Thursday, 06 June 2024

 

 

ਖ਼ਾਸ ਖਬਰਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450ਵੀਂ ਸ਼ਤਾਬਦੀ ਸਬੰਧੀ 13 ਤੋਂ 18 ਸਤੰਬਰ ਤੱਕ ਹੋਣਗੇ ਸਮਾਗਮ- ਭਾਈ ਮਹਿਤਾ ਜੂਨ 1984 ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 91 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਹਰਿਆ ਭਰਿਆ ਅਤੇ ਸਵੱਛ ਲੁਧਿਆਣਾ ਲਈ 'ਗਰੀਨ ਵਾਰੀਅਰਜ' ਬਣਨ ਦੀ ਅਪੀਲ ਸਿਹਤ ਵਿਭਾਗ ਨੇ ਬੂਟੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ ਫੋਰਟਿਸ ਹਸਪਤਾਲ ਲੁਧਿਆਣਾ ਅਤੇ ਕਲੀਨ ਏਅਰ ਪੰਜਾਬ ਨੇ ਹਰਿਆਵਲ ਪਹਿਲਕਦਮੀਆਂ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ ਗੁਰਜੀਤ ਸਿੰਘ ਔਜਲਾ ਨੇ ਸ਼੍ਰੀ ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਵਿਖੇ ਮੱਥਾ ਟੇਕਿਆ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਕੱਢੀ ਸਾਈਕਲ ਰੈਲ਼ੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦਾ ਲਗਾ ਕੇ ਵਾਤਾਵਰਣ ਨੂੰ ਹਰਿਆ- ਭਰਿਆ ਬਣਾਉਣ ਦਾ ਦਿੱਤਾ ਸੁਨੇਹਾ ਸਿਹਤਮੰਦ ਸਰੀਰ ਲਈ ਵਾਤਾਵਰਣ ਨੂੰ ਸ਼ੁੱਧ ਰੱਖਣਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਐਲਪੀਯੂ ਨੇ ਕਲਾ ਸੰਗਮ ਸਾਲਾਨਾ ਕਲਾ ਪ੍ਰਦਰਸ਼ਨੀ ਅਤੇ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਤਿੰਨਾਂ ਹਲਕਿਆਂ ਦੀ ਗਿਣਤੀ ਪ੍ਰਕਿਰਿਆ ਸ਼ਾਤੀਪੂਰਣ ਢੰਗ ਨਾਲ ਮੁਕੰਮਲ ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਵੜਿੰਗ ਨੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਦੇ ਫ਼ਰਕ ਨਾਲ ਜੇਤੂ ਰਿਟਰਨਿੰਗ ਅਫ਼ਸਰ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਸੌਂਪਿਆ ਜੇਤੂ ਸਰਟੀਫਿਕੇਟ ਲੋਕ ਸਭਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਰਹੇ ਜੇਤੂ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ, ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਹਾਸਿਲ ਕਰਕੇ ਜੇਤੂ ਰਹੇ-ਰਿਟਰਨਿੰਗ ਅਫਸਰ ਜਿੱਤਾਂ ਦੀ ਹੈਟ੍ਰਿਕ ਦੇ ਨਾਲ-ਨਾਲ ਵਿਰੋਧੀਆਂ ਨੇ ਹਾਰਾਂ ਦੀ ਹੈਟ੍ਰਿਕ ਵੀ ਲਗਾਈ ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਸੇਨੂ ਦੁੱਗਲ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤੀ ਪੂਰਵਕ ਸੰਪਨ ਹੋਇਆ: ਪਰਨੀਤ ਸ਼ੇਰਗਿੱਲ

 

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਪੰਜ ਜਿਲ੍ਹਿਆਂ ਦੇ ਸੀਐੱਚਟੀ ਦੀ ਇੱਕ ਦਿਨਾ ਰਿਵਿਊ ਮੀਟਿੰਗ- ਕਮ-ਵਰਕਸ਼ਾਪ

Web Admin

Web Admin

5 Dariya News (ਗੁਰਨਾਮ ਸਾਗਰ)

ਐਸ.ਏ.ਐਸ. ਨਗਰ (ਮੁਹਾਲੀ) , 06 Oct 2018

ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ, ਐੱਸ.ਏ.ਐੱਸ. ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚਲੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸੈਂਟਰ ਹੈੱਡ ਟੀਚਰਾਂ ਅਤੇ ਕਲਸਟਰ ਮਾਸਟਰ ਟਰੇਨਰਾਂ ਦੀ ਇੱਕ ਦਿਨਾਂ ਸਿਖਲਾਈ-ਕਮ-ਰਿਵਿਊ ਵਰਕਸ਼ਾਪ ਦਾ ਆਯੋਜਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਆਯੋਜਿਤ ਕੀਤੀ ਗਈ| ਇਸ ਵਰਕਸ਼ਾਪ ਦੌਰਾਨ ਸਮੂਹ ਸੈਂਟਰ ਹੈੱਡ ਟੀਚਰਾਂ ਨੇ ਆਪਣੇ-ਆਪਣੇ ਕਲਸਟਰ ਦੇ ਸਕੂਲਾਂ ਦੀ ਪ੍ਰੀ-ਪ੍ਰਾਇਮਰੀ ਖੇਡ ਮਹਿਲ ਦੀ ਰਿਪੋਰਟ, 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਸਕੂਲਾਂ 'ਚ ਚਲ ਰਹੀਆਂ ਅਕਾਦਮਿਕ ਅਤੇ ਸਹਿ-ਅਕਾਦਮਿਕ ਕਿਰਿਆਵਾਂ, ਸਪਲੀਮੈਂਟਰੀ ਮਟੀਰੀਅਲ ਦੀ ਸਿਖਲਾਈ ਵਰਕਸ਼ਾਪਾਂ ਤਹਿਤ ਦਿੱਤੀ ਜਾਣਕਾਰੀ ਅਨੁਸਾਰ ਵਰਤੋਂ, ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਐਨਰੋਲਮੈਂਟ ਨੂੰ ਵਧਾਉਣ ਸਬੰਧੀ ਮੁੱਦੇ 'ਤੇ ਰਿਪੋਰਟ ਪੇਸ਼ ਕੀਤੀ| ਇਸ ਮੀਟਿੰਗ ਦੌਰਾਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ 23, ਐੱਸ.ਏ.ਐੱਸ. ਨਗਰ ਤੋਂ 48, ਐੱਸ.ਬੀ.ਐੱਸ. ਨਗਰ ਤੋਂ 48, ਪਟਿਆਲਾ ਤੋਂ 50 ਅਤੇ ਰੂਪਨਗਰ ਤੋਂ 52 ਸੈਂਟਰ ਹੈੱਡ ਟੀਚਰਾਂ ਤੇ ਕਲਸਟਰ ਮਾਸਟਰ ਟਰੇਨਰਾਂ ਨੇ ਭਾਗ ਲਿਆ| ਇਸ ਤੋਂ ਇਲਾਵਾ ਇਹਨਾਂ ਜ਼ਿਲਿਆਂ ਦੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਕੰਮ ਕਰ ਰਹੇ ਜ਼ਿਲ੍ਹਾ ਕੋਆਰਡੀਨੇਟਰ ਵੀ ਹਾਜ਼ਰ ਸਨ| ਇਸ ਮੌਕੇ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਅਧਿਕਾਰੀਆਂ ਨੇ ਹਦਾਇਤ ਕੀਤੀ ਕਿ ਵਿਦਿਆਰਥੀਆਂ ਦਾ ਮੁਲਾਂਕਣ ਸਕੂਲ ਪੱਧਰ 'ਤੇ ਮਹੀਨੇ ਦੀ 10, 20 ਅਤੇ 30 ਤਾਰੀਖ ਨੂੰ ਕੀਤਾ ਜਾਵੇ ਅਤੇ ਵਿਦਿਆਰਥੀਆਂ ਦੇ ਪੀਅਰ ਗਰੁੱਪ ਜਾਂ ਬਡੀ ਬਣਾਇਆ ਜਾਵੇ ਤਾਂ ਜੋ ਵਿਦਿਆਰਥੀ ਇੱਕ ਦੂਜੇ ਤੋਂ ਸਿੱਖ ਕੇ ਟੀਚੇ ਪ੍ਰਾਪਤ ਕਰ ਸਕਣ| ਸਕੂਲਾਂ 'ਚ ਮੁਹਾਰਨੀ, ਟੋਕਵੇਂ ਪਹਾੜੇ ਅਤੇ ਵਿੱਦਿਅਕ ਕਲੰਡਰ ਅਨੁਸਾਰ ਕੰਮ ਕਰਵਾ ਕੇ ਵਿਦਿਆਰਥੀ ਨੂੰ ਭਾਸ਼ਾ ਅਤੇ ਗਣਿਤ 'ਚ ਪਰਿਪੱਕ ਕੀਤਾ ਜਾਵੇ ਤਾਂ ਜੋ ਵਿਦਿਆਰਥੀ ਦੇ ਆਤਮ-ਵਿਸ਼ਵਾਸ 'ਚ ਵਾਧਾ ਹੋ ਸਕੇ| ਵਿਦਿਆਰਥੀਆਂ ਨੂੰ ਸੁੰਦਰ ਲਿਖਾਈ ਲਈ ਉਤਸ਼ਾਹਿਤ ਕਰਕੇ ਸੁੰਦਰ ਕਾਪੀਆਂ ਬਣਾਉਣ ਲਈ ਪ੍ਰੇਰਿਤ ਕਰਨਾ ਅਧਿਆਪਕਾਂ ਦਾ ਮੁੱਖ ਮੰਤਵ ਹੋਣਾ ਚਾਹੀਦਾ ਹੈ| ਜਿਹੜੇ ਸਕੂਲਾਂ ਵਿੱਚ ਸਮਾਰਟ ਕਲਾਸਰੂਮ ਹਨ ਉਹ ਈ-ਕੰਟੈਂਟ ਦੀ ਸਹੀ ਵਰਤੋਂ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਰੂਚੀ ਵਧਾ ਸਕਦੇ ਹਨ|

ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਨੇ ਇਹਨਾਂ ਸੈਂਟਰ ਹੈੱਡ ਟੀਚਰਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸੈਂਟਰ ਹੈੱਡ ਟੀਚਰ ਆਪਣੇ ਸਕੂਲ ਦੇ ਨਾਲ਼-ਨਾਲ਼ ਉਹਨਾਂ ਦੇ ਕਲੱਸਟਰ ਅਧੀਨ ਪੈਂਦੇ ਸਕੂਲਾਂ ਦੀ ਗੁਣਾਤਮਿਕ ਸਿੱਖਿਆ ਵੱਲ ਧਿਆਨ ਦੇ ਕੇ ਪੰਜਾਬ ਦੀ ਪ੍ਰਾਇਮਰੀ ਸਿੱਖਿਆ ਨੂੰ ਮਿਆਰੀ ਬਣਾਉਣ 'ਚ ਵੱਡਾ ਯੋਗਦਾਨ ਪਾ ਸਕਦੇ ਹਨ| ਸਕੂਲਾਂ 'ਚ ਵਿਦਿਆਰਥੀਆਂ ਦੀ ਕਾਰਗੁਜਾਰੀ ਨੂੰ ਸਮੁਦਾਇ ਤੇ ਮਾਪਿਆਂ ਸਨਮੁੱਖ ਪ੍ਰਦਰਸ਼ਿਤ ਕਰਕੇ ਸੈਂਟਰ ਹੈੱਡ ਟੀਚਰ ਐਨਰੋਲਮੈਂਟ ਵਧਾਉਣ ਲਈ ਸੁਹਿਰਦ ਯਤਨ ਕਰ ਸਕਦੇ ਹਨ| ਭਾਵੇਂ ਅਧਿਆਪਕ ਹੋਵੇ ਜਾਂ ਸਿੱਖਿਆ ਅਧਿਕਾਰੀ ਸਭ ਦਾ ਇੱਕੋ-ਇਕ ਮਕਸਦ ਵਿਦਿਆਰਥੀ ਨੂੰ ਗੁਣਾਤਮਿਕ ਤੇ ਮਿਆਰੀ ਮੁੱਢਲੀ ਸਿੱਖਿਆ ਪ੍ਰਦਾਨ ਕਰਵਾਉਣਾ ਹੈ| ਸਿੱਖਿਆ ਦੇ ਵਿਕਾਸ ਲਈ ਸਿੱਖਿਆ ਵਿਭਾਗ ਵੱਲੋਂ ਬਹੁਤ ਸਾਰੇ ਪ੍ਰੋਜੈਕਟ ਚਲਾਏ ਜਾ ਰਹੇ ਹਨ ਪਰ ਇਹਨਾਂ ਦੇ ਅੰਤਰਗਤ ਇੱਕ ਧਿਆਨ ਰੱਖਿਆ ਜਾਣਾ ਜਰੂਰੀ ਬਣਦਾ ਹੈ ਕਿ ਵਿਦਿਆਰਥੀ ਦੀ ਗੁਣਾਤਮਿਕ ਸਿੱਖਿਆ ਲਈ ਵਿਦਿਆਰਥੀ ਨੂੰ ਅਣਗੌਲਿਆ ਨਾ ਕੀਤਾ ਜਾਵੇ| ਇਸ ਮੌਕੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ-ਕਮ-ਡੀਪੀਆਈ ਐਲੀਮੈਂਟਰੀ ਸਿੱਖਿਆ ਪੰਜਾਬ ਇੰਦਰਜੀਤ ਸਿੰਘ, ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਅਤੇ ਹੋਰ ਰਿਸੋਰਸ ਪਰਸਨਾਂ ਨੇ ਵੀ ਸੰਬੋਧਨ ਕੀਤਾ|

 

Tags: Parho Punjab Parhao Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD