Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਾਸਵਾਨ ਨੇ ਝੋਨੇ ਦੀ ਖ਼ਰੀਦ ਲਈ ਸੀ.ਸੀ.ਐਲ. ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ

5 Dariya News

ਨਵੀਂ ਦਿੱਲੀ , 04 Oct 2018

Last updated on: Oct 04, 2018, 00:00 IST

ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਸੂਬੇ ਵਿੱਚ ਝੋਨੇ ਦੀ ਖ਼ਰੀਦ ਦੇ ਚੱਲ ਰਹੇ ਸੀਜ਼ਨ ਲਈ ਨਗਦ ਹੱਦ ਕਰਜ਼ਾ (ਸੀ.ਸੀ.ਐਲ.) ਜਾਰੀ ਕਰਵਾਉਣ ਲਈ ਲੰਬਿਤ ਪਏ ਸਾਰੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਹੈ।  ਕੇਂਦਰੀ ਖੁਰਾਕ ਮੰਤਰੀ ਨੇ ਕਣਕ (ਆਰ.ਐਮ.ਐਸ. 2017-18) 'ਤੇ ਖ਼ਰੀਦ ਸਟਾਕ ਅਤੇ ਆਈ.ਡੀ.ਸੈਸ ਦੇ 500 ਕਰੋੜ ਰੁਪਏ ਦੇ ਬਕਾਏ ਦੇ ਮੁੜ ਭੁਗਤਾਨ ਨੂੰ ਤੁਰੰਤ ਜਾਰੀ ਕਰਨ ਵਾਸਤੇ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਸ਼ਵਾਸ ਦਿਵਾਇਆ। ਉਨ੍ਹਾਂ ਨੇ ਸਾਲ 2018 ਦੀ ਦੂਜੀ ਅਤੇ ਤੀਜੀ ਤਿਮਾਹੀ ਲਈ ਐਨ.ਐਫ.ਐਸ.ਏ. ਹੇਠ ਲੰਬਿਤ ਪਈ 857 ਕਰੋੜ ਰੁਪਏ ਦੀ ਸਬਸਿਡੀ ਦੇ 400 ਕਰੋੜ ਰੁਪਏ ਨੂੰ ਇਕ ਜਾਂ ਦੋ ਦਿਨਾਂ ਵਿੱਚ  ਜਾਰੀ ਕਰਨ ਲਈ ਵਿਭਾਗ ਦੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਨਿਗਰਾਨੀ ਅਤੇ ਸਾਂਭ-ਸੰਭਾਲ ਦੇ 435 ਕਰੋੜ ਰੁਪਏ ਜਲਦੀ ਨਾਲ ਜਾਰੀ ਕਰਨ ਦੀ ਕੀਤੀ ਗਈ ਬੇਨਤੀ ਦੇ ਸੰਦਰਭ ਵਿੱਚ ਸ੍ਰੀ ਪਾਸਵਾਨ ਨੇ ਉਪਰੋਕਤ ਨਿਰਦੇਸ਼ ਜਾਰੀ ਕੀਤੇ। ਸੀ.ਸੀ.ਐਲ. ਨੂੰ ਸਮੇਂ ਸਿਰ ਜਾਰੀ ਕਰਵਾਉਣ ਨੂੰ ਯਕੀਨੀ ਬਣਾਉਣ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਲੰਬਿਤ ਪਏ ਮਾਮਲਿਆਂ ਦੇ ਜਲਦੀ ਨਾਲ ਹੱਲ ਕਰਨ ਵਾਸਤੇ ਕੇਂਦਰੀ ਮੰਤਰੀ ਨਾਲ ਇਕ ਮੀਟਿੰਗ ਤੋਂ ਬਾਅਦ ਇਹ ਪ੍ਰਗਟਾਵਾ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੀ ਪਾਸਵਾਨ ਨਾਲ ਸਾਰੇ ਲੰਬਿਤ ਭੁਗਤਾਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੇ ਇਸ ਦੇ ਤੇਜ਼ੀ ਨਾਲ ਹੱਲ ਦਾ ਭਰੋਸਾ ਦਿਵਾਇਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਟੋਰ ਕੀਤੇ ਅਨਾਜ਼ ਦੀ ਬਿਨ੍ਹਾਂ ਅੜਚਨ ਨਿਕਾਸੀ ਦਾ ਮੁੱਦਾ ਵੀ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਪਾਸਵਾਨ ਨੂੰ ਅਪੀਲ ਕੀਤੀ ਕਿ ਉਹ ਇਸ ਨਿਕਾਸੀ ਨੂੰ ਤੇਜ਼ੀ ਨਾਲ ਕਰਵਾਉਣ ਲਈ ਐਫ.ਸੀ.ਆਈ ਨੂੰ ਨਿਰਦੇਸ਼ ਜਾਰੀ ਕਰਨ ਤਾਂ ਜੋ ਨਵੇਂ ਅਨਾਜ਼ ਨੂੰ ਸਟੋਰ ਕਰਨ ਲਈ ਥਾਂ ਬਣ ਸਕੇ। ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਇਹ ਮੁੱਦਾ ਰੇਲਵੇ ਮੰਤਰੀ ਕੋਲ ਵੀ ਉਠਾਉਣਗੇ ਅਤੇ ਅਨਾਜ਼ ਦੀ ਢੋਆ-ਢੁਆਈ ਵਿੱਚ ਤੇਜ਼ੀ ਲਿਆਉਣ ਵਾਸਤੇ ਹੋਰ ਰੇਲ ਗੱਡੀਆਂ ਦੀ ਮੰਗ ਕਰਨਗੇ। ਮੁੱਖ ਮੰਤਰੀ ਨੇ ਦੱਸਿਆ ਕਿ ਮੌਜ਼ੂਦਾ ਸੀਜ਼ਨ ਦੌਰਾਨ ਪੰਜਾਬ ਵਿੱਚ ਇਕ ਲੱਖ ਕਵਿੰਟਲ ਦੀ ਪਹਿਲਾਂ ਹੀ ਖਰੀਦ ਹੋ ਚੁੱਕੀ ਹੈ। ਮੁੱਖ ਮੰਤਰੀ ਨੇ ਇਕ ਸਵਾਲ ਦੇ ਜ਼ਵਾਬ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਬਸਿਡੀ ਦਰਾਂ 'ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮਸ਼ੀਨਾਂ/ਸਾਜ਼ੋ-ਸਮਾਨ ਦੇ ਨਾਲ ਕੁੱਝ ਹੱਦ ਤੱਕ ਪਰਾਲੀ ਸਾੜਣ 'ਤੇ ਨਿਯੰਤਰਣ ਲੱਗਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨੂੰ ਰੋਕਣ ਲਈ ਪਹਿਲਾਂ ਹੀ ਕਾਨੂੰਨ ਹਨ ਅਤੇ ਲੋੜ ਪੈਣ 'ਤੇ ਕਾਨੂੰਨ ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। 

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਅਫੀਮ ਦੀ ਕਾਸ਼ਤ ਨੂੰ ਆਗਿਆ ਦੇਣ ਦੇ ਹੱਕ ਵਿੱਚ ਨਹੀਂ ਹਨ ਕਿਉਂਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਲੜ ਰਿਹਾ ਹੈ। ਕਰਤਾਰਪੁਰ ਲਾਂਘੇ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੂੰ ਇਕ ਪੱਤਰ ਲਿੱਖ ਕੇ ਇਹ ਮਾਮਲਾ ਪਾਕਿਸਤਾਨ ਕੋਲ ਉਠਾਉਣ ਲਈ ਆਖਿਆ ਹੈ ਤਾਂ ਜੋ ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਬੰਧੀ ਸਮਾਰੋਹਾਂ ਵਾਸਤੇ ਇਸ ਲਾਂਘੇ ਨੂੰ ਖੁਲ੍ਹਵਾਇਆ ਜਾ ਸਕੇ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨੂੰ ਇਕ ਅਰਧ ਸਰਕਾਰੀ ਪੱਤਰ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੰਬਿਤ ਪਏ ਮੁੱਦਿਆਂ ਬਾਰੇ ਫੈਸਲਾ ਲੈਣ 'ਚ ਭਾਰਤ ਸਰਕਾਰ ਵੱਲੋਂ ਕੀਤੀ ਦੇਰੀ ਦੇ ਨਤੀਜ਼ੇ ਵਜੋਂ ਪੰਜਾਬ ਸਰਕਾਰ ਖੁਰਾਕ ਨਗਦ ਕਰਜ਼ਾ ਖਾਤੇ ਵਿਚਲੇ ਪਾੜੇ ਨੂੰ ਪੂਰਨ ਲਈ ਵਿੱਤੀ ਰੋਕਾਂ ਦਾ ਸਾਹਮਣਾ ਕਰ ਰਹੀ ਹੈ ਜਿਸ ਦੇ ਨਾਲ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਲਈ ਨਗਦ ਹੱਦ ਕਰਜ਼ਾ ਜਾਰੀ ਕਰਨ ਵਿੱਚ ਦੇਰੀ ਦੀ ਸੰਭਾਵਨਾ ਹੈ। ਉਨ੍ਹਾਂ ਨੇ ਪਾਸਵਾਨ ਨੂੰ ਦੱਸਿਆ,''ਅਸੀਂ ਝੋਨੇ ਦੀ ਬਿਨ੍ਹਾਂ ਅੜਚਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ। ਮੰਤਰਾਲੇ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ ਲੰਬਿਤ ਭੁਗਤਾਨ ਨੂੰ ਜਲਦੀ ਜਾਰੀ ਕਰਨ ਨਾਲ ਸਾਨੂੰ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਵਿੱਚ ਮਦਦ ਮਿਲੇਗੀ ਅਤੇ ਕਿਸਾਨਾਂ ਉੱਪਰ ਦਬਾਅ ਨੂੰ ਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਕੀਤਾ ਜਾ ਸਕਦਾ ਤਾਂ ਇਸ ਨਾਲ ਘਟਾਇਆ ਜਾ ਸਕਦਾ ਹੈ।''ਮੁੱਖ ਮੰਤਰੀ ਵੱਲੋਂ ਉਠਾਏ ਗਏ ਲੰਬਿਤ ਪਏ ਮੁੱਦਿਆਂ ਵਿੱਚ 30 ਜੂਨ, 2017 ਤੱਕ ਕਣਕ (ਆਰ.ਐਮ.ਐਸ. 2017-18) ਦੇ ਕੋਲ ਪਏ ਸਟਾਕ 'ਤੇ ਖ਼ਰੀਦ ਟੈਕਸ ਅਤੇ ਆਈ.ਡੀ.ਸੈਸ ਦੇ ਬਕਾਇਆ 50 ਫੀਸਦੀ ਦਾ ਮੁੜ ਭੁਗਤਾਨ ਕਰਨਾ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪਹਿਲੀ ਜੁਲਾਈ, 2017 ਤੋਂ ਜੀ.ਐਸ.ਟੀ. ਲਾਗੂ ਹੋਣ ਦੇ ਨਾਲ ਖ਼ਰੀਦ ਟੈਕਸ, ਆਈ.ਡੀ. ਸੈਸ ਅਤੇ ਵੈਟ ਨੂੰ ਜੀ.ਐਸ.ਟੀ. ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ। ਇਸ ਦੀ ਵਜ੍ਹਾ ਕਾਰਨ ਹਾੜੀ 2017-18 ਦੌਰਾਨ ਕਣਕ ਦੀ ਖਰੀਦ 'ਤੇ ਖ਼ਰੀਦ ਟੈਕਸ ਅਤੇ ਆਈ.ਡੀ. ਸੈਸ ਭੁਗਤਾਨਯੋਗ ਹੈ, ਕਿਉਂਕਿ ਇਹ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦਾ ਹੈ, ਇਹ ਖ਼ਰੀਦ ਸੀਜ਼ਨ 31 ਮਈ, 2017 ਨੂੰ ਖ਼ਤਮ ਹੋ ਗਿਆ ਸੀ। 

ਇਸ ਕਰਕੇ 984 ਕਰੋੜ ਰੁਪਏ ਦੇ ਮੁੜ ਭੁਗਤਾਨ ਦੇ ਮੁਕਾਬਲੇ ਕੇਂਦਰ ਨੇ ਸਿਰਫ਼ 50 ਫੀਸਦੀ ਮੁੜ ਭੁਗਤਾਨ ਕੀਤਾ ਹੈ। ਸਾਲ 2018 ਦੀ ਦੂਜੀ ਅਤੇ ਤੀਜੀ ਤਿਮਾਹੀ ਲਈ ਐਨ.ਐਫ.ਐਸ.ਏ ਦੇ ਹੇਠ ਸਬਸਿਡੀ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਖ਼ੁਰਾਕ ਸੁਰੱਖਿਆ ਦੇ ਹੇਠ ਤਕਰੀਬਨ ਚਾਰ ਲੱਖ ਟਨ ਕਣਕ ਪੰਜਾਬ ਵਿੱਚ 30 ਸਤੰਬਰ, 2018 ਤੱਕ ਦੂਜੀ ਤਿਮਾਹੀ ਦੋਰਾਨ ਵੰਡੀ ਗਈ। ਉਨ੍ਹਾਂ ਦੱਸਿਆ ਕਿ ਇਹ ਸਬਸਿਡੀ ਅਜੇ ਪ੍ਰਾਪਤ ਕੀਤੀ ਜਾਣੀ ਹੈ। ਉਨ੍ਹਾਂ ਨੇ ਇਸ ਨੂੰ ਤੁਰੰਤ ਜਾਰੀ ਕਰਨ ਵਾਸਤੇ ਕੇਂਦਰੀ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਨੇ ਸਾਲ 2018 ਦੀ ਤੀਜੀ ਤਿਮਾਹੀ ਦੀ ਸਬਸਿਡੀ ਦਾ ਅਗਾਉਂ ਭੁਗਤਾਨ ਕਰਨ ਲਈ ਵੀ ਆਖਿਆ ਹੈ। ਝੋਨੇ ਦੀ ਨਿਗਰਾਨੀ ਅਤੇ ਸਾਂਭ-ਸੰਭਾਲ (ਸੀ.ਐਂਡ.ਐਮ) ਦੇ ਚਾਰਜ਼ਿਜ਼ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ ਦੇ ਰਾਹੀਂ ਕੇਂਦਰੀ ਅਨਾਜ ਭੰਡਾਰ ਦੇ ਲਈ ਸਾਉਣੀ 2003-04 ਤੋਂ 2016-17 ਤੱਕ ਖ਼ਰੀਦ ਕੀਤੇ ਝੋਨੇ ਦੇ ਸੁਰੱਖਿਅਤ ਰੱਖ-ਰਖਾਅ ਲਈ ਖ਼ਰਚ ਆਏ ਅੰਦਾਜਨ 735 ਕਰੋੜ ਰੁਪਏ ਦੇ ਸੀ.ਐਂਡ.ਐਮ. ਦਾ ਦਾਅਵਾ ਪਹਿਲਾਂ ਹੀ ਪੇਸ਼ ਕੀਤਾ ਹੈ। ਇਸ ਦੇ ਵਿੱਚੋਂ ਐਫ.ਸੀ.ਆਈ. ਨੇ ਸੂਬਾ ਏਜੰਸੀਆਂ ਨੂੰ 300 ਕਰੋੜ ਰੁਪਇਆ ਜਾਰੀ ਕਰ ਦਿੱਤਾ ਹੈ ਪਰ ਬਾਕੀ ਰਾਸ਼ੀ ਅਜੇ ਵੀ ਲੰਬਿਤ ਪਈ ਹੋਈ ਹੈ। ਸਾਉਣੀ 2009-10 ਤੋਂ ਲੈ ਕੇ ਅੱਗੇ ਤੱਕ ਸੂਬਾ ਏਜੰਸੀਆਂ ਵੱਲੋਂ ਮਿੱਲਰਾਂ ਨੂੰ ਲੱਕੜ ਦੇ ਕਰੇਟਾਂ ਦੇ ਭੁਗਤਾਨ ਦੇ ਯੁਜਰ ਚਾਰਜ਼ਿਜ਼ ਦੇ ਮੁੜ ਭੁਗਤਾਨ ਦਾ ਮੁੱਦਾ ਖੁਰਾਕ ਮੰਤਰਾਲੇ ਵੱਲੋਂ ਸਪਸ਼ਟੀਕਰਨ ਜਾਰੀ ਕਰਨ ਵਿੱਚ ਦੇਰੀ ਦੇ ਕਾਰਨ ਅਜੇ ਵੀ ਲੰਬਿਤ ਪਿਆ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਓਪਨ ਪਲਿੰਥਾਂ 'ਤੇ ਸਟੋਰ ਕੀਤੀ ਕਣਕ 'ਤੇ ਨਿਗਰਾਨੀ ਅਤੇ ਸਾਂਭ-ਸੰਭਾਲ ਦਾ ਮੁੱਦਾ ਵੀ ਉਠਾਇਆ ਅਤੇ ਉਨ੍ਹਾਂ ਨੇ ਹਾੜ੍ਹੀ 2007-08 ਤੋਂ 2013-14 ਤੱਕ ਅੰਤਿਮ ਲਾਗਤ ਸ਼ੀਟ 'ਚ ਸੋਧ ਦੀ ਮੰਗ ਕੀਤੀ। ਉਨ੍ਹਾਂ ਨੇ ਇਨ੍ਹਾਂ ਸਾਲਾਂ ਦੌਰਾਨ ਕਣਕ ਨੂੰ ਸਟੋਰ ਕਰਨ ਲਈ ਕਵਰਾਂ ਅਤੇ ਪਲਿੰਥਾਂ 'ਤੇ ਸੂਬਾ ਸਰਕਾਰ/ਏਜੰਸੀਆਂ ਦੇ ਨਿਗਰਾਨੀ ਅਤੇ ਰੱਖ-ਰਖਾਵ ਚਾਰਜ਼ਿਜ਼ ਦੀ ਆਗਿਆ ਦੀ ਮੰਗ ਕੀਤੀ ਅਤੇ ਇਸ ਦੇ ਅਨੁਸਾਰ ਮੁੜ ਭੁਗਤਾਨ ਕਰਨ ਲਈ ਆਖਿਆ। 

 

Tags: Ram Vilas Paswan , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD