Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਣੂੰ ਕਰਵਾਉਣ ਲਈ ਪ੍ਰਚਾਰ ਵੈਨਾਂ ਹਰੀ ਝੰਡੀ ਦੇ ਕੇ ਰਵਾਨਾ ਨੂੰ ਕੀਤਾ

Web Admin

Web Admin

5 Dariya News

ਕਪੂਰਥਲਾ , 04 Oct 2018

Last updated on: Oct 04, 2018, 00:00 IST

ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆ ਹਦਾਇਤਾਂ ਅਨੁਸਾਰ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਣੂੰ ਕਰਵਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਪ੍ਰਚਾਰ ਵੈਨਾਂ ਦੀ ਪਹਿਲੀ ਕੜੀ ਨੂੰ ਡਾ: ਨਯਨ ਭੁੱਲਰ, ਐਸ.ਡੀ.ਐਮ ਕਪੂਰਥਲਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਐਸ.ਡੀ.ਐਮ ਨੇ ਦਸਿਆ ਕਿ ਤਕਨੀਕੀ ਸਿਖਿਆ ਨਾਲ ਲੈਸ ਇਸ ਪ੍ਰਚਾਰ ਵੈਨ ਰਾਹੀਂ ਬਲਾਕ ਕਪੂਰਥਲਾ ਦੇ ਵੱਖ ਵੱਖ ਪਿੰਡਾਂ ਵਿਚ ਜਿੱਥੇ ਧੂੰਆਂ ਪ੍ਰਦੂਸ਼ਣ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਣ ਤੇ ਪੈਣ ਵਾਲੇ ਮਾਰੂ ਪ੍ਰਭਾਵ ਬਾਰੇ ਲੋਕਾਂ ਨੂ ਚੇਤੱਨ ਕੀਤਾ ਜਾਵੇਗਾ ਉੱਥੇ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਜਮੀਨ ਵਿਚ ਗਲਤਾਨ ਕਰਕੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਦੀ ਕਾਰਜਵਿਧੀ ਅਤੇ ਫਾਇਦਿਆਂ ਤੋਂ ਵੀ ਜਾੰਣੂ ਕਰਾਇਆ ਜਾਵੇਗਾ। ਐਸ.ਡੀ.ਐਮ ਨੇ ਦਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਜਿਲੇ ਚ ਪਰਾਲੀ ਸਾੜਨ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨ ਵਿਰੁੱਧ ਸਖਤ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ ਅਤੇ ਸਬਸਿਡੀ ਦੇ ਰੂਪ ਚ ਕਿਸਾਨਾਂ ਨੂ ਮਿਲ ਰਹੀਆਂ ਸਹੂਲਤਾਂ ਵਾਪਸ ਲਈਆਂ ਜਾ ਸਕਦੀਆਂ ਹਨ। ਇਸ ਮੋਕੇ ਸ਼੍ਰੀ ਵਿਨੈ ਕੁਮਾਰ, ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਨੇ ਦਸਿੱਆ ਕਿ ਅੱਗ ਲਗਾਉਣ ਨਾਲ ਜਿੱਥੇ ਧਰਤੀ ਵਿਚਲੇ ਜਰੂਰੀ ਤੱਤ ਅਤੇ ਮਿੱਤਰ ਕੀੜੇ ਸੜ ਕੇ ਸੁਆਹ ਹੋ ਜਾਂਦੇ ਹਨ, ਉਥੇ ਵਾਤਾਵਰਣ  ਬਹੁਤ ਪ੍ਰਦੂਸ਼ਿਤ ਹੁੰਦਾ ਹੈ । 

ਇਸ ਧੂੰਏਂ ਤੋਂ ਨਿਕਲ ਰਹੀਆਂ ਗੈਸਾਂ ਕਰਕੇ ਮਨੁੱਖੀ ਸਿਹਤ ਤੇ ਮਾਰੂ ਅਸਰ ਹੋ ਰਿਹਾ ਹੈ।ਕਿਸਾਨਾਂ ਨੂੰ ਚਾਹੀਦਾ ਹੈ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਮਿੱਟੀ ਵਿਚ ਹੀ ਮਲਾਉਣ ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੋਵੇਗਾ। ਉਹਨਾਂ ਕਿਹਾ ਕਿ 1 ਏਕੜ ਵਿਚੋਂ ਲਗਭਗ 3 ਟਨ ਪਰਾਲੀ ਪੈਦਾ ਹੁੰਦੀ ਹੈ। 1 ਟਨ ਪਰਾਲੀ ਸਾੜਨ ਨਾਲ ਖੁਰਾਕੀ ਤੱਤਾਂ ਦੇ ਰੁਪ ਵਿਚ 5.5 ਕਿਲੋਗ੍ਰਾਮ ਨਾਈਟ੍ਰੋਜਨ, 1.2 ਕਿਲੋ ਸਲਫਰ, 2.3 ਕਿਲੋ ਫਾਸਫੋਰਸ ਅਤੇ 400 ਕਿਲੋ ਜੈਵਕ ਕਾਰਬਨ ਬਰਬਾਦ ਹੋ ਜਾਂਦਾ ਹੈ।ਉਹਨਾਂ ਦਸਿਆ ਕਿ ਪਰਾਲੀ ਨੂੰ ਮਿੱਟੀ ਵਿਚ ਮਲਾਉਣ ਲਈ ਸਹਾਇਕ ਮਸ਼ੀਨਾਂ; ਮਲਚਰ, ਚੋਪਰ ਸ਼ਰੈਡਰ, ਰਿਵਰਸੀਬਲ ਪਲੌਅ, ਹੈਪੀ ਸੀਡਰ ਵਿਅਕਤੀਗਤ ਕਿਸਾਨਾਂ ਨੂੰ 50% ਅਤੇ ਕਿਸਾਨ ਗਰੁੱਪਾਂ ਨੂੰ 80% ਸਬਸਿਡੀ ਤੇ ਮੁਹੱਈਆ ਕਰਾਈਆਂ ਜਾ ਰਹੀਆਂ ਹਨ। ਸ਼੍ਰੀ ਅਸ਼ਵਨੀ ਕੁਮਾਰ ਖੇਤੀਬਾੜੀ ਅਫਸਰ (ਸ.ਮੁ) ਨੇ ਦਸਿਆ ਕਿ ਅਜਿਹੀਆਂ ਪ੍ਰਚਾਰ ਵੈਨਾਂ ਸੋਮਵਾਰ ਨੂੰ ਹਰੇਕ ਬਲਾਕ ਵਿਚ ਚਲਾਈਆਂ ਜਾਣਗੀਆਂ। ਇਸ ਮੋਕੇ ਸ਼੍ਰੀ ਵਿਸ਼ਾਲ ਕੋਸ਼ਲ ਖੇਤੀਬਾੜੀ ਵਿਕਾਸ ਅਫਸਰ, ਸ਼੍ਰੀ ਰੇਸ਼ਮ ਸਿੰਘ ਫੀਲਡ ਅਫਸਰ, ਬਲਰਾਜ ਸਿੰਘ ਡਿਪਟੀ ਪ੍ਰਜੈਕਟ ਡਾਇਰੈਕਟਰ ਆਤਮਾ, ਸ਼੍ਰੀਮਤੀ ਸੁਰਜੀਤ ਕੋਰ ਸੁਪਰਡੰਟ, ਸ਼੍ਰੀ ਜਸਬੀਰ ਸਿੰਘ, ਸ਼੍ਰੀ ਨਿਤੇਸ਼ ਕੁਮਾਰ, ਜਗਜੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

 

Tags: PUNJAB ADMIN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD