Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਪੰਜਾਬ ਸਰਕਾਰ ਨੇ ਐਫ.ਸੀ.ਆਈ ਨੂੰ ਝੋਨੇ ਦੀ ਖਰੀਦ ਲਈ ਪ੍ਰਵਾਨਗੀਯੋਗ ਨਮੀ ਦੇ ਪੱਧਰ ਵਿਚ ਵਾਧਾ ਕਰਨ ਦੀ ਮੰਗ ਕੀਤੀ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ ਉਤੇ ਪੰਜਾਬ ਦੇ ਹੱਕਾਂ ਵਿਰੁੱਧ ਜਾਰੀ ਕੇਂਦਰ ਦੇ ਨੋਟੀਫਿਕੇਸ਼ਨ ਦਾ ਕੀਤਾ ਵਿਰੋਧ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 02 Oct 2018

Last updated on: Oct 02, 2018, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿਚ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਲਈ ਨਮੀ ਦੇ ਪੱਧਰ ਨੂੰ ਵਧਾਉਣ ਸਬੰਧੀ ਵਿਚਾਰ ਕਰਨ ਲਈ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ) ਨੂੰ ਬੇਨਤੀ ਕੀਤੀ ਹੈ। ਇਹ ਗੱਲ ਉਹਨਾਂ ਨੇ ਅੱਜ ਬਾਅਦ ਦੁਪਹਿਰ ਐਸ.ਏ.ਐਸ ਨਗਰ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ) ਮੈਗਾ ਕੈਂਪ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਮੁੱਖ ਮੰਤਰੀ ਨੇ ਕਿਸਾਨ ਭਾਈਚਾਰੇ ਦੀ ਭਲਾਈ ਸਬੰਧੀ ਆਪਣੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਕਿਸਾਨ ਕਰਜ਼ਾ ਰਾਹਤ ਸਕੀਮ ਨੂੰ ਇਸ ਸਾਲ ਦੇ ਅੰਤ ਤੱਕ ਮੁਕੰਮਲ ਕੀਤਾ ਜਾਵੇਗਾ। ਚੰਡੀਗੜ੍ਹ ਯੂ.ਟੀ. ਵਿਚ ਕਾਡਰਾਂ ਦੀ ਐਲੋਕੇਸ਼ਨ ਸਬੰਧੀ ਹਾਲ ਹੀ ਵਿਚ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਤੇ ਕੇਂਦਰ ਸਰਕਾਰ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਪਹਿਲਾਂ ਹੀ ਪ੍ਰਧਾਨ ਮੰਤਰੀ ਨੂੰ ਇਸ ਨੋਟੀਫਿਕੇਸ਼ਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਵੀਰਵਾਰ ਨੂੰ ਦਿੱਲੀ ਵਿਖੇ ਹੋਣ ਵਾਲੀ ਪ੍ਰਧਾਨ ਮੰਤਰੀ ਨਾਲ ਉਹਨਾਂ ਦੀ ਮੀਟਿੰਗ ਦੌਰਾਨ ਵੀ ਇਸ ਮੁੱਦੇ 'ਤੇ ਵਿਚਾਰ ਵੀ ਕਰਨਗੇ।  ਮੁੱਖ ਮੰਤਰੀ ਨੇ ਜ਼ੋਰ ਦਿੰਦਿਆ ਕਿਹਾ ਕਿ 1966 ਵਿਚ ਪੰਜਾਬ ਤੇ ਹਰਿਆਣਾ ਦੀ ਵੰਡ ਸਮੇਂ ਨਿਰਧਾਰਿਤ ਕੀਤੇ 60:40 ਦੇ ਅਨੁਪਾਤ ਵਿਚ ਫੇਰ ਬਦਲ ਨਹੀਂ ਹੋਣੀ ਚਾਹੀਦੀ। 

ਇਕ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਕੇਸਾਂ ਸਬੰਧੀ ਜਾਂਚ ਕਰਨ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਦੀ ਸਮਰੱਥਾ 'ਤੇ ਪੂਰਨ ਭਰੋਸਾ ਪ੍ਰਗਟਾਉਂਦਿਆਂ ਉਹਨਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਇਕ ਸੁਤੰਤਰ ਟੀਮ ਹੈ ਅਤੇ ਉਹ ਬੇਅਦਵੀ ਕੇਸਾਂ ਸਬੰਧੀ ਆਪਣੀ ਰਿਪੋਰਟ ਸਮੇਂ ਸਿਰ ਸੌਂਪੇਗੀ। ਉਹਨਾਂ ਇਹ ਵੀ ਕਿਹਾ ਕਿ ਇਹਨਾਂ ਕੇਸਾਂ ਸਬੰਧੀ ਵਿਸ਼ੇਸ਼ ਜਾਂਚ ਟੀਮ ਨੂੰ ਨਿਰਦੇਸ਼ ਦੇਣ ਦਾ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਹੈ। ਕੁਝ ਕੱਟੜਪੰਥੀਆਂ ਵਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਵਿਚ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਹਨਾਂ ਭਾਰਤ ਤੋਂ ਬਾਹਰ ਰਹਿੰਦੇ ਲੋਕਾਂ ਵਲੋਂ ਪੰਜਾਬ ਵਿਚ ਗੜਬੜ ਫੈਲਾਉਣ ਦੇ ਯਤਨਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਬੁਰੇ ਇਰਾਦਿਆਂ ਦੀ ਪੂਰਤੀ ਲਈ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਨਹੀਂ ਕਰ ਸਕਦਾ ਅਤੇ ਅਜਿਹੇ ਮਾਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪੰਜਾਬ ਵਿਚ ਅਸਿਥਰਤਾ ਫੈਲਾਉਣ ਲਈ ਵਿਦੇਸਾਂ ਤੋਂ ਕੁਝ ਸਿਆਸੀ ਪਾਰਟੀਆਂ ਵੱਲੋਂ ਭੇਜੇ ਫੰਡਾਂ ਸਬੰਧੀ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਨ੍ਹਾਂ ਦੋਸ਼ਾਂ ਦੀ ਜਾਂਚ ਪੜਤਾਲ ਕਰ ਰਹੀ ਹੈ ਅਤੇ ਵਿਦੇਸ਼ਾਂ ਤੋਂ ਆਏ ਫੰਡਾਂ ਦੇ ਸਰੋਤਾਂ ਦੀ ਵੀ ਜਾਂਚ ਕਰ ਰਹੀ ਹੈ। ਇਨਕਮ ਟੈਕਸ ਵਿਭਾਗ ਦੀ ਵੀ ਇਸ ਉੱਤੇ ਤਿੱਖੀ ਨਜ਼ਰ ਹੈ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD