ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ (ਖੇਡਾਂ ਤੇ ਯੁਵਕ ਸੇਵਾਵਾਂ), ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਆਈ.ਏ.ਐਸ. ਦੀ ਅਗਵਾਈ ਹੇਠ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਣਾ ਬੇਗੂ ਵਿੱਚ ਇੱਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਗਾ ਕੇ 50 ਛਾਂਦਾਰ ਅਤੇ ਦਵਾਈਆਂ ਬਣਾਉਣ ਵਾਲੇ ਬੂਟੇ ਲਗਾਏ ਗਏ।ਇਹ ਜਾਣਕਾਰੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ. ਜਗਜੀਤ ਸਿੰਘ ਚਾਹਲ ਨੇ ਦਿੱਤੀ।ਇਸ ਮੌਕੇ ਅਮਰਜੋਤੀ ਮਾਂਗਟ ਪ੍ਰੋਗਰਾਮ ਅਫ਼ਸਰ ਅਤੇ ਪ੍ਰਿੰਸੀਪਲ ਸ.ਨਵਪ੍ਰੀਤ ਸਿੰਘ ਵੀ ਮੌਜੂਦ ਸਨ। ਜਗਜੀਤ ਸਿੰਘ ਚਾਹਲ ਨੇ ਇਸ ਮੌਕੇ ਵਲੰਟੀਅਰਜ਼ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਹਰੇਕ ਇਨਸਾਨ ਵੱਲੋਂ ਆਪਣੇ ਜਨਮ ਦਿਨ ,ਸਾਲਗਿਰਹ ਅਤੇ ਵਿਆਹ ਆਦਿ ਖ਼ੁਸ਼ੀਆਂ ਦੇ ਮੌਕਿਆਂ ਤੇ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸ਼ੁੱਧ ਹਵਾ, ਸ਼ੁੱਧ ਵਾਤਾਵਰਨ ਅਤੇ ਭਰਪੂਰ ਆਕਸੀਜਨ ਮਿਲ ਸਕੇ।ਉਨ੍ਹਾਂ ਕਿਹਾ ਕਿ ਸਾਡਾ ਸਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਈਏ ਕਿਉਂਕਿ ਇਨ੍ਹਾਂ ਪੌਦਿਆਂ ਦੁਆਰਾ ਛੱਡੀ ਜਾਂਦੀ ਆਕਸੀਜਨ ਕਾਰਨ ਹੀ ਧਰਤੀ ਤੇ ਜੀਵਨ ਸੰਭਵ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਲਈ ਸਾਡੇ ਵਾਤਾਵਰਨ ਦਾ ਸ਼ੁੱਧ ਅਤੇ ਸਾਫ਼-ਸੁਥਰਾ ਹੋਣਾ ਬਹੁਤ ਜ਼ਰੂਰੀ ਹੈ ਜੋ ਕਿ ਵੱਧ ਤੋਂ ਵੱਧ ਪੌਦੇ ਲਗਾਉਣ ਨਾਲ ਹੀ ਸੰਭਵ ਹੋ ਸਕਦਾ ਹੈ। ਇਸ ਮੌਕੇ ਸ. ਜਗਦੀਪ ਸਿੰਘ ਮਾਂਗਟ ਵੱਲੋਂ ਸਕੂਲ ਨੂੰ ਬੂਟੇ ਮੁਹੱਈਆ ਕਰਵਾਏ ਗਏ। ਇਸ ਮੌਕੇ ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਬਲਵਿੰਦਰ ਕੌਰ, ਸ੍ਰੀਮਤੀ ਰਵਿੰਦਰ ਕੌਰ, ਅੰਜਨਾ ਕਲਸੀ, ਸ੍ਰੀਮਤੀ ਮੀਨਾਕਸ਼ੀ, ਸ੍ਰੀਮਤੀ ਦਵਿੰਦਰ ਕੌਰ, ਕਿਰਨਪ੍ਰੀਤ, ਸ੍ਰੀਮਤੀ ਰੰਜੂ ਬਾਲਾ, ਸ੍ਰੀਮਤੀ ਭੁਪਿੰਦਰ ਕੌਰ, ਸ੍ਰੀਮਤੀ ਹਿਨਾ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਸ਼ੈਲਜਾ ਵੋਹਰਾ, ਸ. ਪਰਮਜੀਤ ਸਿੰਘ, ਸ੍ਰੀ ਵਿਸ਼ਾਲ, ਸ. ਮਨਪ੍ਰੀਤ ਸਿੰਘ ਸ. ਲਖਵਿੰਦਰ ਸਿੰਘ ਤੋਂ ਇਲਾਵਾ ਐਨ.ਐਸ.ਐਸ. ਵਲੰਟੀਅਰਜ਼ ਹਾਜ਼ਰ ਸਨ।