Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਮੁੱਖ ਮੰਤਰੀ ਵੱਲੋ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 149ਵੀਂ ਜਨਮ ਵਰ੍ਹੇਗੰਡ 'ਤੇ ਸ਼ਰਧਾਂਜਲੀ ਭੇਂਟ

ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਵਜੋਂ ਐਮ.ਜੀ.ਐਸ.ਵੀ.ਵਾਈ ਹੇਠ ਮੈਗਾ ਕੈਂਪ ਦਾ ਉਦਘਾਟਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 02 Oct 2018

Last updated on: Oct 02, 2018, 00:00 IST

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨਾਂ ਦੀ 149ਵੀਂ ਜਨਮ ਵਰ੍ਹੇਗੰਡ 'ਤੇ ਸ਼ਰਧਾਂਜਲੀ ਭੇਂਟ ਕਰਦੇ ਹੋਏ ਪੰਜਾਬ ਦੇ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਮਹਾਤਮਾ ਗਾਂਧੀ ਦੀ ਸ਼ਾਤੀ ਅਤੇ ਅਹਿੰਸਾ ਦੀ ਫ਼ਿਲਾਸਫੀ ਉਪਰ ਚੱਲਣ ਦਾ ਸੱਦਾ ਦਿਤਾ ਹੈ। ਉਨ੍ਹਾਂ ਨੇ ਸਮਾਨਤਾਵਾਦੀ ਸਮਾਜ ਨੂੰ ਤਰਾਸ਼ਣ ਲਈ ਆਪਣਾ ਦਰਸ਼ਨ ਦਿੱਤਾ ਹੈ।ਅੱਜ ਇਥੇ ਕਿਸਾਨ ਵਿਕਾਸ ਚੈਂਬਰ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ) ਬਾਰੇ ਇਕ ਮੈਗਾ ਕੈਂਪ ਦਾ ਉਦਘਾਟਨ ਕਰਨ ਤੋਂ ਬਾਅਦ ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਦੁਨਿਆਂ ਭਰ ਦੇ ਸੰਭਵਤ ਇਕੋ-ਇਕ ਆਗੂ ਸਨ ਜਿਨ੍ਹਾਂ ਨੇ ਆਜ਼ਾਦੀ ਦੇ ਸੰਘਰਸ਼  ਨੂੰ ਅਹਿੰਸਾ ਦੀ ਵਿਚਾਰਧਾਰਾ ਨਾਲ ਜਿੱਤਿਆ।ਉਨ੍ਹਾਂ ਕਿਹਾ ਕਿ ਗਾਂਧੀ ਜੀ ਇਕ ਉੱਘੀ ਅਤੇ ਦਾਨਸ਼ਵਰ ਸ਼ਖਸ਼ੀਅਤ ਸਨ ਜਿਨ੍ਹਾਂ ਨੇ  ਪਿਆਰ, ਸ਼ਾਂਤੀ ਅਤੇ ਅਹਿੰਸਾ ਬਾਰੇ ਆਪਣੀ ਫ਼ਿਲਾਸਫੀ ਨੂੰ ਪਰਚਾਰਤ ਕਰਨ ਲਈ ਵਿਸ਼ਵ ਭਰ ਦੀ ਵੱਡੀ ਪੱਧਰ ਤੇ ਯਾਤਰਾ ਕੀਤੀ। ਇਥੋ ਤੱਕ ਕਿ ਦੱਖਣੀ ਅਫਰੀਕਾ ਦੇ ਨਸਲੀ ਵਿਤਕਰੇ ਦੇ ਵਿਰੋਧੀ ਕ੍ਰਾਂਤੀਕਾਰੀ ਆਗੂ ਨੈਲਸਨ ਮੰਡੇਲਾ ਜਿਨ੍ਹਾਂ ਨੇ ਤਕਰੀਬਨ 27 ਸਾਲ ਜੇਲ੍ਹ ਵਿੱਚ ਗੁਜਾਰੇ ਵੀ ਗਾਂਧੀ ਜੀ ਦੀ ਵਿਚਾਰਧਾਰਾ ਦੇ ਪ੍ਰਸ਼ੰਸਕ ਅਤੇ ਅਨੁਯਾਈ ਸਨ।ਐਮ.ਜੀ.ਐਸ.ਵੀ.ਵਾਈ ਦੀ ਮਹਤੱਤਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਸੂਬੇ ਵਿੱਚ ਸਮਾਜ ਦੇ ਦੱਬੇ-ਕੁਚਲੇ ਅਤੇ ਸੁਵਿਧਾਵਾਂ ਤੋਂ ਵਾਂਝੇ ਵਰਗਾਂ ਤੱਕ ਪਹੁੰਚ ਕਰਕੇ ਵਿਸ਼ਾਲ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਦੇ ਨਾਲ ਹੀ ਇਹ ਵੀ ਲਾਜਮੀ ਬਣਾਉਂਣਾ ਹੈ ਕਿ ਸਮਾਜਿਕ ਅਤੇ ਆਰਥਿਕ ਵਿਕਾਸ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਅਤਿ ਗਰੀਬਾਂ ਤੱਕ ਪਹੁੰਚੇ ਜੋ ਗਾਂਧੀ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਦੇਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਕ ਨੋਡਲ ਵਿਭਾਗ ਵੱਜੋ ਸੂਬੇ ਦੇ ਸਾਰੇ 22 ਜਿਲ੍ਹਿਾਂ ਵਿਚ ਮੈਗਾ ਕੈਂਪ ਆਯੋਜਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਥੁੜ੍ਹਾਂ ਮਾਰੇ/ਸਹੁਲਤਾਂ ਤੋਂ ਵਾਂਝੇ ਲੋਕਾਂ ਨੂੰ ਗਰੀਬਾਂ ਪੱਖੀ 18 ਪਹਿਲਕਦਮੀਆਂ ਦਾ ਲਾਭ ਪਹੁੰਚੇਗਾ ਜਿਨ੍ਹਾਂ ਵਿੱਚ ਰਾਸ਼ਨ ਕਾਰਡ, ਆਟਾ-ਦਾਲ, ਮਨਰੇਗਾ, ਆਸ਼ੀਰਵਾਦ ਸਕੀਮ, ਘਰ-ਘਰ ਰੋਜਗਾਰ, ਕਰਜ਼ਾ ਰਾਹਤ ਆਦਿ ਸਕੀਮਾਂ ਸ਼ਾਮਲ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਨੂੰ ਸ਼ੁਰੂ ਕਰਨ ਦਾ ਇਕੋ-ਇਕ ਉਦੇਸ਼ ਇਹ ਯਕੀਨੀ ਬਣਾਉਂਣਾ ਹੈ ਕਿ ਸੂਬਾ ਸਰਕਾਰ ਦੀਆਂ ਗਰੀਬ ਪੱਖੀ ਪਹਿਲਕਦਮੀਆਂ ਦਾ ਲਾਭ ਸਿਰਫ ਸਮਾਜ ਦੇ ਥੁੜ੍ਹਾਂ ਮਾਰੇ ਵਰਗਾਂ ਅਤੇ ਹੱਕਦਾਰ ਲੋਕਾਂ ਨੂੰ ਹੀ ਪਹੁੰਚੇ ।

ਇਸ ਮੌਕੇ ਮੁੱਖ ਮੰਤਰੀ ਨੇ ਘਰ-ਘਰ ਰੋਜ਼ਗਾਰ ਸਕੀਮ ਹੇਠ 31 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਇਲਾਵਾ 23 ਕਿਸਾਨਾਂ  ਨੂੰ ਕਰਜ਼ਾ ਮੁਆਫੀ ਦੇ ਚੈਕ ਅਤੇ ਆਸ਼ੀਰਵਾਦ ਸਕੀਮ ਹੇਠ 5 ਲਾਭ ਪਾਤਰੀਆਂ ਨੂੰ ਵਿੱਤੀ ਗਰਾਂਟ ਦੇ ਚੈਕ ਦਿੱਤੇ ਗਏ। ਮੁੱਖ ਮੰਤਰੀ ਨੇ ਮੈਗਾ ਕੈਂਪ ਦੇ ਦੌਰਾਨ ਵੱਖ-ਵੱਖ ਸਟਾਲਾਂ 'ਤੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ ਜਿਥੇ  ਵੱਖ-ਵੱਖ ਨਾਗਰਿਕ ਕੇਂਦ੍ਰਿਤ ਸੇਵਾਵਾਂ ਹੇਠ ਤਕਰੀਬਨ 4000 ਲਾਭਪਾਤਰੀ ਰਜਿਸਟਰਡ ਸਨ।ਮੁੱਖ ਮੰਤਰੀ ਦੀ ਹਾਜਰੀ ਵਿੱਚ ਰਹਿੰਦ-ਖੂਹੰਦ ਨੂੰ ਪ੍ਰਭਾਵੀ ਤਰੀਕੇ ਨਾਲ ਦੌਲਤ ਵਿੱਚ ਤਬਦੀਲ ਕਰਨ ਵਾਸਤੇ 15 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਇਕ ਪ੍ਰਾਜੈਕਟ ਵਾਸਤੇ ਇੰਨਵੈਸਟਮੈਂਟ ਪੰਜਾਬ ਅਤੇ ਮਹਿੰਦਰਾ ਵੇਸਟ-ਟੂ-ਐਨਰਜੀ ਸਲੁਸ਼ਨਜ ਲਿ. ਵਿਚਕਾਰ ਇਕ ਸਹਮਤੀ ਪੱਤਰ ਉੱਤੇ ਹਸਤਾਖਰ ਵੀ ਕੀਤੇ ਗਏ। ਮਹਿੰਦਰਾ ਐਂਡ ਮਹਿੰਦਰਾ ਵੱਲੋਂ ਪੰਜਾਬ ਵਿਚ ਵੱਡੀ ਪੱਧਰ 'ਤੇ ਖੋਜ ਕਰਨ ਤੋਂ ਬਾਅਦ ਇਸ ਪਾਇਲਟ ਬਾਓ-ਮੈਰਾਥਨ ਪ੍ਰਾਜੈਕਟ ਲਾਉਣ ਦਾ ਫੈਸਲਾ ਕੀਤਾ ਗਿਆ। ਇਸ ਨੇ ਹਰ ਸਾਲ ਪਰਾਲੀ/ਕਣਕ ਦੇ ਨਾੜ ਦੇ 10 ਹਜ਼ਾਰ ਟਨ ਦੀ ਪ੍ਰੋਸੈਸਿੰਗ ਰਾਹੀਂ ਸੂਬਾ ਸਰਕਾਰ ਦੀ ਮਦਦ ਕਰਨ ਲਈ ਵੀ ਉਤਸੁਕਤਾ ਪ੍ਰਗਟਾਈ। ਇਹ ਪ੍ਰਾਜੈਕਟ ਪਰਾਲੀ ਸਾੜਨ ਦੀ ਸਮੱਸਿਆ ਦਾ ਸਥਾਈ ਹੱਲ ਮੁਹੱਈਆ ਕਰਵਾਉਣ ਵਿੱਚ ਮਦਦ ਦੇਵੇਗਾ। ਇਸ ਪਹਿਲਕਦਮੀ ਨਾਲ 50-75 ਵਿਅਕਤੀਆਂ ਦੇ ਲਈ ਸਿੱਧਾ ਰੋਜਗਾਰ ਪੈਦਾ ਹੋਣ ਅਤੇ ਪਲਾਂਟ ਦੇ ਨਾਲ ਇਸ ਦੇ ਨੇੜਵੇ ਤਕਰੀਬਨ 1000 ਕਿਸਾਨਾਂ ਦੀ ਸਹਾਇਤਾ ਹੋਣ ਦੀ ਉਮੀਦ ਹੈ।ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਵਿੱਚ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਵਿਕਾਸ ਲਈ ਵਿਸ਼ੇਸ਼ ਧਿਆਨ ਦੇਣ ਵਾਸਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਮੋਹਾਲੀ ਦੇ ਛੇਤੀ ਹੀ ਦੇਸ਼ ਦਾ ਵਿਸ਼ਵ ਪੱਧਰੀ ਸ਼ਹਿਰ ਬਣਨ ਦੀ ਆਸ ਹੈ।ਵਿੱਤ ਕਮਿਸ਼ਨਰ ਦੇਹਾਤੀ ਵਿਕਾਸ ਅਤੇ ਪੰਚਾਇਤ ਅਨੁਰਾਗ ਵਰਮਾ ਨੇ ਸੰਖੇਪ ਵਿੱਚ ਐਮ.ਜੀ.ਐਸ.ਵੀ.ਵਾਈ ਦੀਆਂ ਦੀ ਵਿਸ਼ਸ਼ਤਾਵਾਂ ਦੀ ਪੇਸ਼ਕਾਰੀ ਕੀਤੀ। ਉਨ੍ਹਾਂ ਦੱਸਿਆ ਕਿ ਗਰੀਬ ਪੱਖੀ ਵੱਖ-ਵੱਖ ਸਕੀਮਾਂ ਦੇ ਹੇਠ ਲਾਭ ਪ੍ਰਾਪਤ ਕਰਨ ਵਾਲੇ 65 ਹਜ਼ਾਰ ਵਿਅਤੀਆਂ ਦੇ ਨਾਂ ਸੂਬੇ ਦੇ ਵੱਖ-ਵੱਖ ਹਿਸਿੱਆ ਵਿੱਚ ਅੱਜ ਆਯੋਜਿਤ ਕੀਤੇ ਜਾ ਰਹੇ ਅਜਿਹੇ ਮੈਗਾ ਕੈਂਪਾਂ ਵਿੱਚ ਦਰਜ ਕੀਤੇ ਜਾਣਗੇ। 

ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਇਸ ਮੌਕੇ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸੀਨੀਅਰ ਕਾਂਗਰਸ ਆਗੂ ਦੀਪਇੰਦਰ ਸਿੰਘ ਢਿਲੋਂ, ਏ.ਸੀ.ਐਸ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਏ.ਸੀ.ਐਸ ਪਸ਼ੂ ਪਾਲਨ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਜੀ ਵਿਜਰਾਲਿੰਗਮ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਗੁਰਕਿਰਤ ਕ੍ਰਿਪਾਲ ਸਿੰਘ, ਸਕੱਤਰ ਰੋਜ਼ਗਾਰ ਪੈਦਾ ਕਰਨਾ ਰਾਹੁਲ ਤਿਵਾੜੀ, ਸਕੱਤਰ ਖੇਤੀਬਾੜੀ ਕੇ.ਐਸ. ਪਨੂੰ, ਡਾਇਰੈਕਟਰ ਖੁਰਾਕ ਦੇ ਸਿਵਲ ਸਪਲਾਈ ਅਨੰਦਿਤਾ ਮਿਤਰਾ, ਜੁਆਇੰਟ ਡਿਵੈਲਪਮੈਂਟ ਕਮਿਸ਼ਨਰ-ਕਮ-ਮਿਸ਼ਨ ਡਾਇਰੈਕਟਰ ਐਮ.ਜੀ.ਐਸ.ਵੀ.ਵਾਈ ਤਨੂੰ ਕਸ਼ਯਪ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਡਾਇਰੈਕਟਰ ਸਮਾਜਿਕ ਸੁਰੱਖਿਆ ਕਵਿਤਾ ਮੋਹਨ ਸਿੰਘ ਚੌਹਾਨ, ਮੁੱਖ ਮੰਤਰੀ ਦੇ ਓ.ਐਸ.ਡੀ ਜਗਦੀਪ ਸਿੰਘ ਸਿੱਧੂ ਅਤੇ ਸੰਦੀਪ ਸਿੰਘ ਬਰਾੜ, ਸਾਬਕਾ ਮੰਤਰੀ ਸ੍ਰ: ਜਗਮੋਹਣ ਸਿੰਘ ਕੰਗ, ਸੀਨੀਅਰ ਕਾਂਗਰਸੀ ਆਗੂ ਸ੍ਰ: ਦੀਪਇੰਦਰ ਸਿੰਘ ਢਿੱਲੋ, ਕਮਿਸ਼ਨਰ ਨਗਰ ਨਿਗਮ ਸ੍ਰੀ ਭੁਪਿੰਦਰ ਪਾਲ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਡਾ. ਇੰਦਰਜੀਤ ਸਿੰਘ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ੍ਰ: ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸੱਕਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ , ਠੇਕੇਦਾਰ ਮੋਹਨ ਸਿੰਘ ਬਠਲਾਣਾ, ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਪਰਮਜੀਤ ਸਿੰਘ ਚੌਹਾਨ, ਸ੍ਰੀ ਗੁਰਚਰਨ ਸਿੰਘ ਭਮਰਾ,ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਯਸ਼ਪਾਲ ਸ਼ਰਮਾ, ਐਸ.ਡੀ.ਐਮ ਸ੍ਰੀ ਪਰਮਜੀਤ ਸਿੰਘ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਰਵਿੰਦਰ ਸਿੰਘ ਸੰਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਡੀ.ਕੇ. ਸਾਲਦੀ, ਜ਼ਿਲ੍ਹਾ ਵਣ ਰੇਂਜ ਅਫ਼ਸਰ ਗੁਰਅਮਨਪ੍ਰੀਤ ਸਿੰਘ, ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸ੍ਰੀ ਹਿੰਮਤ ਸਿੰਘ ਹੁੰਦਲ, ਜਿਲ੍ਹਾ ਪ੍ਰੋਗਰਮਾ ਅਫਸਰ ਸ੍ਰੀ ਸੁਖਦੀਪ ਸਿੰਘ, ਜਿਲ੍ਹਾ ਬਾਲ ਸੁਰੱਖਿਆ ਅਫਸਰ ਨਵਪ੍ਰੀਤ ਕੌਰ, ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।  ਇਸ ਤੋਂ ਇਲਾਵਾ ਸਬ ਡਵੀਜ਼ਨ ਡੇਰਾਬਸੀ ਅਤੇ ਖਰੜ ਵਿਖੇ ਵੀ ਮੈਗਾ ਕੈਂਪ ਲਗਾਏ ਗਏ।  

 

Tags: Amarinder Singh , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD