Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਐਸ.ਡੀ.ਐਮ. ਪਾਤੜਾਂ ਵੱਲੋਂ ਪੰਜਾਬ ਤੋਂ ਬਾਹਰੋਂ ਆਉਂਦੇ ਪੀ.ਡੀ.ਐਸ. ਚਾਵਲਾਂ ਦਾ 5 ਸ਼ੈਲਰਾਂ ਵਿੱਚ ਅਚਨਚੇਤ ਨਿਰੀਖਣ

ਦੋ ਸ਼ੈਲਰਾਂ 'ਚ ਊਣਤਾਈਆਂ ਸਾਹਮਣੇ ਆਈਆਂ, ਫ਼ਰਮਾਂ ਵਿਰੁੱਧ ਕਾਰਵਾਈ ਸ਼ੁਰੂ- ਪਾਲਿਕਾ ਅਰੋੜਾ

Web Admin

Web Admin

5 Dariya News

ਪਾਤੜਾਂ , 05 Oct 2018

ਪਾਤੜਾਂ ਦੇ ਐਸ.ਡੀ.ਐਮ. ਪਾਲਿਕਾ ਅਰੋੜਾ ਨੇ ਸਬ ਡਵੀਜਨ ਪਾਤੜਾਂ 'ਚ ਸਥਿਤ ਅਤੇ ਮਾਰਕੀਟ ਕਮੇਟੀ ਪਾਤੜਾਂ ਅਧੀਨ ਆਉਂਦੇ 5 ਸ਼ੈਲਰਾਂ ਵਿਖੇ ਪੰਜਾਬ ਤੋਂ ਬਾਹਰੋਂ ਆਉਂਣ ਵਾਲੇ ਪੀ.ਡੀ.ਐਸ. ਚਾਵਲਾਂ ਬਾਰੇ ਅਚਨਚੇਤ ਨਿਰੀਖਣ ਕੀਤਾ। ਇਨ੍ਹਾਂ 5 ਸ਼ੈਲਰਾਂ 'ਚੋਂ ਦੋ ਵਿਖੇ ਊਣਤਾਈਆਂ ਸਾਹਮਣੇ ਆਉਣ 'ਤੇ ਐਸ.ਡੀ.ਐਮ. ਨੇ ਇਨ੍ਹਾਂ ਦੋ ਸ਼ੈਲਰਾਂ ਵਿਰੁੱਧ ਬਣਦੀ ਕਾਰਵਾਈ ਅਰੰਭ ਦਿੱਤੀ ਹੈ। ਉਨ੍ਹਾਂ ਆਦੇਸ਼ ਦਿੱਤੇ ਕਿ ਬਾਕੀ ਸ਼ੈਲਰ ਫਰਮਾਂ ਸਮੁਚੀ ਪ੍ਰਕ੍ਰਿਆ ਨਿਯਮਾਂ ਅਧੀਨ ਹੀ ਕਰਨ ਅਤੇ ਆਪਣੇ ਸ਼ੈਲਰਾਂ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਗਵਾਉਣ।ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸ੍ਰੀਮਤੀ ਪਾਲਿਕਾ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੀ.ਡੀ.ਐਸ. ਚਾਲਵਾਂ ਬਾਰੇ ਪੜਤਾਲ ਕਰਨ ਮਿਲੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੇ ਹੁਕਮਾਂ ਮੁਤਾਬਕ ਇਹ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਮੈਸ. ਲਕਸ਼ਮੀ ਰਾਈਸ ਮਿਲ ਢਾਬੀ ਗੁੱਜਰਾਂ ਦੇ ਅਹਾਤੇ 'ਚ 198 ਬੈਗ ਪਰਮਲ ਝੋਨਾ ਅਤੇ ਮੈਸ. ਬਰਾਸ ਰਾਈਸ ਮਿੱਲ ਬਰਾਸ ਤੋਂ 550 ਬੈਗ ਪਰਮਲ ਝੋਨਾ ਬਿਨਾਂ ਸਰਕਾਰੀ ਜਾਂ ਪ੍ਰਾਈਵੇਟ ਖਰੀਦ ਤੋਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਫਰਮਾਂ ਨੇ ਇਨ੍ਹਾਂ ਬੈਗਜ ਦਾ ਕੋਈ ਵੀ ਜੇ-ਫਾਰਮ ਅਤੇ ਹੀਪ ਰਜਿਸਟਰ ਪੇਸ਼ ਨਹੀਂ ਕੀਤਾ, ਇਸ ਲਈ ਇਨ੍ਹਾਂ ਵਿਰੁੱਧ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਰੰਭ ਦਿੱਤੀ ਗਈ ਹੈ।

ਐਸ.ਡੀ.ਐਮ. ਨੇ ਹੋਰ ਦੱਸਿਆ ਕਿ ਸਬ ਡਵੀਜਨ ਪਾਤੜਾਂ ਅਧੀਨ ਆਉਂਦੇ ਸਮੂਹ ਸ਼ੈਲਰਾਂ ਦੀ ਚੈਕਿੰਗ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਬਣਾਈ ਗਈ ਟੀਮ ਨੂੰ ਤਿੰਨ ਹਿੱਸਿਆਂ 'ਚ ਵੰਡ ਕੇ ਮੁਕੰਮਲ ਚੈਕਿੰਗ ਕਰਨ ਉਪਰੰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਜੇਕਰ ਕਿਸੇ ਵੀ ਸ਼ੈਲਰ ਵਿੱਚ ਕੋਈ ਵੀ ਊਣਤਾਈ ਪਾਈ ਜਾਂਦੀ ਹੈ ਤਾਂ ਸਬੰਧਤ ਸ਼ੈਲਰ ਵਾਲੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।ਸ੍ਰੀਮਤੀ ਪਾਲਿਕਾ ਅਰੋੜਾ ਨੇ ਸਮੂਹ ਆੜਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਆੜਤ ਅਧੀਨ ਆਉਂਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਤ ਕਰਨ ਅਤੇ ਨਿਰਧਾਰਤ ਨਮੀ ਵਾਲਾ ਝੋਨਾ ਹੀ ਮੰਡੀ 'ਚ ਲੈਕੇ ਆਉਣ ਲਈ ਜਾਗਰੂਕ ਕਰਨ। ਉਨ੍ਹਾਂ ਨੇ ਨਾਲ ਹੀ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਮੰਡੀਆਂ 'ਚ ਝੋਨੇ ਦੀ ਖਰੀਦ ਦੇ ਪ੍ਰਬੰਧ ਪੂਰੇ ਕਰਨ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ। ਇਸ ਨਿਰੀਖਣ ਦੌਰਾਨ ਐਸ.ਡੀ.ਐਮ. ਦੇ ਨਾਲ ਮਾਰਕੀਟ ਕਮੇਟੀ ਪਾਤੜਾਂ ਦੇ ਸਕੱਤਰ ਭਰਪੂਰ ਸਿੰਘ, ਲੇਖਾਕਾਰ ਅਮਨਦੀਪ ਸਿੰਘ ਅਤੇ ਮੰਡੀ ਸੁਪਰਵਾਈਜਰ ਜੋਨੀ ਵੀ ਮੌਜੂਦ ਸਨ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD