Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਪਰਮਿੰਦਰ ਸਿੰਘ ਪਿੰਕੀ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ

Web Admin

Web Admin

5 Dariya News

ਫਿਰੋਜ਼ਪੁਰ , 02 Oct 2018

Last updated on: Oct 02, 2018, 00:00 IST

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਜਾਂ ਲੇਬਰ ਨੂੰ ਕਿਸੇ ਤਰ੍ਹਾਂ ਦੀ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅਨਾਜ ਮੰਡੀ ਬਾਰੇ ਕੇ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਸੂਬੇ ਅੰਦਰ ਝੋਨੇ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਮੂਹ ਖ਼ਰੀਦ ਏਜੰਸੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਬਿਨਾਂ ਕਿਸੇ ਦੇਰੀ ਦੇ ਖ਼ਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚੋਂ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਅਤੇ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਮਿਥੇ ਨਿਯਮਾਂ ਅਨੁਸਾਰ ਹੀ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਅਤੇ ਝੋਨੇ ਵਿੱਚ ਨਮੀ ਦੀ ਮਾਤਰਾ ਨਿਰਧਾਰਿਤ ਕੀਤੇ ਮਾਪਦੰਡਾਂ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸੁੱਕਾ ਝੋਨਾ ਮੰਡੀਆਂ ਵਿੱਚ ਆਉਣ ਨਾਲ ਸਮੇਂ ਸਿਰ ਬੋਲੀ ਹੋਵੇਗੀ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਉਹ ਖ਼ਰੀਦ ਲਈ ਸਮੇਂ-ਸਮੇਂ ਤੇ ਹਲਕੇ ਦੀਆਂ ਮੰਡੀਆਂ ਦਾ ਦੌਰਾ ਕਰਨਗੇ ਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣਗੇ। ਉਨ੍ਹਾਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਨੂੰ ਆਦੇਸ਼ ਦਿੱਤੇ ਕਿ ਸਾਰੀਆਂ ਖ਼ਰੀਦ ਏਜੰਸੀਆਂ ਅਤੇ ਮੰਡੀ ਬੋਰਡ ਆਪਸੀ ਤਾਲਮੇਲ ਨਾਲ ਝੋਨੇ ਦੀ ਖ਼ਰੀਦ ਕਰਵਾਉਣ ਤਾਂ ਜੋ ਕਿਸਾਨਾਂ ਸਮੇਤ ਕਿਸੇ ਵੀ ਧਿਰ ਨੂੰ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ, ਆੜ੍ਹਤੀਆਂ, ਲੇਬਰ ਅਤੇ ਸ਼ੈਲਰ ਮਾਲਕਾਂ ਨੂੰ ਖ਼ਰੀਦ ਪ੍ਰਕਿਰਿਆ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਐਸ.ਐਸ.ਪੀ ਸ੍ਰ: ਪ੍ਰੀਤਮ ਸਿੰਘ, ਐਸ.ਡੀ.ਐਮ ਸ਼੍ਰੀ ਅਮਿਤ ਗੁਪਤਾ, ਸ਼੍ਰੀ ਸਵਰਨ ਸਿੰਘ ਜ਼ਿਲ੍ਹਾ ਮੰਡੀ ਅਫਸਰ ਅਤੇ ਸ਼੍ਰੀ ਮੰਗਲ ਦਾਸ ਡੀ.ਐਫ.ਐਸ.ਸੀ ਵੀ  ਮੌਜੂਦ ਸਨ।

 

Tags: Parminder Singh Pinky

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD