Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਜ਼ਿਲ੍ਹਾ ਲੁਧਿਆਣਾ ਵਿੱਚ ਗਾਂਧੀ ਜੈਯੰਤੀ ਮੌਕੇ ਥਾਂ-ਥਾਂ ਸ਼ਾਂਤੀ ਮਾਰਚਾਂ ਦਾ ਆਯੋਜਨ

ਮਹਾਤਮਾ ਗਾਂਧੀ ਦਾ ਅਹਿੰਸਾ, ਸੱਚਾਈ ਤੇ ਸ਼ਾਂਤੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਲੋੜ- ਰਵਨੀਤ ਸਿੰਘ ਬਿੱਟੂ

Web Admin

Web Admin

5 Dariya News

ਲੁਧਿਆਣਾ , 02 Oct 2018

Last updated on: Oct 02, 2018, 00:00 IST

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ 'ਤੇ ਸ਼ਾਂਤੀ ਮਾਰਚਾਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਹਜ਼ਾਰਾਂ ਲੋਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸਥਾਨਕ ਗੁਰੂ ਨਾਨਕ ਸਟੇਡੀਅਮ ਤੋਂ ਸ਼ਾਂਤੀ ਮਾਰਚ ਦੀ ਸ਼ੁਰੂਆਤ ਲੋਕ ਸਭਾ ਮੈਂਬਰ  ਰਵਨੀਤ ਸਿੰਘ ਬਿੱਟੂ ਨੇ ਕਰਵਾਈ, ਜਦਕਿ ਉਨ੍ਹਾਂ ਨਾਲ ਰਾਕੇਸ਼ ਪਾਂਡੇ, ਸੁਰਿੰਦਰ ਕੁਮਾਰ ਡਾਬਰ, ਸੰਜੇ ਤਲਵਾੜ (ਸਾਰੇ ਵਿਧਾਇਕ), ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ,  ਅਮਰਜੀਤ ਸਿੰਘ ਬੈਂਸ ਅਤੇ ਦਮਨਜੀਤ ਸਿੰਘ ਮਾਨ (ਦੋਵੇਂ ਐੱਸ. ਡੀ. ਐੱਮ.), ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ। ਸ਼ਾਂਤੀ ਮਾਰਚ ਸ਼ੁਰੂ ਹੋਣ ਤੋਂ ਪਹਿਲਾਂ ਸੰਖੇਪ ਸੰਬੋਧਨ ਕਰਦਿਆਂ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਸਾਨੂੰ ਅਹਿੰਸਾ ਅਤੇ ਸੱਚਾਈ ਦੇ ਰਸਤੇ 'ਤੇ ਚੱਲਦਿਆਂ ਸ਼ਾਂਤੀ ਅਤੇ ਸਦਭਾਵਨਾ ਲਈ ਨਿਰਸਵਾਰਥ ਕੰਮ ਕਰਨ ਬਾਰੇ ਕਿਹਾ ਹੈ। ਅੱਜ ਲੋੜ ਹੈ ਕਿ ਉਨ੍ਹਾਂ ਦੇ ਇਸ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਅਤੇ ਰਾਸ਼ਟਰ ਨਿਰਮਾਣ ਵਿੱਚ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। 

ਇਹ ਸ਼ਾਂਤੀ ਮਾਰਚ ਸਟੇਡੀਅਮ ਤੋਂ ਸ਼ੁਰੂ ਹੋ ਕੇ ਫੁਹਾਰਾ ਚੌਕ, ਕਾਲਜ ਰੋਡ, ਨਹਿਰੂ ਰੋਜ਼ ਗਾਰਡਨ, ਪੁਲਿਸ ਲਾਈਨ, ਸਮਿੱਟਰੀ ਰੋਡ, ਫੁਹਾਰਾ ਚੌਕ ਹੁੰਦਾ ਹੋਇਆ ਵਾਪਸ ਸਟੇਡੀਅਮ ਵਿਖੇ ਸਮਾਪਤ ਹੋਇਆ।ਲੁਧਿਆਣਾ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਵਿੱਚ ਵੀ ਅਜਿਹੇ ਸ਼ਾਂਤੀ ਮਾਰਚ ਆਯੋਜਿਤ ਕੀਤੇ ਗਏ। ਜਗਰਾਂਉ ਵਿਖੇ ਸ਼ਾਂਤੀ ਮਾਰਚ ਸਵੇਰੇ ਨਵੀਂ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਨਾਨਕਸਰ ਵੱਲ ਨੂੰ ਜਾਂਦਿਆਂ ਮੁੱਖ ਸੜਕ ਤੋਂ ਵਾਪਸ ਨਵੀਂ ਦਾਣਾ ਮੰਡੀ ਵਿਖੇ ਸਮਾਪਤ ਹੋਇਆ। ਖੰਨਾ ਵਿਖੇ ਸ਼ਾਂਤੀ ਮਾਰਚ ਐੱਸ. ਡੀ. ਐÎਮ. ਦਫ਼ਤਰ ਖੰਨਾ ਤੋਂ ਸ਼ੁਰੂ ਹੋ ਕੇ ਸ਼ਹਿਰ ਦਾ ਚੱਕਰ ਲਗਾਉਣ ਉਪਰੰਤ ਮੁੜ ਦਫ਼ਤਰ ਵਿਖੇ, ਸਬ ਡਵੀਜ਼ਨ ਪਾਇਲ ਦਾ ਸ਼ਾਂਤੀ ਮਾਰਚ ਪਿੰਡ ਕੱਦੋਂ ਤੋਂ ਸ਼ੁਰੂ ਹੋ ਕੇ ਪਿੰਡ ਕੋਟਲੀ ਹੁੰਦਾ ਹੋਇਆ ਪਾਇਲ ਵਿਖੇ, ਸਬ ਡਵੀਜ਼ਨ ਸਮਰਾਲਾ ਵਿਖੇ ਸ਼ਾਂਤੀ ਮਾਰਚ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਤੋਂ ਸ਼ੁਰੂ ਹੋ ਕੇ ਸ਼ਹਿਰ ਦਾ ਚੱਕ ਲਗਾਉਣ ਉਪਰੰਤ ਸਕੂਲ ਵਿਖੇ ਹੀ, ਸਬ ਡਵੀਜ਼ਨ ਰਾਏਕੋਟ ਵਿੱਚ ਸ਼ਾਂਤੀ ਮਾਰਚ ਐੱਸ. ਜੀ. ਸੀ. ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਤੋਂ ਸ਼ੁਰੂ ਹੋ ਕੇ ਹਰੀ ਸਿੰਘ ਨਲੂਆ ਚੌਕ, ਨਗਰ ਕੌਂਸਲ ਦਫ਼ਤਰ, ਮਲੇਰਕੋਟਲਾ ਸੜਕ, ਹਰੀ ਸਿੰਘ ਨਲੂਆ ਚੌਕ ਹੁੰਦਾ ਹੋਇਆ ਐੱਸ. ਜੀ. ਸੀ. ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਸਮਾਪਤ ਹੋਇਆ। 

 

Tags: Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD