Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਲਗਾਏ ਗਏ 50 ਬੂਟੇ

Web Admin

Web Admin

5 Dariya News

ਫ਼ਿਰੋਜ਼ਪੁਰ , 04 Oct 2018

Last updated on: Oct 04, 2018, 00:00 IST

ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ (ਖੇਡਾਂ ਤੇ ਯੁਵਕ ਸੇਵਾਵਾਂ), ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਆਈ.ਏ.ਐਸ. ਦੀ ਅਗਵਾਈ ਹੇਠ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਣਾ ਬੇਗੂ ਵਿੱਚ ਇੱਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਗਾ ਕੇ 50 ਛਾਂਦਾਰ ਅਤੇ ਦਵਾਈਆਂ ਬਣਾਉਣ ਵਾਲੇ ਬੂਟੇ ਲਗਾਏ ਗਏ।ਇਹ ਜਾਣਕਾਰੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ. ਜਗਜੀਤ ਸਿੰਘ ਚਾਹਲ ਨੇ ਦਿੱਤੀ।ਇਸ ਮੌਕੇ ਅਮਰਜੋਤੀ ਮਾਂਗਟ ਪ੍ਰੋਗਰਾਮ ਅਫ਼ਸਰ ਅਤੇ ਪ੍ਰਿੰਸੀਪਲ ਸ.ਨਵਪ੍ਰੀਤ ਸਿੰਘ ਵੀ ਮੌਜੂਦ ਸਨ। ਜਗਜੀਤ ਸਿੰਘ ਚਾਹਲ ਨੇ ਇਸ ਮੌਕੇ ਵਲੰਟੀਅਰਜ਼ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਹਰੇਕ ਇਨਸਾਨ ਵੱਲੋਂ ਆਪਣੇ ਜਨਮ ਦਿਨ ,ਸਾਲਗਿਰਹ ਅਤੇ ਵਿਆਹ ਆਦਿ ਖ਼ੁਸ਼ੀਆਂ ਦੇ ਮੌਕਿਆਂ ਤੇ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸ਼ੁੱਧ ਹਵਾ, ਸ਼ੁੱਧ ਵਾਤਾਵਰਨ ਅਤੇ ਭਰਪੂਰ ਆਕਸੀਜਨ ਮਿਲ ਸਕੇ।ਉਨ੍ਹਾਂ ਕਿਹਾ ਕਿ ਸਾਡਾ ਸਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਈਏ ਕਿਉਂਕਿ ਇਨ੍ਹਾਂ ਪੌਦਿਆਂ ਦੁਆਰਾ ਛੱਡੀ ਜਾਂਦੀ ਆਕਸੀਜਨ ਕਾਰਨ ਹੀ ਧਰਤੀ ਤੇ ਜੀਵਨ ਸੰਭਵ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਲਈ ਸਾਡੇ ਵਾਤਾਵਰਨ ਦਾ ਸ਼ੁੱਧ ਅਤੇ ਸਾਫ਼-ਸੁਥਰਾ ਹੋਣਾ ਬਹੁਤ ਜ਼ਰੂਰੀ ਹੈ ਜੋ ਕਿ ਵੱਧ ਤੋਂ ਵੱਧ ਪੌਦੇ ਲਗਾਉਣ ਨਾਲ ਹੀ ਸੰਭਵ ਹੋ ਸਕਦਾ ਹੈ। ਇਸ ਮੌਕੇ ਸ. ਜਗਦੀਪ ਸਿੰਘ ਮਾਂਗਟ ਵੱਲੋਂ ਸਕੂਲ ਨੂੰ  ਬੂਟੇ ਮੁਹੱਈਆ ਕਰਵਾਏ ਗਏ। ਇਸ ਮੌਕੇ ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਬਲਵਿੰਦਰ ਕੌਰ, ਸ੍ਰੀਮਤੀ ਰਵਿੰਦਰ ਕੌਰ, ਅੰਜਨਾ ਕਲਸੀ, ਸ੍ਰੀਮਤੀ ਮੀਨਾਕਸ਼ੀ, ਸ੍ਰੀਮਤੀ ਦਵਿੰਦਰ ਕੌਰ, ਕਿਰਨਪ੍ਰੀਤ, ਸ੍ਰੀਮਤੀ ਰੰਜੂ ਬਾਲਾ, ਸ੍ਰੀਮਤੀ ਭੁਪਿੰਦਰ ਕੌਰ, ਸ੍ਰੀਮਤੀ ਹਿਨਾ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਸ਼ੈਲਜਾ ਵੋਹਰਾ, ਸ. ਪਰਮਜੀਤ ਸਿੰਘ, ਸ੍ਰੀ ਵਿਸ਼ਾਲ, ਸ. ਮਨਪ੍ਰੀਤ ਸਿੰਘ ਸ. ਲਖਵਿੰਦਰ ਸਿੰਘ ਤੋਂ ਇਲਾਵਾ ਐਨ.ਐਸ.ਐਸ. ਵਲੰਟੀਅਰਜ਼  ਹਾਜ਼ਰ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD