ਅੱਜ ਹਾੜ੍ਹੀ 2018-19 ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਨਵੀਂ ਅਨਾਜ ਮੰਡੀ, ਸੰਗਰੁੂਰ ਵਿਖੇ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਦੇ ਬਤੌਰ ਮੁੱਖ ਮਹਿਮਾਨ ਵਿਜੇ ਇੰਦਰ ਸਿੰਗਲਾ, ਲੋਕ ਨਿਰਮਾਣ ਵਿਭਾਗ, ਸੂਚਨਾ ਅਤੇ ਤਕਨਾਲੋਜੀ ਮੰਤਰੀ, ਪੰਜਾਬ ਸੰਗਰੂਰ ਨੇ ਸਿਰਕਤ ਕੀਤੀ ਅਤੇ ਕੈਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕੀਤਾ।ਇਸ ਕੈਂਪ ਦੀ ਪ੍ਰਧਾਨਗੀ ਡਾ: ਜਸਬੀਰ ਸਿੰਘ ਬੈਂਸ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਕੀਤੀ ਗਈ। ਵਿਜੈ ਇੰਦਰ ਸਿੰਗਲਾ , ਲੋਕ ਨਿਰਮਾਣ ਵਿਭਾਗ, ਸੂਚਨਾ ਅਤੇ ਤਕਨਾਲੋਜੀ ਮੰਤਰੀ, ਪੰਜਾਬ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿਦ ਖੁੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਮੁਹਿੰਮ ਵਿੱਚ ਪੂਰਨ ਸਹਿਯੋਗ ਦੀ ਅਪੀਲ ਕੀਤੀ ਅਤੇ ਉਨ੍ਹਾਂ ਵੱਲੋਂ ਕਿਸਾਨਾਂ ਦੀ ਹਰ ਤਰਾਂ੍ਹ ਦੀ ਮਦਦ ਕਰਨ ਲਈ ਵੀ ਕਿਹਾ ਗਿਆ। ਉਨ੍ਹਾ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨਾਂ ਨੂੰ ਖੇਤੀ ਮਾਹਿਰਾਂ ਦੁਆਰਾ ਦੱਸੀਆਂ ਸਿਫ਼ਾਰਸ਼ਾਂ ਤੇ ਅਮਲ ਕੀਤਾ ਜਾਵੇ ਤੇ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਜਿਵੇਂ ਮਧੂ ਮੱਖੀ ਪਾਲਣ, ਪਸ਼ੂਪਾਲਣ, ਮੱਛੀ ਪਾਲਣ, ਮੁਰਗੀ ਪਾਲਣ, ਡੇਅਰੀ, ਬਾਗਬਾਨੀ, ਫੁੱਲਾਂ ਦੀ ਕਾਸ਼ਤ ਆਦਿ ਅਪਣਾਏ ਜਾਣ ਤਾਂ ਕਿ ਵੱਧ ਆਮਦਨ ਲਈ ਜਾ ਸਕੇ। ਡਿਪਟੀ ਕਮਿਸਨਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਸਮੁੱਚੀ ਖੇਤੀ ਦੀ ਕਾਸ਼ਤ ਖੇਤੀ ਮਾਹਿਰਾਂ ਦੀ ਰਾਏ ਅਨੁਸਾਰ ਹੀ ਕਰਨ ਤਾਂ ਜ਼ੋ ਖੇਤੀ ਉਪਰ ਹੋ ਰਹੇ ਵਾਧੂ ਖਰਚੇ ਨੂੰ ਠੱਲ ਪੈ ਸਕੇ। ਉਨ੍ਹਾਂ ਵੱਲੋ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਦੀ ਖਰੀਦ ਲਈ ਵਧੀਆ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜ਼ੋ ਕਿਸਾਨਾਂ ਨੂੰ ਫਸਲ ਵੇਚਣ ਸਮੇਂ ਕੋਈ ਮੁਸ਼ਕਿਲ ਨਾ ਆਏ। ਉਨ੍ਹਾਂ ਮੰਡੀ ਵਿੱਚ ਫਸਲ ਸੁੱਕੀ ਤੇ ਸ਼ਾਫ ਸੁੱਥਰੀ ਲਿਆਉਣ ਲਈ ਕਿਹਾ ਤਾਂ ਕਿ ਮੰਡੀ ਵਿੱਚ ਕੋਈ ਮੁਸ਼ਕਲ ਨਾ ਆਵੇ।
ਡਾਇਰੈਕਟਰ ਖੇਤੀਬਾੜੀ ਪੰਜਾਬ ਡਾ:ਜਸਬੀਰ ਸਿੰਘ ਬੈਂਸ ਵਲੋਂ ਆਪਣੇ ਪ੍ਰਧਾਨਗੀ ਭਾਸ਼ਨ ਵਿੱਚ ਦੱਸਿਆ ਕਿ ਹਾੜ੍ਹੀ 2018-19 ਲਈ ਖਾਦਾਂ, ਬੀਜਾਂ ਅਤੇ ਕੀੜੇਮਾਰ ਦਵਾਈਆਂ ਦੇ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇੇ ਗਏ ਹਨ ਅਤੇ ਬਿਜਾਈ ਸਮੇਂ ਕਿਸੇ ਵੀ ਖੇਤੀ ਇਨਪੁਟਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਦੀ ਖੇਤੀ ਬਹੁਤ ਹੀ ਸੂਝਬੂਝ ਦੀ ਖੇਤੀ ਹੈ। ਲਾਹੇਵੰਦ ਅਤੇ ਮਿਆਰੀ ਉਪਜ ਪ੍ਰਾਪਤ ਕਰਨ ਲਈ ਤਕਨੀਕੀ ਗਿਆਨ ਅਤੇ ਨਵੀਆਂ ਤਕਨੀਕਾਂ ਨਾਲ ਹਾਈਟੈਕ ਖੇਤੀ ਕਰਨੀ ਪੈਣੀ ਹੈ ਜਿਸ ਲਈ ਵਿਭਾਗ ਵਲੋਂ ਸਮੇਂ ਸਮੇਂ ਸਿਰ ਲਗਾਏ ਜਾਂਦੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਫਸਲਾਂ ਤੋਂ ਵੱਧ ਝਾੜ ਲੈਣ ਦੇ ਨਾਲ ਨਾਲ ਸਾਨੂੰ ਕੁਦਰਤੀ ਸਾਧਨ ਜਿਵੇਂਕਿ ਵਾਤਾਵਰਣ,ਜ਼ਮੀਨ ਅਤੇ ਪਾਣੀ ਦੀ ਸੰਭਾਲ ਤੇ ਸੁਚੱਜ਼ੀ ਵਰਤੋਂ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ। ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਪੰਜਾਬ ਡਾ:ਜਗਤਾਰ ਸਿੰਘ ਬਰਾੜ ਵਲੋਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਵੱਲ਼ੋ ਸਮੇਂ-ਸਮੇਂ ਤੇ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਖੇਤੀਬਾੜੀ ਸਕੀਮਾਂ ਦਾ ਵੱਧ ਤੋ ਵੱਧ ਲਾਭ ਲੈਣ ਤਾਂ ਜ਼ੋ ਉਨਾਂ ਦੀ ਖੇਤੀ ਆਮਦਨ ਵਿੱਚ ਵਾਧਾ ਹੋ ਸਕੇ। ਇਸ ਤੋ਼ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ ਵਿੱਚ ਵੱਧ ਝੜਕੇ ਯੋਗਦਾਨ ਪਾਉਣ ਅਤੇ ਮਿੱਟੀ ਪਰਖ ਸਿਹਤ ਕਾਰਡ ਦੇ ਅਨੁਸਾਰ ਹੀ ਖਾਦਾਂ ਦੀ ਵਰਤੋ ਕਰਨ।ਉਨ੍ਹਾ ਕਿਸਾਨਾ ਨੂੰ ਭਰੋਸਾ ਦਿਵਾਇਆ ਕਿ ਹਾੜ੍ਹੀ ਦੋਰਾਨ ਵੱਖ-ਵੱਖ ਫਸਲਾਂ ਲਈ ਖਾਦਾਂ ਦਾ ਪ੍ਰਬੰਧ ਕਰ ਲਿਆ ਹੈ ਅਤੇ ਆਉਣ ਵਾਲੇ ਸੀਜਨ ਦੋਰਾਨ ਕਿਸਾਨਾਂ ਨੂੰ ਖਾਦਾਂ ਦੀ ਕਿਸੇ ਵੀ ਕਿਸਮ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਮੁੱਖ ਖੇਤੀਬਾੜੀ ਅਫਸਰ ਡਾ: ਬਲਦੇਵ ਸਿੰਘ ਵਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿ ਉਹ ਪੰਜਾਬ ਸਰਕਾਰ ਵੱਲੋ ਇਨ-ਸੀਟੂ ਸਕੀਮ ਅਧੀਨ ਜਿਨ੍ਹਾ ਕਿਸਾਨਾਂ ਨੇ 30 ਜੂਨ 2018 ਤੋ ਪਹਿਲਾ ਖੇਤੀ ਮਸੀਨਰੀ ਲਈ ਅਪਲਾਈ ਕੀਤੀ ਸੀ, ਉਹ ਅਪਲਾਈ ਕੀਤੀ ਖੇਤੀ ਮਸੀਨਰੀ ਜਲਦੀ ਤੋ ਜਲਦੀ ਖਰੀਦਕੇ ਮਸੀਨਰੀ ਦੀ ਵੈਰੀਫਿਕੇਸਨ ਕਰਵਾਉਣ ਤਾਂ ਜ਼ੋ ਆਉਦੇ ਸੀਜਨ ਤੋ ਪਹਿਲਾ- ਪਹਿਲਾ ਪਰਾਲੀ ਦੇ ਯੌਗ ਪ੍ਰਬੰਧਨ ਸਬੰਧੀ ਤਿਆਰੀ ਮੁਕੰਮਲ ਹੋ ਸਕੇ। ਉਨ੍ਹਾਂ ਵਲੋਂ ਜ਼ਿਲ੍ਹੇ ਵਿੱਚ ਚਲਾਈਆਂ ਜਾਂਦੀਆਂ ਵਿਭਾਗ ਦੀਆਂ ਸਕੀਮਾਂ ਬਾਰੇ ਦੱਸਿਆ ਗਿਆ। ਤਕਨੀਕੀ ਸੈਸ਼ਨ ਦੌਰਾਨ ਪੀਏਯੂ ਤੇ ਖੇਤੀ ਵਿਭਾਗ ਦੇ ਮਾਹਿਰਾਂ ਵਲੋਂ ਭਰਪੂਰ ਜਾਣਕਾਰੀ ਦਿੱਤੀ ਗਈ ਜਿਨ੍ਹਾਂ ਵਿੱਚ ਟੀਮ ਦੇ ਇੰਚਾਰਜ ਡਾ:ਮਨਦੀਪ ਸਿੰਘ, ਡਿਪਟੀ ਡਾਇਰੈਕਟਰ ਕੇ.ਵੀ.ਕੇ. ਖੇੜੀ, ਡਾ:ਬੁੂਟਾ ਸਿੰਘ ਰੋਮਾਣਾ ਨੇ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ, ਡਾ:ਪਵਨ ਕੁਮਾਰ ਨੇ ਹਾੜ੍ਹੀ ਦੀਆਂ ਫਸਲਾਂ ਦੇ ਕੀੜੇ ਅਤੇ ਬਿਮਾਰੀਆਂ ਸਬੰਧੀ, ਡਾ: ਅਮਨਦੀਪ ਕੋਰ, ਏ.ਡੀ.ਓ. ਨੇ ਮਿੱਟੀ ਪਰਖ ਦੀ ਮਹੱਹਤਾ ਬਾਰੇ, ਇੰਚਾਰਜ ਪ੍ਰੇਮ ਕੁਮਾਰ, ਸਹਾਇਕ ਖੇਤੀਬਾੜੀ ਇੰਜਨੀਅਰ (ਸੰਦ) ਨੇ ਆਧੁਨਿਕ ਖੇਤੀ ਮਸ਼ੀਨਰੀ ਦੀ ਸਾਂਭ ਸੰਭਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵੱਖ ਵੱਖ ਸਰਕਾਰੀ ਵਿਭਾਗਾਂ ਵਲੋਂ ਪ੍ਰਭਾਵਸ਼ਾਲੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਤੋ ਇਲਾਵਾ ਜਿਲ੍ਹੇ ਦੇ 7 ਅਗਾਹਵਧੂ ਕਿਸਾਨਾਂ ਨੂੰ ਜਿਨ੍ਹਾਂ ਨੇ ਫਸਲਾਂ ਦੀ ਰਹਿੰਦ ਖੂੰਹਦ ਅਤੇ ਨਾੜ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਸੀ, ਉਨ੍ਹਾਂ ਨੂੰ ਵਿਸ਼ੇਸ ਤੋਰ ਤੇ ਸਨਮਾਨਿਤ ਕੀਤਾ ਗਿਆ। ਕੈਂਪ ਦੌਰਾਨ ਡਾ: ਅਮਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ(ਇਨਫੋ) ਵਲੋਂ ਸਟੇਜ਼ ਸਕੱਤਰ ਦੀ ਸੇਵਾ ਬਾਖੂਬੀ ਨਿਭਾਈ ਅਤੇ ਕੈਂਪ ਵਿੱਚਂ ਕਿਸਾਨਾਂ ਦੀਆਂ ਸਮੱਸਿਆਵਾਂ ਤੇ ਪ੍ਰਸ਼ਨਾਂ ਦੇ ਢੁਕਵੇਂ ਜਵਾਬ ਮੌਕੇ ਤੇ ਦਿੱਤੇ ਗਏ।