਸਥਾਨ ਤੇ ਵਿਸ਼ੇਸ਼ ਤੋਰ ਤੇ ਪਹੁੰਚ ਚੁੱਕੇ ਹਨ। ਦੇਸ਼ ਵਿੱਚ ਦਲਿਤ ਰਾਜਨੀਤੀ ਦਾ ਧੁਰਾ ਰਹੇ ਸਵਰਗੀ ਬਾਬੂ ਕਾਂਸ਼ੀ ਰਾਮ ਦਾ ਨਾਮ ਰਹਿੰਦੀ ਦੁਨੀਆਂ ਤੱਕ ਲੋਕਾਂ ਦੇ ਦਿਲਾਂ ਵਿੱਚ ਵਸਿਆ ਰਹੇਗਾ। 

 

Tags: Article

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD