Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮઠਅਧੀਨ ਕੁਸਟ ਰੋਗ ਸਬੰਧੀ ਜਾਗਰੂਕਤਾ ਰੈਲੀ

Web Admin

Web Admin

5 Dariya News

ਰੂਪਨਗਰ , 05 Oct 2018

Last updated on: Oct 05, 2018, 00:00 IST

ਅੱਜ ਵਾਈਸ ਚੇਅਰਮੈਨ-ਕਮ-ਸਿਵਲ ਸਰਜਨ, ਜ਼ਿਲਾ ਹੈਲਥ ਸੁਸਾਇਟੀ-NLEP ਡਾ. ਹਰਿੰਦਰ ਕੌਰઠਸਿਵਲ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਅਧੀਨ ਸਿਵਲ ਹਸਪਤਾਲ, ਰੂਪਨਗਰઠ ਵਿਖੇઠਗੋਰਮਿੰਟ ਇੰਸਟੀਚਿਊਟ ਆਫ ਨਰਸਿੰਗ ਅਤੇ ਪੈਰਾ ਮੈਡੀਕਲ ਸਾਇੰਸਜ਼, ਰੂਪਨਗਰ ਦੀਆਂ ਵਿਦਿਆਥਾਰਣਾਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਕੁਸ਼ਟ ਰੋਗ ਸਬੰਧੀ ਜਾਗਰੂਤਕਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਾ. ਅਵਤਾਰ ਸਿੰਘ ਜਿਲ੍ਹਾ ਸਿਹਤ ਅਫਸਰ ਨੇ ਹਰੀ ਝੰਡੀ ਦੇ ਕੇ ਸਿਵਲ ਹਸਪਤਾਲ ਰੂਪਨਗਰ ਤੋ ਰਵਾਨਾ ਕੀਤਾ ਗਿਆ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਸਿਵਲ ਹਸਪਤਾਲ ਰੂਪਨਗਰ ਵਿਖੇ ਆ ਕੇ ਖਤਮ ਕੀਤੀ ਗਈ। ਇਸ ਮੌਕੇ ਤੇ ਡਾ ਕਮਲਦੀਪ ਕੌਰ ਜਿਲ੍ਹਾ ਲੈਪਰੋਸੀ ਅਫਸਰ ਰੂਪਨਗਰ ਵੱਲੋ ਕੁਸ਼ਟ ਰੋਗ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕੁਸ਼ਟ ਰੋਗ ਮਾਈਕੋਬੈਕਟੀਰੀਅਮ ਲੈਪਰਾ ਨਾਂ ਦੇ ਜੀਵਾਣੂ ਰਾਂਹੀ ਇਕ ਮਰੀਜ਼ ਤੋਂ ਦੂਜੇ ਮਰੀਜ਼ ਵਿੱਚ ਫੈਲਦਾ ਹੈ।ਪੁਰਾਣੀਆਂ ਧਾਰਨਾਵਾਂ ਦਾ ਖੰਡਨ ਕਰਦਿਆਂ ਡਾ. ਕਮਲਦੀਪ ਨੇ ਦੱਸਿਆ ਕਿ ਇਹ ਰੋਗ ਸਭ ਤੋਂ ਘੱਟ ਫੈਲਣ ਵਾਲਾ ਰੋਗ ਹੈ ਅਤੇ ਕਿਸੇ ਪਾਪ ਦਾ ਫਲ ਨਹੀਂ ਹੈ।ਐਮ.ਡੀ.ਟੀ ਰਾਂਹੀ 

ਇਸ ਬਿਮਾਰੀ ਦਾ ਇਲਾਜ਼ 100 ਪ੍ਰਤੀਸ਼ਤ ਹੋ ਜਾਂਦਾ ਹੈ। ਜੇਕਰ ਚਮੜੀ ਤੇ ਹਲਕੇ ਤਾਂਬੇ ਰੰਗ ਦੇ ਸੁੰਨ ਨਿਸ਼ਾਨ ਹੋਣ, ਜਿਸ ਤੇ ਗਰਮ , ਠੰਡੇ ਦਾ ਪਤਾ ਨਾ ਲੱਗੇ ਤਾਂ ਇਹ ਕੁਸ਼ਟ ਰੋਗ ਹੋ ਸਕਦਾ ਹੈ, ਅਜਿਹੇ ਲੱਛਣ ਹੋਣ ਤੇ ਤੁਰੰਤ ਨੇੜੇ ਦੇ ਹਸਪਤਾਲ ਜਾ ਕੇ ਚਮੜੀ ਦੇ ਮਾਹਿਰ ਡਾਕਟਰ ਕੋਲ ਚੈਕਅੱਪ ਕਰਵਾਇਆ ਜਾਵੇ ਤਾਂ ਜ਼ੋ ਸਮੇਂ ਸਿਰ ਬਿਮਾਰੀ ਦਾ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ ਅਤੇ ਇਸ ਰੋਗ ਤੋ ਹੋਣ ਵਾਲੀ ਕਰੂਪਤਾ (ਅੰਗਹੀਣਤਾ) ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਰੋਗ ਸਬੰਧੀ ਸਰਕਾਰ ਵੱਲੋ ਦਵਾਈਆਂ ਬਿਲਕੁਲ ਮੁਫਤ ਦਿੱਤੀਆਂ ਜਾਦੀਆਂ ਹਨ ਜ਼ੋ ਕਿ ਸਾਰੇ ਸਿਹਤ ਕੇਂਦਰਾ ਵਿਚ ਉਪਲੱਬਧ ਹਨ ।ਰੈਲੀ ਦਾ ਮੁੱਖ ਮੰਤਵ ਕੁਸ਼ਟ ਰੋਗ (ਕੋਹੜ) ਨੂੰ ਜੜੋਂ ਖਤਮ ਕਰਨ ਲਈ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਛੁਪੇ ਹੋਏ ਕੁਸ਼ਟ ਰੋਗ ਸਬੰਧੀ ਕੇਸ ਲੱਭੇ ਜਾ ਸਕਣ। ਇਸ ਮੌਕੇ ਡਿਪਟੀ ਮਾਸ-ਮੀਡੀਆ ਅਫਸਰ ਰਾਜ ਰਾਣੀ, ਸੁਖਜੀਤ ਕੰਬੋਜ ਜਿਲ੍ਹਾ ਬੀ.ਸੀ.ਸੀ. ਫੈਸੀਲਿਟੇਟਰ, ਪਰਮਜੀਤ ਕੌਰ ਐਨ.ਐਮ.ਐਸ. ਅਤੇ ਨਰਸਿੰਗ ਇੰਸਟੀਚਿਊਟ ਦੀਆਂ ਟਿਊਟਰ ਆਦਿ ਮੌਜੂਦ ਸਨ।

 

Tags: Civil Surgeon Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD