Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਿਰਧ ਆਸ਼ਰਮ ਵਿਚ ਰਹਿੰਦੇ ਬੁਜ਼ਰਗਾਂ ਦੀ ਜਾਂਚ ਲਈ ਹਰ ਮਹੀਨੇ ਮੈਡੀਕਲ ਕੈਂਪ ਲਗਾਇਆ ਜਾਵੇਗਾ: ਪਰਦੀਪ ਕੁਮਾਰ ਸੱਭਰਵਾਲ

ਸੀਨੀਅਰ ਸਿਟੀਜਨ ਐਕਟ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ

Web Admin

Web Admin

5 Dariya News

ਤਰਨ ਤਾਰਨ , 01 Oct 2018

Last updated on: Oct 01, 2018, 00:00 IST

ਭਾਈ ਵੀਰ ਸਿੰਘ ਬਿਰਧ ਆਸ਼ਰਮ ਘਰ ਵਿਚ ਅੱਜ ਅੰਤਰਰਾਸ਼ਟਰੀ ਬੁਜ਼ਰਗ ਦਿਵਸ ਮਨਾਇਆ ਗਿਆ ਜਿਸ ਵਿਚ ਉਚੇਚੇ ਤੌਰ ਤੇ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਡਾ. ਸਮਸ਼ੇਰ ਸਿੰਘ ਪਹੁੰਚੇ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਬੁਜ਼ਰਗਾਂ ਕੋਲੋ ਆਸ਼ਰੀਵਾਦ ਲੈਣ ਦਾ ਮੌਕਾਂ ਮਿਲਿਆ ਹੈ ਅਤੇ ਭਾਈ ਵੀਰ ਸਿੰਘ ਬਿਰਧ ਆਸ਼ਰਮ 1959 ਵਿਚ ਸ਼ੁਰੂ ਹੋਇਆ ਸੀ । ਉਹਨਾਂ ਦੱਸਿਆ ਕਿ ਇਸ ਆਸ਼ਰਮ ਵਿਚ ਰਹਿੰਦੇ ਬੁਜ਼ਰਗਾਂ ਸਾਂਭ ਸੰਭਾਲ ਅਤੇ ਉਹਨਾਂ ਦੀਆਂ ਜ਼ਰੂਰਤਾ ਦਾ ਧਿਆਨ, ਚੰਗੀ ਖੁਰਾਕ, ਦਵਾਈਆਂ, ਬਿਸਤਰੇ ਆਦਿ ਦੀ ਸਹੂਲਤ ਬਿਨਾਂ ਕਿਸੇ ਭੇਦ ਭਾਵ ਦੇ ਦਿੱਤੀ ਜਾਂਦੀ ਹੈ । ਉਹਨਾਂ ਦੱਸਿਆ ਕਿ ਇਸ ਆਸ਼ਰਮ ਵਿਚ ਗੁਰਦੁਆਰਾ ਸਾਹਿਬ, 100 ਕਮਰੇ, ਕਿਚਨ, ਡਰਾਇੰਗ ਹਾਲ ਆਦਿ ਦੀਆਂ ਸਹੂਲਤਾਂ ਹਨ । ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਰਧ ਆਸ਼ਰਮ ਵਿਚ ਰਹਿੰਦੇ ਬੁਜ਼ਰਗਾਂ ਦੀਆਂ ਪੈਨਸ਼ਨਾਂ ਲਗਾਉਣ ਲਈ ਵਿਸ਼ੇਸ ਕੈਂਪ ਬਿਰਧ ਆਸ਼ਰਮ ਵਿਚ ਹੀ ਲਗਾਇਆ ਗਿਆ ਹੈ ਅਤੇ ਹਰ ਮਹੀਨੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਲਗਾਇਆ ਜਾਵੇਗਾ । ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਸੀਨੀਅਰ ਸਿਟੀਜਨ ਐਕਟ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਬੁਜ਼ਰਗਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ । ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਆਪਣੇ ਬੁਜ਼ਰਗ ਮਾਤਾ ਪਿਤਾ ਨਾਲ ਝਗੜਾ ਕਰੇਗਾ ਤਾਂ ਸ਼ਿਕਾਇਤ ਮਿਲਣ ਤੇ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । 

 

Tags: DC Tarntaran , Civil Surgeon Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD