Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਅੱਗੇ ਕੰਢੇ ਬੀਜ ਰਹੇ ਹਾਂ

ਕਿਹਾ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਮਿੱਟੀ ਦੀ ਸਿਹਤ ਲਈ ਹਾਨੀਕਾਰਕ, ਡੀ.ਸੀ.ਅਤੇ ਸੰਤ ਸੀਚੇਵਾਲ ਵਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ

Web Admin

Web Admin

5 Dariya News

ਜਲੰਧਰ , 03 Oct 2018

Last updated on: Oct 03, 2018, 00:00 IST

ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਕਿਹਾ ਕਿ ਸਾਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਅਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਅੱਗੇ ਕੰਢੇ ਨਹੀਂ ਬੀਜਣੇ ਚਾਹੀਦੇ ਇਸ ਨਾਲ ਜਿਥੇ ਇਕੇ ਪਾਸੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਦੂਜੇ ਪਾਸੇ ਧਰਤੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਵਿਖੇ ਕਰਵਾਏ ਗਏ ਕਿਸਾਨ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਅਤੇ ਧਰਤੀ ਦੋਵਾਂ ਲਈ ਬਹੁਤ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਸਦੀਆਂ ਪਹਿਲਾਂ ਕਿਸਾਨਾ ਵਲੋਂ ਦਰਖੱਤਾਂ ਦੇ ਪੱਤਿਆਂ ਅਤੇ ਖੇਤੀਬਾੜੀ ਦੀ ਰਹਿੰਦ ਖੂੰਹਦ ਨੂੰ ਧਰਤੀ ਵਿੱਚ ਘਾਲ ਕੇ ਖਾਦ ਵਜੋਂ ਵਰਤਿਆਂ ਜਾਂਦਾ ਸੀ ਜੋ ਕਿਸ ਜਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਸੀ। ਸ੍ਰੀ ਸ਼ਰਮਾ ਨੇ ਕਿਹਾ ਕਿ ਹਰੀ ਕ੍ਰਾਂਤੀ ਤੋਂ ਬਾਅਦ ਕਿਸਾਨਾਂ ਨੇ ਖੇਤਾਂ ਵਿੱਚ ਰਸਾਇਣਿਕ ਖਾਦਾਂ ਦਾ ਇਸਤੇਮਾਲ ਸ਼ੁਰੂ ਕਰ ਦਿੱਤਾ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਘਲਾ ਕੇ ਵਰਤਣ ਨੂੰ ਛੱਡ ਦਿੱਤਾ ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟੀ ਹੈ।ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਖੇਤੀ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਦਾ ਸਾਧਨ ਹੈ ਪਰ ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਨੂੰ ਨਸ਼ਟ ਕਰਨ ਦੇ ਨਾਲ ਨਾਲ ਵਾਤਾਵਰਣ 'ਤੇ ਵੀ ਬਹੁਤ ਭੈੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਬਦਕਿਸਮਤੀ ਵਾਲੀ ਗੱਲ ਹੈ ਕਿ ਅਸੀਂ ਜਮੀਨ ਤੋਂ ਬਹੁਤ ਕੁੱਝ ਪਾਉਣਾ ਚਾਹੁੰਦੇ ਹਾਂ ਪਰ ਇਸ ਦੇ ਬਦਲੇ ਅਸੀਂ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਲਈ ਕੁਝ ਨਹੀਂ ਕਰਦੇ। ਸ੍ਰੀ ਸ਼ਰਮਾ ਨੇ ਤਾੜਨਾ ਕਰਦੇ ਹੋਏ ਕਿਹਾ ਕਿ ਜੇਕਰ ਅਸੀਂ ਇਸ ਰੁਝਾਨ ਨੂੰ ਨਾ ਰੋਕਿਆਂ ਤਾਂ ਵਾਤਾਵਰਣ ਨੂੰ ਪ੍ਰਦੂਸਿਤ ਕਰਨ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਬਰਬਾਦ ਕਰਨ ਦੀ ਜਿੰਮੇਵਾਰੀ ਸਾਡੇ ਮੋਢਿਆਂ 'ਤੇ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਬਹੁਤ ਸਾਰੇ ਪੌਸ਼ਟਿਕ ਤੱਤ ਜੋ ਜ਼ਮੀਨ ਲਈ ਬਹੁਤ ਉਪਯੋਗੀ ਹੁੰਦੇ ਹਨ ਸੜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਕਈ ਤਰ੍ਹਾਂ ਦੀਆਂ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ ਜੋ ਮਨੁੱਖੀ ਸਿਹਤ ਲਈ ਬਹੁਤ ਨੁਕਸਾਨਦਾਇਕ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਕਿਸਾਨਾਂ ਨੂੰ ਇਸ ਦੀ ਸ਼ਾਂਭ ਸੰਭਾਲ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸੁਸਾਇਟੀਆਂ ਅਤੇ ਖੇਤੀਬਾੜੀ ਸੇਵਾ ਕੇਂਦਰਾਂ ਤੋਂ ਮੁਹੱਈਆ ਹੁੰਦੀਆਂ ਅਤਿ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਕਿਸਾਨਾਂ ਨੂੰ ਮਨੁੱਖਤਾਂ ਦੀ ਭਲਾਈ ਲਈ ਅਜਿਹੀਆਂ ਅਤਿ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਬਹੁਤ ਮਿਹਨਤੀ ਹੈ ਜਿਸ ਨੇ ਦੇਸ਼ ਨੂੰ ਹਰੀ ਕ੍ਰਾਂਤੀ ਦੁਆਰਾ ਅੰਨ ਭੰਡਾਰ ਵਿੱਚ ਆਤਮ ਨਿਰਭਰ ਹੋਣ ਦਾ ਰਾਹ ਦਿਖਾਇਆ ਹੈ। ਇਸੇ ਤਰ੍ਹਾਂ ਆਪਣੇ ਸੰਬੋਧਨ ਵਿੱਚ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਵਲੋਂ ਪਰਾਲੀ ਸਾੜੇ ਜਾਣ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਜੋ ਕਿ ਸਾਡੇ ਮਹਾਨ ਗੁਰੂਆਂ ਵਲੋਂ ਦਿਖਾਏ ਗਏ ਰਸਤੇ ਤੋਂ ਬਿਲਕੁਲ ਉਲਟ ਹੈ।ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਪ੍ਰਤੀ ਉਤਸਾਹਿਤ ਤੇ ਜਾਗਰੂਕ ਕਰਨਾ ਚਾਹੀਦਾ ਹੈ।ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਡਾ. ਦਰਸ਼ਨ ਸਿੰਘ ਬਰਾੜ ਅਤੇ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਡਾ.ਕੁਲਦੀਪ ਸਿੰਘ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਸੰਤ ਸੀਚੇਵਾਲ ਵਲੋਂ ਅਗਾਂਹ ਵਧੂ ਕਿਸਾਨਾਂ ਜੋ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸਬੰਧੀ ਵਚਨਬੱਧ ਹਨ ਨੂੰ ਸਨਮਾਨਿਤ ਵੀ ਕੀਤਾ ਗਿਆ।

 

Tags: DC Jalandhar , Seechewal , Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD