Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

’ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੀ ਸਥਾਪਨਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ - ਫਤਿਹਜੰਗ ਸਿੰਘ ਬਾਜਵਾ

ਮਿਸ਼ਨ ਦੀ ਨਿਗਰਾਨੀ ਹੇਠ ਸੂਬੇ ਭਰ ਵਿਚ ਨਵੰਬਰ ਮਹੀਨੇ ’ਮੈਗਾ ਰੋਜ਼ਗਾਰ ਮੇਲੇ’ ਲਗਾਏ ਜਾਣਗੇ : ਫਤਿਹਜੰਗ ਸਿੰਘ ਬਾਜਵਾ

ਫਤਿਹਜੰਗ ਸਿੰਘ ਬਾਜਵਾ
ਫਤਿਹਜੰਗ ਸਿੰਘ ਬਾਜਵਾ

Web Admin

Web Admin

5 Dariya News

ਬਟਾਲਾ , 06 Oct 2018

ਘਰ-ਘਰ ਰੋਜ਼ਗਾਰ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ’ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਮੰਤਰੀ ਮੰਡਲ ਦੀ ਇਸ ਪ੍ਰਵਾਨਗੀ ਨਾਲ ਸੂਬੇ ਦੇ ਨੌਜਵਾਨਾਂ ਨੂੰ ਵੱਡੀ ਰਾਹਤ ਮਿਲੇਗੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਨੌਜਵਾਨਾਂ ਨੂੰ ਦੇਸ਼ ਅਤੇ ਵਿਦੇਸ਼ ਵਿਚ ਨੌਕਰੀਆਂ ਪ੍ਰਾਪਤ ਕਰਨ ਲਈ ਭਰੋਸੇਯੋਗ ਮੰਚ ਪ੍ਰਦਾਨ ਹੋਵੇਗਾ। ਉਨਾਂ ਨਾਲ ਹੀ ਕਿਹਾ ਕਿ ਵਿਦੇਸ਼ਾਂ ਵਿਚ ਰੋਜ਼ਗਾਰ ਪ੍ਰਾਪਤੀ ਅਤੇ ਪੜਾਈ ਕਰਨ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਵੀ ਇਹ ਮਿਸ਼ਨ ਇਕ ਪੁਲ ਦਾ ਕੰਮ ਕਰੇਗਾ। ਉਨਾਂ ਕਿਹਾ ਕਿ ਇਸ ਮਿਸ਼ਨ ਦੀ ਸਥਾਪਤੀ ਨਾਲ ਸੂਬੇ ਦੇ ਨੌਜਵਾਨਾਂ ਨੂੰ ਏਜੰਟਾਂ ਹੱਥੋਂ ਹੁੰਦੀ ਲੁੱਟ ਖਸੁੱਟ ਨੂੰ ਵੀ ਵੱਡੀ ਠੱਲ ਪਵੇਗੀ। ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਤੀਜੇ ਰਾਜ ਪੱਧਰੀ ਰੋਜ਼ਗਾਰ ਮੇਲੇ ਨਵੰਬਰ ਮਹੀਨੇ ਲਗਾਏ ਜਾਣਗੇ। ਉਨਾਂ ਦੱਸਿਆ ਕਿ ਸੂਬੇ ਭਰ ਵਿਚ ਲੱਗਣ ਵਾਲੇ ਇਹ ਮੇਲੇ ਇਸ ਵਾਰ ’ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੀ ਨਿਗਰਾਨੀ ਹੇਠ ਹੀ ਲਗਾਏ ਜਾਣਗੇ।

 

Tags: Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD