Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਅਕਾਲੀ ਦਲ ਦਾ ਐਸ.ਸੀ ਵਿੰਗ 7 ਅਕਤੂਬਰ ਦੀ ਪਟਿਆਲਾ ਵਿਖੇ ਹੋਣ ਵਾਲੀ 'ਜਬਰ ਵਿਰੋਧੀ' ਰੈਲੀ ਵਿੱਚ ਵਧ ਚੜ੍ਹ ਕੇ ਹਿੱਸਾ ਲਵੇਗਾ- ਗੁਲਜਾਰ ਸਿੰਘ ਰਾਣੀਕੇ

15 ਅਕਤੂਬਰ ਤੱਕ ਐਸ.ਸੀ ਵਿੰਗ ਦੀਆਂ ਜਿਲਾ ਜਥੇਬੰਦੀਆਂ ਮੁਕੰਮਲ ਕਰਨ ਦਾ ਫੈਸਲਾ, ਕਾਂਗਰਸ ਸਰਕਾਰ ਦੀ ਐਸ.ਸੀ ਵਰਗ ਪ੍ਰਤੀ ਘਟੀਆ ਰਵੱਈਏ ਦਾ ਸਖਤ ਲਫਜਾਂ ਵਿੱਚ ਨਿਖੇਧੀ

Web Admin

Web Admin

5 Dariya News

ਚੰਡੀਗੜ੍ਹ , 02 Oct 2018

Last updated on: Oct 02, 2018, 00:00 IST

ਸ਼੍ਰੋਮਣੀ ਅਕਾਲੀ ਦਲ ਦਾ ਐਸ.ਸੀ ਵਿੰਗ ਪਾਰਟੀ ਵੱਲੋਂ 7 ਅਕਤੂਬਰ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ 'ਜਬਰ ਵਿਰੋਧੀ' ਰੈਲੀ ਵਿੱਚ ਵਧ ਚੜ੍ਹ ਕੇ ਹਿੱਸਾ ਲਵੇਗਾ। ਅੱਜ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿੱਚ ਐਸ.ਸੀ ਵਿੰਗ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿੰਗ ਦੇ ਪ੍ਰਧਾਨ ਗੁਲਜਾਰ ਸਿੰਘ ਰਾਣੀਕੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਪਾਰਟੀ ਅਤੇ ਸੂਬਾ ਸਰਕਾਰ ਦੇ ਖਿਲਾਫ 7 ਅਕਤੂਬਰ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਵਿੱਚ ਵਧ ਚੜ੍ਹ ਕੇ ਹਿੱਸਾ ਲਵੇਗਾ। ਆਪਣੇ ਸੰਬੋਧਨ ਵਿੱਚ ਉਹਨਾਂ ਕਿਹਾ ਕਿ ਹਰ ਹਲਕੇ ਵਿੱਚ ਐਸ.ਸੀ ਵਿੰਗ ਦੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਸ ਜਬਰ ਵਿਰੋਧੀ ਰੈਲੀ ਨੂੰ ਲੈ ਕੇ ਐਸ.ਸੀ ਭਾਈਚਾਰੇ ਵਿੱਚ ਬਹੁਤ ਉਤਸ਼ਾਹ ਹੈ। ਉਹਨਾਂ ਕਿਹਾ ਕਿ ਇਹ ਰੈਲੀ ਪੰਜਾਬ ਸਰਕਾਰ ਦੀ ਜੜਾਂ ਹਿਲਾ ਕੇ ਰੱਖ ਦੇਵੇਗੀ। ਉਹਨਾਂ ਦੱਸਿਆ ਕਿ ਹੁਣੇ ਹੋਈਆਂ ਜਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਵਿੱਚ ਸੂਬਾ ਸਰਕਾਰ ਅਤੇ ਕਾਂਗਰਸ ਪਾਰਟੀ ਦੇ ਨੇਤਾਵਾਂ ਅਤੇ ਪੰਜਾਬ ਪੁਲਿਸ ਨੇ ਮਿਲ ਕੇ ਲੋਕਤੰਤਰ ਦਾ ਘਾਣ ਕੀਤਾ ਹੈ ਜਿਸ ਦੀ ਮਿਸਾਲ ਕਿਤੇ ਨਹੀਂ ਮਿਲਦੀ। ਉਹਨਾਂ ਕਿਹਾ ਕਿ ਜਿਸ ਤਰੀਕੇ ਕਾਂਗਰਸ ਪਾਰਟੀ ਦੇ ਆਗੁਆਂ ਅਤੇ ਵਰਕਰਾਂ ਨੇ ਬੂਥਾਂ ਉੂਪਰ ਕਬਜੇ, ਅਕਾਲੀ ਵਰਕਰਾਂ ਦੀ ਕੁੱਟਮਾਰ ਅਤੇ ਚੋਣ ਨਤੀਜੇ ਵਾਲੇ ਦਿਨ ਸ਼ਰੇਆਮ ਕਾਂਗਰਸੀ ਉਮੀਦਵਾਰਾਂ ਨੂੰ ਧੱਕੇ ਨਾਲ ਜਿਤਾਇਆ ਗਿਆ ਇਹ ਸਾਰਾ ਕੁਝ ਮੀਡੀਏ ਵਿੱਚ ਛਪਿਆ ਹੈ। 

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ. ਰਾਣੀਕੇ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜਿਸ ਦਿਨ ਦੀ ਸੱਤਾ ਸੰਭਾਲੀ ਹੈ ਉਸ ਨੇ ਐਸ.ਸੀ ਭਾਈਚਾਰੇ ਦੀਆਂ ਸਾਰੀਆਂ ਸਹੂਲਤਾਂ ਖੋਹ ਲਈਆਂ ਹਨ ਜੋ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਇਸ ਵਰਗ ਨੂੰ ਦਿੱਤੀਆਂ ਸਨ। ਉਹਨਾਂ ਕਿਹਾ ਕਿ ਕਾਂਗਰਸ ਦੀ ਮੌਜ਼ੂਦਾ ਸਰਕਾਰ ਵੱਲੋਂ ਐਸ.ਸੀ ਭਾਈਚਾਰੇ ਪ੍ਰਤੀ ਦਿਖਾਏ ਜਾ ਰਹੇ ਰਵੱਈਏ ਪ੍ਰਤੀ ਇਸ ਮੀਟਿੰਗ ਵਿੱਚ ਸਖਤ ਲਫਜਾਂ ਵਿੱਚ ਨਿਖੇਧੀ ਕੀਤੀ ਗਈ। ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਸਿਹਤ ਬੀਮਾ ਸਕੀਮ ਜੋ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸੀ ਨੂੰ ਵੀ ਬੰਦ ਕਰਨ ਦੀ ਸਖਤ ਆਲੋਚਨਾ ਕੀਤੀ । ਉਹਨਾਂ ਐਸ.ਸੀ ਵਿੰਗ ਦੇ ਸਮੂਹ ਜਿਲਾ ਜਥੇਦਾਰਾਂ ਨੂੰ ਅਪੀਲ ਕੀਤੀ ਕਿ ਉਹ 15 ਅਕਤੂਬਰ ਤੱਕ ਜਿਲਾ ਜਥੇਬੰਦੀਆਂ ਮੁਕੰਮਲ ਕਰਕੇ ਪਾਰਟੀ ਦੇ ਮੁੱਖ ਦਫਤਰ ਵਿੱਚ ਜਮਾ ਕਰਵਾਉਣ ਦੀ ਖੇਚਲ ਕਰਨ। ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬੀਬੀ ਸਤਵਿੰਦਰ ਕੌਰ ਧਾਲੀਵਾਲ, ਸ਼੍ਰੀ ਦੇਸ ਰਾਜ ਧੁੱਗਾ, ਡਾ. ਦਲਬੀਰ ਸਿੰਘ ਵੇਰਕਾ, ਬੀਬੀ ਮਹਿੰਦਰ ਕੌਰ ਜੋਸ਼, ਸ. ਦਰਸ਼ਨ ਸਿੰਘ ਕੋਟਫੱਤਾ, ਸ. ਦਰਬਾਰਾ ਸਿੰਘ ਗੁਰੂ, ਸ. ਸੂਬਾ ਸਿੰਘ ਬਾਦਲ, ਸ. ਦਰਸ਼ਨ ਸਿੰਘ ਕੋਟਕਰਾਰ ਖਾਂ, ਸ਼੍ਰੀ ਅਮਿਤ ਰਤਨ, ਸ. ਮਨਜੀਤ ਸਿੰਘ ਮਹਿਤੋਂ, ਸ. ਭਗਤ ਸਿੰਘ, ਐਡਵੋਕੇਟ ਸ. ਅਮਨਬੀਰ ਸਿੰਘ ਸਿਆਲੀ, ਸ. ਅਮਨਦੀਪ ਸਿੰਘ ਉਦੋਕੇ  ਸ. ਪ੍ਰਗਟ ਸਿੰਘ ਬਨਵਾਲੀਪੁਰ, ਸ. ਬਲਵਿੰਦਰ ਸਿੰਘ ਹੈਪੀ, ਸ. ਭਾਗ ਸਿੰਘ ਮਾਨਗੜ੍ਹ, ਸ. ਗੁਰਚਰਨ ਸਿੰਘ ਖਾਲਸਾ, ਸ. ਸਵਰਨ ਸਿੰਘ ਫੌਜੀ, ਸ੍ਰੀ ਭਜਨ ਲਾਲ ਚੋਪੜ੍ਹਾ, ਸ. ਗੁਰਜੀਤ ਸਿੰਘ ਪਠਾਨਕੋਟ, ਸ. ਪਰਮਜੀਤ ਸਿੰਘ ਵਣੀਏਕੇ, ਸ. ਬਲਵਿੰਦਰ ਸਿੰਘ ਕਾਲਾ, ਕੈਪਟਨ ਸਵਰਨ ਸਿੰਘ ਫਿਰੋਜਪੁਰ, ਸ. ਪਰਮਜੀਤ ਸਿੰਘ ਪੰਜੌੜ, ਸ. ਗੁਰਮੀਤ ਸਿੰਘ ਭੌਰਲਾ, ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਸ. ਰੰਗੀ ਸਿੰਘ ਮਾਨਸਾ, ਸ਼੍ਰੀ ਸੁਭਾਸ ਸੌਂਧੀ, ਸ. ਕੁਲਦੀਪ ਸਿੰਘ ਚੂਹੜਚੱਕ, ਸ. ਸੁਖਬੀਰ ਸਿੰਘ ਜੰਡਿਆਲਾ ਮੰਜਕੀ ਅਤੇ ਹੋਰ ਆਗੂ ਅਤੇ ਵਰਕਰ ਸ਼ਾਮਲ ਸਨ। 

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD